ਨਵੀਂ ਦਿੱਲੀ :– ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਅਵਾਰਾ ਕੁੱਤਿਆਂ ਨੂੰ ਸਰਵਜਨਿਕ ਥਾਵਾਂ ‘ਤੇ ਖਾਣਾ ਖੁਆਉਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਹੁਣ ਇਹ ਕੰਮ ਸਿਰਫ਼ ਉਹਨਾਂ ਥਾਵਾਂ ‘ਤੇ ਕੀਤਾ ਜਾਵੇਗਾ ਜਿਹਨਾਂ ਨੂੰ ਸਥਾਨਕ ਪ੍ਰਸ਼ਾਸਨ ਵੱਲੋਂ ਇਸ ਲਈ ਖਾਸ ਤੌਰ ‘ਤੇ ਨਿਰਧਾਰਿਤ ਕੀਤਾ ਜਾਵੇਗਾ। ਅਦਾਲਤ ਨੇ ਕਿਹਾ ਕਿ ਖੁੱਲ੍ਹੇ ਇਲਾਕਿਆਂ ਵਿੱਚ ਬੇਨਿਯਮਤ ਖੁਰਾਕ ਦੇਣ ਨਾਲ ਅਕਸਰ ਝਗੜੇ ਤੇ ਸੁਰੱਖਿਆ ਸੰਬੰਧੀ ਸਮੱਸਿਆਵਾਂ ਪੈਦਾ ਹੁੰਦੀਆਂ ਹਨ। ਅਦਾਲਤ ਨੇ ਇਹ ਵੀ ਕਿਹਾ ਕਿ ਜਾਨਵਰਾਂ ਪ੍ਰਤੀ ਦਇਆ ਜ਼ਰੂਰੀ ਹੈ ਪਰ ਲੋਕਾਂ ਦੀ ਸੁਰੱਖਿਆ ਨਾਲ ਸੰਤੁਲਨ ਬਣਾਈ ਰੱਖਣਾ ਵੀ ਲਾਜ਼ਮੀ ਹੈ।