ਨਵੀਂ ਦਿੱਲੀ :- ਦਿੱਲੀ ਵਿੱਚ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਨੂੰ ਮੈਟਰੋ ਵਿੱਚ ਚੜ੍ਹਨ ਤੋਂ ਰੋਕ ਦਿੱਤਾ ਗਿਆ। ਸਿਰਸਾ ਜੀ ਸ੍ਰੀ ਸਾਹਿਬ ਪਹਿਨੇ ਹੋਏ ਸਨ, ਜਿਸ ਕਾਰਨ ਸੁਰੱਖਿਆ ਕਰਮਚਾਰੀਆਂ ਨੇ ਉਨ੍ਹਾਂ ਨੂੰ ਮੈਟਰੋ ਸਫ਼ਰ ਦੀ ਇਜਾਜ਼ਤ ਨਹੀਂ ਦਿੱਤੀ।
ਸਿੱਖ ਸੰਗਤ ਵਿੱਚ ਨਾਰਾਜ਼ਗੀ
ਸਿਰਸਾ ਜੀ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਜਾਣ ਲਈ ਮੈਟਰੋ ਰਾਹੀਂ ਜਾ ਰਹੇ ਸਨ, ਪਰ ਮੈਟਰੋ ਸਟੇਸ਼ਨ ‘ਤੇ ਉਨ੍ਹਾਂ ਨੂੰ ਰੋਕਿਆ ਗਿਆ। ਇਸ ਘਟਨਾ ਨਾਲ ਸਿੱਖ ਸੰਗਤ ਵਿੱਚ ਨਾਰਾਜ਼ਗੀ ਦੀ ਲਹਿਰ ਹੈ ਅਤੇ ਇਸ ਨੂੰ ਧਾਰਮਿਕ ਭਾਵਨਾਵਾਂ ਨਾਲ ਜੋੜਿਆ ਜਾ ਰਿਹਾ ਹੈ।