Homeਸਰਕਾਰੀ ਖ਼ਬਰਾਂਭਗਵੰਤ ਮਾਨ ਸਰਕਾਰ ਦਾ ਤੰਬਾਕੂ ਟੈਕਸ ਚੋਰਾਂ ‘ਤੇ ਵੱਡਾ ਪ੍ਰਹਾਰ: 1.5 ਕਰੋੜ...

ਭਗਵੰਤ ਮਾਨ ਸਰਕਾਰ ਦਾ ਤੰਬਾਕੂ ਟੈਕਸ ਚੋਰਾਂ ‘ਤੇ ਵੱਡਾ ਪ੍ਰਹਾਰ: 1.5 ਕਰੋੜ ਦਾ ਬਿਲ ਰਹਿਤ ਸਾਮਾਨ ਬਰਾਮਦ

WhatsApp Group Join Now
WhatsApp Channel Join Now

ਚੰਡੀਗੜ੍ਹ: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਐਲਾਨ ਕੀਤਾ ਕਿ ਕਰ ਵਿਭਾਗ ਨੇ ਤੰਬਾਕੂ ਟੈਕਸ ਚੋਰੀ ਨੂੰ ਨੱਥ ਪਾਉਣ ਲਈ ਪੰਜਾਬ ਭਰ ਵਿੱਚ ਵੱਡੇ ਪੱਧਰ ‘ਤੇ ਤਾਲਮੇਲ ਵਾਲੀ ਇਨਫੋਰਸਮੈਂਟ ਮੁਹਿੰਮ ਸ਼ੁਰੂ ਕੀਤੀ ਹੈ, ਜਿਸ ਤਹਿਤ ਲਗਭਗ 1.5 ਕਰੋੜ ਰੁਪਏ ਦੇ ਬਿਨਾਂ ਹਿਸਾਬ ਵਾਲੇ (ਅਣ-ਅਕਾਊਂਟਿਡ) ਸਾਮਾਨ ਦਾ ਪਤਾ ਲਗਾਇਆ ਗਿਆ।

ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ, “ਸਿਗਰਟਾਂ, ਬੀੜੀਆਂ ਅਤੇ ਇਸ ਨਾਲ ਸਬੰਧਿਤ ਹੋਰ ਤੰਬਾਕੂ ਉਤਪਾਦਾਂ ‘ਤੇ ਟੈਕਸ ਦਰਾਂ ਵਿੱਚ ਹਾਲ ਹੀ ਵਿੱਚ ਹੋਏ ਵਾਧੇ ਤੋਂ ਬਾਅਦ, ਵਿਭਾਗ ਨੂੰ ਇਸ ਖੇਤਰ ਵਿੱਚ ਟੈਕਸ ਚੋਰੀ ਦੀਆਂ ਗਤੀਵਿਧੀਆਂ ਵਧਣ ਬਾਰੇ ਜਾਣਕਾਰੀ ਮਿਲੀ ਸੀ। ਇਸ ਸੂਚਨਾ ‘ਤੇ ਤੁਰੰਤ ਕਾਰਵਾਈ ਕਰਦਿਆਂ, ਅੰਮ੍ਰਿਤਸਰ, ਲੁਧਿਆਣਾ, ਪਟਿਆਲਾ ਅਤੇ ਜਲੰਧਰ ਆਧਾਰਿਤ ਚਾਰ ਸਟੇਟ ਇਨਵੈਸਟੀਗੇਸ਼ਨ ਐਂਡ ਪ੍ਰੀਵੈਂਟਿਵ ਯੂਨਿਟਸ ਦੀਆਂ ਟੀਮਾਂ ਨੂੰ ਹਰਕਤ ਵਿੱਚ ਲਿਆਂਦਾ ਗਿਆ।

ਲੁਧਿਆਣਾ ਅਤੇ ਅੰਮ੍ਰਿਤਸਰ ਵਿੱਚ ਵੱਡੇ ਪੱਧਰ ‘ਤੇ ਚੋਰੀਆਂ ਫੜੀਆਂ ਗਈਆਂ, ਜਿੱਥੇ ਇਨਫੋਰਸਮੈਂਟ ਟੀਮਾਂ ਨੇ ਗੁਪਤ ਸਟੋਰੇਜ ਵਾਲੀਆਂ ਥਾਵਾਂ ਅਤੇ ਬਿਨਾਂ ਹਿਸਾਬ ਵਾਲੇ ਸਟਾਕ ਦੀ ਪਛਾਣ ਕਰਨ ਲਈ ਅਹਿਮ ਯਤਨ ਕੀਤੇ। ਜ਼ਬਤ ਕੀਤੇ ਗਏ ਸਟਾਕ ਵਿੱਚ ਭਾਰਤ ਵਿਚ ਬਣੇ ਸਿਗਰਟਾਂ ਦੇ ਲਗਭਗ 1.32 ਲੱਖ ਪੈਕੇਟ, ਬੀੜੀਆਂ ਦੇ 18,472 ਪੈਕੇਟ, ਜ਼ਰਦੇ ਦੇ 302 ਪੈਕੇਟ, ਵਿਦੇਸ਼ੀ ਸਿਗਰਟਾਂ ਦੇ 13 ਪੈਕੇਟ ਅਤੇ 95 ਡੱਬੇ, ਵਿਦੇਸ਼ੀ ਬਣੇ ਹੁੱਕੇ ਦੇ ਸਾਮਾਨ ਦੇ 148 ਪੀਸ, 13,000 ਲਾਈਟਰ ਅਤੇ ਕੂਲਿਪ ਦੇ 18 ਪੈਕੇਟ ਸ਼ਾਮਲ ਹਨ।

ਟੈਕਸ ਚੋਰੀ ਵਿਰੁੱਧ ਭਗਵੰਤ ਮਾਨ ਸਰਕਾਰ ਦੀ ‘ਜ਼ੀਰੋ-ਟਾਲਰੈਂਸ’ ਨੀਤੀ ਨੂੰ ਦੁਹਰਾਉਂਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਟੈਕਸ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਅਤੇ ਸੂਬੇ ਦੇ ਮਾਲੀਏ ਨੂੰ ਸੁਰੱਖਿਅਤ ਕਰਨ ਲਈ ਅਜਿਹੀਆਂ ਤਾਲਮੇਲ ਵਾਲੀਆਂ ਇਨਫੋਰਸਮੈਂਟ ਕਾਰਵਾਈਆਂ ਨਿਰਵਿਘਨ ਜਾਰੀ ਰਹਿਣਗੀਆਂ।” ਉਨ੍ਹਾਂ ਨੇ ਵਪਾਰੀਆਂ ਨੂੰ ਸਖ਼ਤ ਐਡਵਾਈਜ਼ਰੀ ਵੀ ਜਾਰੀ ਕੀਤੀ, ਜਿਸ ਵਿੱਚ ਉਨ੍ਹਾਂ ਨੂੰ ਅਪੀਲ ਕੀਤੀ ਗਈ ਕਿ ਉਹ ਸਹੀ ਦਸਤਾਵੇਜ਼ ਬਣਾਈ ਰੱਖਣ ਅਤੇ ਸਖ਼ਤ ਕਾਨੂੰਨੀ ਕਾਰਵਾਈ ਤੋਂ ਬਚਣ ਲਈ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ।

ਐਨਕਾਊਂਟਰ ਨਿਊਜ਼ ਉੱਤੇ ਸਾਰੀ ਖ਼ਬਰਾਂ ਕੰਪਿਊਟਰ ਦੁਆਰਾ ਤਿਆਰ ਕੀਤੀਆਂ ਜਾਂਦੀਆਂ ਹਨ ਅਤੇ ਤੀਜੇ ਧਿਰ ਦੇ ਸਰੋਤਾਂ ਤੋਂ ਪ੍ਰਾਪਤ ਕੀਤੀਆਂ ਜਾਂਦੀਆਂ ਹਨ। ਇਸਲਈ ਧਿਆਨ ਨਾਲ ਪੜ੍ਹੋ ਅਤੇ ਜਾਂਚ ਕਰੋ। ਕਿਸੇ ਵੀ ਸਮੱਸਿਆ ਲਈ ਅਸੀਂ ਜ਼ਿੰਮੇਵਾਰ ਨਹੀਂ ਹੋਵਾਂਗੇ। 

ਤਾਜ਼ਾ ਖਬਰਾਂ

LEAVE A REPLY

Please enter your comment!
Please enter your name here

Most Popular

Lifestyle