Homeਸਰਕਾਰੀ ਖ਼ਬਰਾਂ98 ਸਾਲਾ ਮਹਿਲਾ ਦਾ ਕੈਂਸਰ ਦਾ ਨਕਦ ਰਹਿਤ ਇਲਾਜ: ਮੁੱਖ ਮੰਤਰੀ ਸਿਹਤ...

98 ਸਾਲਾ ਮਹਿਲਾ ਦਾ ਕੈਂਸਰ ਦਾ ਨਕਦ ਰਹਿਤ ਇਲਾਜ: ਮੁੱਖ ਮੰਤਰੀ ਸਿਹਤ ਯੋਜਨਾ ਨੇ ਦਿਖਾਈ ਲੋਕ-ਪੱਖੀ ਸਿਹਤ ਮਾਡਲ ਦੀ ਤਾਕਤ

WhatsApp Group Join Now
WhatsApp Channel Join Now

ਚੰਡੀਗੜ੍ਹ/ਮੋਗਾ: ਮਿਆਰੀ ਅਤੇ ਸਨਮਾਨਜਨਕ ਸਿਹਤ ਸੇਵਾਵਾਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਸੂਬੇ ਦੇ ਲੋੜਵੰਦ ਨਾਗਰਿਕਾਂ ਨੂੰ ਵੀ ਬਿਨਾਂ ਕਿਸੇ ਵਿੱਤੀ ਬੋਝ ਦੇ ਸਮੇਂ ਸਿਰ ਡਾਕਟਰੀ ਇਲਾਜ ਮਿਲ ਸਕੇ। ਇਸੇ ਤਹਿਤ ਮੋਗਾ ਦੀ ਇੱਕ 98 ਸਾਲਾ ਬਜ਼ੁਰਗ ਔਰਤ ਨੇ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਕੈਂਸਰ ਦਾ ਨਕਦੀ ਰਹਿਤ ਇਲਾਜ ਕਰਵਾ ਕੇ ਲਾਭ ਪ੍ਰਾਪਤ ਕੀਤਾ ਹੈ।

ਇਸ ਯੋਜਨਾ ਦੇ ਸਭ ਤੋਂ ਬਜ਼ੁਰਗ ਲਾਭਪਾਤਰੀਆਂ ਵਿੱਚੋਂ ਇੱਕ, ਮੁਖਤਿਆਰ ਕੌਰ ਦਾ ਸਿਹਤ ਕਾਰਡ ਰਾਹੀਂ ਕੀਮੋਥੈਰੇਪੀ ਨਾਲ ਸਬੰਧਤ ਵਿਸ਼ੇਸ਼ ਇਲਾਜ ਪੂਰੀ ਤਰ੍ਹਾਂ ਮੁਫ਼ਤ ਕੀਤਾ ਗਿਆ। ਉਮਰ ਦੇ ਇਸ ਪੜਾਅ ’ਤੇ ਜਿੱਥੇ ਲਗਾਤਾਰ ਡਾਕਟਰੀ ਸਹਾਇਤਾ ਦੀ ਬਹੁਤ ਲੋੜ ਹੁੰਦੀ ਹੈ, ਉੱਥੇ ਨਕਦ-ਰਹਿਤ ਇਲਾਜ ਦੀ ਸਹੂਲਤ ਨੇ ਇਹ ਯਕੀਨੀ ਬਣਾਇਆ ਕਿ ਵਿੱਤੀ ਤੰਗੀਆਂ-ਤੁਰਸ਼ੀਆਂ ਕਾਰਾਨ ਕੋਈ ਵੀ ਮਰੀਜ਼ ਲੋੜੀਂਦੇ ਡਾਕਟਰੀ ਇਲਾਜ ਤੋਂ ਵਾਂਝਾ ਨਾ ਰਹੇ ।

ਬਜ਼ੁਰਗ ਮੈਂਬਰਾਂ ਦੀ ਦੇਖਭਾਲ ਕਰਨ ਵਾਲੇ ਪਰਿਵਾਰਾਂ ਲਈ, ਵਾਰ-ਵਾਰ ਹਸਪਤਾਲ ਜਾਣ ਅਤੇ ਵਿਸ਼ੇਸ਼ ਇਲਾਜ ਦਾ ਖਰਚਾ ਅਕਸਰ ਚਿੰਤਾ ਦਾ ਵਿਸ਼ਾ ਬਣ ਜਾਂਦਾ ਹੈ। ਮੁੱਖ ਮੰਤਰੀ ਸਿਹਤ ਯੋਜਨਾ ਵਿੱਤੀ ਤਣਾਅ ਤੋਂ ਬਿਨਾਂ ਮਿਆਰੀ ਸਿਹਤ ਸੇਵਾਵਾਂ ਤੱਕ ਪਹੁੰਚ ਪ੍ਰਦਾਨ ਕਰਕੇ ਇਸ ਪਾੜੇ ਨੂੰ ਪੂਰਿਆ ਜਾ ਰਿਹਾ ਹੈ, ਜਿਸ ਨਾਲ ਪਰਿਵਾਰ ਪੂਰੀ ਤਰ੍ਹਾਂ ਮਰੀਜ਼ ਦੀ ਸਿਹਤਯਾਬੀ ਅਤੇ ਭਲਾਈ ’ਤੇ ਧਿਆਨ ਕੇਂਦਰਿਤ ਕਰ ਸਕਦੇ ਹਨ।

ਇਸ ਯੋਜਨਾ ਦੇ ਚੰਗੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਮੁੱਖ ਮੰਤਰੀ ਸਿਹਤ ਯੋਜਨਾ ਇਹ ਯਕੀਨੀ ਬਣਾ ਰਹੀ ਹੈ ਕਿ ਪੰਜਾਬ ਭਰ ਦੇ ਬਜ਼ੁਰਗ ਮਰੀਜ਼ਾਂ ਦਾ ਸਨਮਾਨ ਉਨ੍ਹਾਂ ਨੂੰ ਬਰਕਰਾਰ ਰੱਖਦੇ ਹੋਏ ਬਿਨਾਂ ਕਿਸੇ ਵਿੱਤੀ ਮੁਸ਼ਕਲ ਦੇ ਸਮੇਂ ਸਿਰ ਅਤੇ ਲੋੜੀਂਦੀ ਡਾਕਟਰੀ ਸਹਾਇਤਾ ਮਿਲੇ। ਜ਼ਿੰਦਗੀ ਦੇ ਇਸ ਪੜਾਅ ’ਤੇ ਇਲਾਜ ਤੱਕ ਪਹੁੰਚ ਬਹੁਤ ਅਹਿਮ ਹੈ ਅਤੇ ਇਹ ਯੋਜਨਾ ਪਰਿਵਾਰਾਂ ਨੂੰ ਪੂਰੇ ਭਰੋਸੇ ਨਾਲ ਉਹ ਦੇਖਭਾਲ ਪ੍ਰਦਾਨ ਕਰਨ ਦੇ ਯੋਗ ਬਣਾ ਰਹੀ ਹੈ।”

ਮੁੱਖ ਮੰਤਰੀ ਸਿਹਤ ਯੋਜਨਾ ਪ੍ਰਤੀ ਪਰਿਵਾਰ ਸਾਲਾਨਾ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਸਿਹਤ ਬੀਮਾ ਪ੍ਰਦਾਨ ਕਰਦੀ ਹੈ, ਜਿਸ ਨਾਲ ਲਾਭਪਾਤਰੀ ਪੰਜਾਬ ਦੇ ਸੂਚੀਬੱਧ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਇਲਾਜ ਕਰਵਾ ਸਕਦੇ ਹਨ। ਹੁਣ ਤੱਕ 9 ਲੱਖ ਤੋਂ ਵੱਧ ਸਿਹਤ ਕਾਰਡ ਜਾਰੀ ਕੀ

ਐਨਕਾਊਂਟਰ ਨਿਊਜ਼ ਉੱਤੇ ਸਾਰੀ ਖ਼ਬਰਾਂ ਕੰਪਿਊਟਰ ਦੁਆਰਾ ਤਿਆਰ ਕੀਤੀਆਂ ਜਾਂਦੀਆਂ ਹਨ ਅਤੇ ਤੀਜੇ ਧਿਰ ਦੇ ਸਰੋਤਾਂ ਤੋਂ ਪ੍ਰਾਪਤ ਕੀਤੀਆਂ ਜਾਂਦੀਆਂ ਹਨ। ਇਸਲਈ ਧਿਆਨ ਨਾਲ ਪੜ੍ਹੋ ਅਤੇ ਜਾਂਚ ਕਰੋ। ਕਿਸੇ ਵੀ ਸਮੱਸਿਆ ਲਈ ਅਸੀਂ ਜ਼ਿੰਮੇਵਾਰ ਨਹੀਂ ਹੋਵਾਂਗੇ। 

ਤਾਜ਼ਾ ਖਬਰਾਂ

LEAVE A REPLY

Please enter your comment!
Please enter your name here

Most Popular

Lifestyle