Homeਸਰਕਾਰੀ ਖ਼ਬਰਾਂਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਯਤਨਾਂ ਨਾਲ ਮਲੋਟ ਦੀ 1 ਲੱਖ...

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਯਤਨਾਂ ਨਾਲ ਮਲੋਟ ਦੀ 1 ਲੱਖ ਆਬਾਦੀ ਨੂੰ ਵੱਡੀ ਰਾਹਤ

WhatsApp Group Join Now
WhatsApp Channel Join Now

ਚੰਡੀਗੜ੍ਹ/ਮਲੋਟ: ਮਲੋਟ ਹਲਕੇ ਦੀ ਵਿਧਾਇਕ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਯਤਨਾਂ ਸਦਕਾ ਮਲੋਟ ਸ਼ਹਿਰ ਵਿੱਚ ਪੀਣ ਵਾਲੇ ਸਾਫ਼ ਪਾਣੀ ਦੀ ਸਪਲਾਈ ਨੂੰ ਹੋਰ ਮਜ਼ਬੂਤ ਕਰਨ ਵੱਲ ਇੱਕ ਵੱਡਾ ਕਦਮ ਚੁੱਕਿਆ ਗਿਆ ਹੈ। ਅਮਰੂਤ 2 ਸਕੀਮ ਅਧੀਨ ₹16.25 ਕਰੋੜ ਦੀ ਲਾਗਤ ਨਾਲ ਮਲੋਟ ਸ਼ਹਿਰ ਲਈ ਵਾਟਰ ਸਪਲਾਈ ਪ੍ਰੋਜੈਕਟ ਦੀ ਅੱਜ ਸ਼ੁਰੂਆਤ ਕੀਤੀ ਗਈ ਹੈ, ਜਿਸ ਨਾਲ ਲਗਭਗ ਇੱਕ ਲੱਖ ਆਬਾਦੀ ਨੂੰ ਸਿੱਧਾ ਲਾਭ ਮਿਲੇਗਾ।

ਇਸ ਪ੍ਰੋਜੈਕਟ ਤਹਿਤ ਸਰਹਿੰਦ ਫੀਡਰ ‘ਤੇ ਨਵੀਂ ਪੰਪਿੰਗ ਮਸ਼ੀਨਰੀ ਲਗਾਈ ਜਾਵੇਗੀ ਅਤੇ ਪੁਰਾਣੀ ਤੇ ਲੀਕੇਜ ਕਾਰਨ ਖਰਾਬ ਹੋ ਚੁੱਕੀ 8300 ਮੀਟਰ ਪਾਇਪ ਲਾਈਨ ਨੂੰ ਬਦਲ ਕੇ ਨਵੀਂ ਲਾਈਨ ਵਿਛਾਈ ਜਾਵੇਗੀ। ਇਸ ਦੇ ਨਾਲ ਹੀ ਸ਼ਹਿਰ ਦੇ ਹਰ ਨੁੱਕਰ ਤੱਕ ਪਾਣੀ ਪਹੁੰਚਾਉਣ ਲਈ ਕਰੀਬ 20 ਕਿਲੋਮੀਟਰ ਨਵੀਂ ਪਾਇਪ ਲਾਈਨ ਵੀ ਵਿਛਾਈ ਜਾਵੇਗੀ।  ਇਸ ਯੋਜਨਾ ਤਹਿਤ ਲਗਭਗ 3000 ਘਰਾਂ ਨੂੰ ਨਵੇਂ ਹਾਊਸ ਕਨੈਕਸ਼ਨ ਮੁਹੱਈਆ ਕਰਵਾਏ ਜਾਣਗੇ, ਜਿਸ ਨਾਲ ਲੋਕਾਂ ਨੂੰ ਸਾਫ਼ ਅਤੇ ਪੂਰੀ ਮਾਤਰਾ ਵਿੱਚ ਪੀਣ ਵਾਲਾ ਪਾਣੀ ਮਿਲੇਗਾ।

ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਪ੍ਰੋਜੈਕਟ ਇੱਕ ਸਾਲ ਦੇ ਅੰਦਰ ਪੂਰਾ ਕਰਨ ਦਾ ਟੀਚਾ ਰੱਖਿਆ ਗਿਆ ਹੈ ਅਤੇ ਇਸ ਨਾਲ ਮਲੋਟ ਦੇ ਨਿਵਾਸੀਆਂ ਨੂੰ ਪਾਣੀ ਦੀ ਸਮੱਸਿਆ ਤੋਂ ਵੱਡੀ ਰਾਹਤ ਮਿਲੇਗੀ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ।

ਐਨਕਾਊਂਟਰ ਨਿਊਜ਼ ਉੱਤੇ ਸਾਰੀ ਖ਼ਬਰਾਂ ਕੰਪਿਊਟਰ ਦੁਆਰਾ ਤਿਆਰ ਕੀਤੀਆਂ ਜਾਂਦੀਆਂ ਹਨ ਅਤੇ ਤੀਜੇ ਧਿਰ ਦੇ ਸਰੋਤਾਂ ਤੋਂ ਪ੍ਰਾਪਤ ਕੀਤੀਆਂ ਜਾਂਦੀਆਂ ਹਨ। ਇਸਲਈ ਧਿਆਨ ਨਾਲ ਪੜ੍ਹੋ ਅਤੇ ਜਾਂਚ ਕਰੋ। ਕਿਸੇ ਵੀ ਸਮੱਸਿਆ ਲਈ ਅਸੀਂ ਜ਼ਿੰਮੇਵਾਰ ਨਹੀਂ ਹੋਵਾਂਗੇ। 

ਤਾਜ਼ਾ ਖਬਰਾਂ

LEAVE A REPLY

Please enter your comment!
Please enter your name here

Most Popular

Lifestyle