Homeਸਰਕਾਰੀ ਖ਼ਬਰਾਂਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਭਾਗ ਦੇ ਕੰਮਕਾਜ ਦੀ ਸਮੀਖਿਆ

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਭਾਗ ਦੇ ਕੰਮਕਾਜ ਦੀ ਸਮੀਖਿਆ

WhatsApp Group Join Now
WhatsApp Channel Join Now

ਪ੍ਰਸ਼ਾਸਨਿਕ ਸੁਧਾਰਾਂ ਅਤੇ ਕਿਸਾਨ-ਪੱਖੀ ਵਿਕਾਸ ‘ਤੇ ਦਿੱਤਾ ਜ਼ੋਰ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗਵਾਨੀ ਖੇਤਰ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਵਾਸਤੇ ਬਾਗਬਾਨੀ ਮੰਤਰੀ  ਮੋਹਿੰਦਰ ਭਗਤ ਨੇ ਅੱਜ ਚੰਡੀਗੜ੍ਹ ਵਿਖੇ ਬਾਗਬਾਨੀ ਵਿਭਾਗ ਦੇ ਕੰਮਾਂ ਦੀ ਵਿਸੇਸ਼ ਸਮੀਖਿਆ ਮੀਟਿੰਗ  ਕੀਤੀ। ਇਸ ਮੌਕੇ ਬਾਗ਼ਬਾਨੀ ਸਕੱਤਰ ਅਰਸ਼ਦੀਪ ਸਿੰਘ ਥਿੰਦ, ਡਾਇਰੈਕਟਰ ਬਾਗਬਾਨੀ ਮਨੀਸ਼ ਕੁਮਾਰ ਵਿਸੇਸ਼ ਤੌਰ ਤੇ ਹਾਜ਼ਰ ਸਨ।

ਮੀਟਿੰਗ ਦੌਰਾਨ ਮੰਤਰੀ ਮੋਹਿੰਦਰ ਭਗਤ ਨੇ ਬਾਗ਼ਬਾਨੀ ਵਿਭਾਗ ਦੀਆਂ ਵੱਖ-ਵੱਖ ਯੋਜਨਾਵਾਂ ਅਤੇ ਪਹਿਲਕਦਮੀਆਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਲੰਬਿਤ ਪ੍ਰੋਜੈਕਟਾਂ ਅਤੇ ਪ੍ਰਸ਼ਸਨਿਕ ਮਾਮਲਿਆਂ ਨੂੰ ਸਮਾਂਬੱਧ ਢੰਗ ਨਾਲ ਪੂਰਾ ਕੀਤਾ ਜਾਵੇ ਤਾਂ ਜੋ ਬਾਗਬਾਨੀ ਖੇਤਰ ਨੂੰ ਹੋਰ ਪ੍ਰਫੁੱਲਤ ਕੀਤਾ ਜਾ ਸਕੇ ਅਤੇ ਕਿਸਾਨਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ। ਉਨ੍ਹਾਂ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਬਸਿਡੀਆਂ ਵਿੱਚ ਤੇਜ਼ੀ ਅਤੇ ਪਾਰਦਰਸ਼ਤਾ ਤੇ ਜ਼ੋਰ ਦਿੱਤਾ।

ਭਗਤ ਨੇ ਬਾਗ਼ਬਾਨੀ ਵਿਭਾਗ ਵਿੱਚ ਖਾਲੀ ਅਸਾਮੀਆਂ ਨੂੰ ਭਰਨ ਅਤੇ ਅਧਿਕਾਰੀਆਂ ਦੀਆਂ ਤਰੱਕੀਆਂ ਸਬੰਧੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਨਿਯਮਾਂ ਅਨੁਸਾਰ ਤਰੱਕੀਆਂ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਵਿਭਾਗ ਦੀ ਕਾਰਗੁਜ਼ਾਰੀ ਹੋਰ ਪ੍ਰਭਾਵਸ਼ਾਲੀ ਬਣ ਸਕੇ। ਇਸ ਤੋਂ ਇਲਾਵਾ ਮੋਹਿੰਦਰ ਭਗਤ ਨੇ ਵੱਖ-ਵੱਖ ਬਾਗਬਾਨੀ ਸਕੀਮਾਂ ਅਧੀਨ ਮਸ਼ੀਨਰੀ ਦੀ ਖਰੀਦ ਅਤੇ ਹੋਰ ਬੁਨਿਆਦੀ ਢਾਂਚਾਗਤ ਕੰਮਾਂ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਸਾਰੇ ਲੰਬਿਤ ਕੰਮ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।

ਐਨਕਾਊਂਟਰ ਨਿਊਜ਼ ਉੱਤੇ ਸਾਰੀ ਖ਼ਬਰਾਂ ਕੰਪਿਊਟਰ ਦੁਆਰਾ ਤਿਆਰ ਕੀਤੀਆਂ ਜਾਂਦੀਆਂ ਹਨ ਅਤੇ ਤੀਜੇ ਧਿਰ ਦੇ ਸਰੋਤਾਂ ਤੋਂ ਪ੍ਰਾਪਤ ਕੀਤੀਆਂ ਜਾਂਦੀਆਂ ਹਨ। ਇਸਲਈ ਧਿਆਨ ਨਾਲ ਪੜ੍ਹੋ ਅਤੇ ਜਾਂਚ ਕਰੋ। ਕਿਸੇ ਵੀ ਸਮੱਸਿਆ ਲਈ ਅਸੀਂ ਜ਼ਿੰਮੇਵਾਰ ਨਹੀਂ ਹੋਵਾਂਗੇ। 

ਤਾਜ਼ਾ ਖਬਰਾਂ

LEAVE A REPLY

Please enter your comment!
Please enter your name here

Most Popular

Lifestyle