ਨਵੀਂ ਦਿੱਲੀ :- ਦਿੱਲੀ ਵਿੱਚ ਕੱਲ੍ਹ ਇੱਕ ਜਨਤਕ ਸੁਣਵਾਈ ਦੌਰਾਨ ਮੁੱਖ ਮੰਤਰੀ ਰੇਖਾ ਗੁਪਤਾ ’ਤੇ ਹਮਲਾ ਕਰਨ ਵਾਲੇ ਗੁਜਰਾਤ ਦੇ ਰਾਜਕੋਟ ਨਿਵਾਸੀ ਰਾਜੇਸ਼ ਖੀਮਜੀਭਾਈ ਸਾਕਾਰੀਆ ਨੂੰ ਤੀਸ ਹਜ਼ਾਰੀ ਅਦਾਲਤ ਵੱਲੋਂ ਪੰਜ ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜਿਆ ਗਿਆ ਹੈ। ਹਮਲੇ ਦੇ ਤੁਰੰਤ ਬਾਅਦ ਸੁਰੱਖਿਆ ਕਰਮਚਾਰੀਆਂ ਨੇ ਉਸਨੂੰ ਫੜ ਲਿਆ ਸੀ।