Homeਸਰਕਾਰੀ ਖ਼ਬਰਾਂਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ 2 ਲੱਖ ਪਰਿਵਾਰਾਂ...

ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ 2 ਲੱਖ ਪਰਿਵਾਰਾਂ ਨੂੰ ਆਰਥਿਕ ਬਰਬਾਦੀ ਤੋਂ ਬਚਾਇਆ: ਡਾ. ਬਲਬੀਰ ਸਿੰਘ

WhatsApp Group Join Now
WhatsApp Channel Join Now

ਚੰਡੀਗੜ੍ਹ:   ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ਮੁੱਖ ਮੰਤਰੀ ਸਿਹਤ ਯੋਜਨਾ’ ਪੰਜਾਬ ਵਿੱਚ  ਸਿਹਤ ਸੇਵਾਵਾਂ ਦੀ ਪਹੁੰਚ ਨੂੰ ਨਵਾਂ ਰੂਪ ਦੇ ਕੇ ਇਹ ਯਕੀਨੀ ਬਣਾ ਰਹੀ ਹੈ ਕਿ ਹੁਣ ਇਲਾਜ ਕਿਸੇ ਪਰਿਵਾਰ ਦੀ ਵਿੱਤੀ ਸਮਰੱਥਾ ਤੱਕ ਮਹਿਦੂਦ ਨਾ ਰਹੇ ਸਗੋਂ ਹਰੇਕ ਤੱਕ ਪਹੁੰਚੇ । ਨਵਜੰਮੇ ਬੱਚਿਆਂ ਦੀ ਗੰਭੀਰ ਦੇਖਭਾਲ ਤੋਂ ਲੈ ਕੇ ਗੁੰਝਲਦਾਰ ਸਰਜਰੀਆਂ ਅਤੇ ਜੀਵਨ ਭਰ ਚੱਲਣ ਵਾਲੇ ਪੁਰਾਣੇ ਗੰਭੀਰ ਰੋਗਾਂ ਦੇ ਇਲਾਜ ਤੱਕ, ਇਹ ਸਕੀਮ ਪੰਜਾਬ ਭਰ ਦੇ ਲੱਖਾਂ ਪਰਿਵਾਰਾਂ ਨੂੰ ਸਮੇਂ ਸਿਰ, ਨਕਦ ਰਹਿਤ ਡਾਕਟਰੀ ਸਹਾਇਤਾ ਪ੍ਰਦਾਨ ਕਰ ਰਹੀ ਹੈ।

ਜਦੋਂ ਏਮਜ਼ ਬਠਿੰਡਾ ਵਿਖੇ 1.5 ਕਿੱਲੋ ਤੋਂ ਵੀ ਘੱਟ ਭਾਰ ਵਾਲੇ ਅਤੇ ਸਮੇਂ ਤੋਂ ਪਹਿਲਾਂ ਪੈਦਾ ਹੋਏ ਬੱਚੇ ਨੂੰ ਬਚਾਉਣ ਲਈ ਮਕੈਨੀਕਲ ਵੈਂਟੀਲੇਸ਼ਨ ਦੀ ਲੋੜ ਸੀ, ਤਾਂ ਉਸਦੇ ਮਾਪਿਆਂ ਦੀ ਸਿਰਫ਼ ਇੱਕ ਹੀ ਜ਼ਿੰਮੇਵਾਰੀ ਸੀ-ਉਸਦੇ ਨਾਲ ਰਹਿਣਾ। ਇਸ ਇਲਾਜ ਦਾ 4.35 ਲੱਖ ਰੁਪਏ ਦਾ ਖਰਚਾ ਪੂਰੀ ਤਰ੍ਹਾਂ ਪੰਜਾਬ ਸਰਕਾਰ ਵੱਲੋਂ ਉਠਾਇਆ ਗਿਆ। ਪੂਰੇ ਪੰਜਾਬ ਵਿੱਚ, 2 ਲੱਖ ਤੋਂ ਵੱਧ ਪਰਿਵਾਰਾਂ ਨੇ ਅਜਿਹੀ ਹੀ ਰਾਹਤ ਮਹਿਸੂਸ ਕੀਤੀ ਹੈ, ਜਿੱਥੇ ਬਗ਼ੈਰ ਕਿਸੇ ਕਰਜ਼ੇ, ਗਹਿਣੇ ਗਿਰਵੀ ਰੱਖਣ ਜਾਂ ਵਿੱਤੀ ਮਦਦ ਲਈ ਹਾੜੇ ਕੱਢੇ ਬਿਨਾਂ ਤੁਰੰਤ ਇਲਾਜ ਸ਼ੁਰੂ ਹੋਇਆ।

ਇਸ ਸਕੀਮ ਨੇ 900 ਤੋਂ ਵੱਧ ਸੂਚੀਬੱਧ ਸਰਕਾਰੀ ਅਤੇ ਨਿਜੀ ਹਸਪਤਾਲਾਂ ਦੇ ਨੈੱਟਵਰਕ ਰਾਹੀਂ 40,000 ਤੋਂ ਵੱਧ ਸਰਜੀਕਲ ਪ੍ਰਕਿਰਿਆਵਾਂ ਸਮੇਤ 2 ਲੱਖ ਤੋਂ ਵੱਧ  ਇਲਾਜਾਂ ਲਈ 300 ਕਰੋੜ ਰੁਪਏ ਤੋਂ ਵੱਧ ਦੀ ਨਕਦ ਰਹਿਤ ਸਿਹਤ ਸੇਵਾ ਪ੍ਰਦਾਨ ਕੀਤੀ ਹੈ। ਇਹਨਾਂ ਵਿੱਚੋਂ ਹਰੇਕ ਅੰਕੜਾ ਇੱਕ ਅਜਿਹੇ ਪਰਿਵਾਰ ਨਾਲ ਸਬੰਧਤ ਹੈ ਜਿਸ ਨੂੰ ਸਿਹਤ ਅਤੇ ਵਿੱਤੀ ਬਚਾਅ ਵਿੱਚੋਂ ਕਿਸੇ ਇੱਕ ਨੂੰ ਚੁਣਨ ਦੀ ਲੋੜ ਨਹੀਂ ਪਈ।

ਨਿਜੀ ਖੇਤਰ ਵਿੱਚ, ਅਜਿਹੀਆਂ ਪ੍ਰਕਿਰਿਆਵਾਂ ਦੀ ਕੀਮਤ ਆਮ ਤੌਰ ‘ਤੇ 5 ਲੱਖ ਤੋਂ 8 ਲੱਖ ਰੁਪਏ ਦੇ ਵਿਚਕਾਰ ਹੁੰਦੀ ਹੈ। ਕੁੱਲ ਮਿਲਾ ਕੇ, ਇਸ ਸਕੀਮ ਅਧੀਨ ਐਂਜੀਓਪਲਾਸਟੀ ਅਤੇ ਸਥਾਈ ਪੇਸਮੇਕਰ ਇਮਪਲਾਂਟੇਸ਼ਨ ਸਮੇਤ 5,700 ਤੋਂ ਵੱਧ ਦਿਲ ਦੀਆਂ ਬਿਮਾਰੀਆਂ ਦੇ ਇਲਾਜ ਕਵਰ ਕੀਤੇ ਗਏਹਨ, ਜਿਸ ਵਿੱਚ ਦਿਲ ਦੇ ਇਲਾਜ ਦਾ ਕੁੱਲ ਖਰਚਾ 47 ਕਰੋੜ ਰੁਪਏ ਤੋਂ ਵੱਧ ਹੈ।

ਇਸ ‘ਤੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਡਾਇਲਸਿਸ, ਦਿਲ ਦੀ ਬਿਮਾਰੀ, ਕੈਂਸਰ, ਇਹ ਅਜਿਹੀਆਂ ਸਥਿਤੀਆਂ ਨਹੀਂ ਹਨ ਜਿਨ੍ਹਾਂ ਵਿਚ ਉਡੀਕ ਦੀ ਗੁਜਾਇਸ਼ ਨਹੀਂ ਹੁੰਦੀ । ਪਿਛਲੇ ਮਹੀਨਿਆਂ ਵਿੱਚ ਹੀ, ਇਸ ਸਕੀਮ ਨੇ ਗੁਰਦਾ ਰੋਗੀਆਂ ਲਈ 68,000 ਤੋਂ ਵੱਧ ਡਾਇਲਸਿਸ ਸੈਸ਼ਨਾਂ ਲਈ ਫੰਡ ਦਿੱਤੇ ਹਨ। ਇਹ ਸਿਰਫ਼ ਇਕ ਅੰਕੜਾ ਨਹੀਂ ਹੈ। ਇਹ ਉਹ 68,000 ਪਰਿਵਾਰ ਹਨ ਜੋ ਬਿਨਾਂ ਕਿਸੇ ਡਰ ਦੇ ਸੌਂ ਸਕੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਅਸੀਂ ਇਹ ਯਕੀਨੀ ਬਣਾ ਰਹੇ ਹਾਂ ਕਿ ਇਲਾਜ ਡਾਕਟਰੀ ਲੋੜ ਅਨੁਸਾਰ ਹੋਵੇ, ਨਾ ਕਿ ਪਰਿਵਾਰ ਦੇ ਬੈਂਕ ਬੈਲੇਂਸ ਅਨੁਸਾਰ।”

ਭਗਵੰਤ ਮਾਨ ਸਰਕਾਰ ਲੋਕਾਂ ਨੂੰ ਨਿਰਧਾਰਤ ਕੇਂਦਰਾਂ ਅਤੇ ਜ਼ਮੀਨੀ ਪੱਧਰ ‘ਤੇ ਲਗਾਏ ਜਾ ਰਹੇ ਕੈਂਪਾਂ ਰਾਹੀਂ ਸਿਹਤ ਕਾਰਡ ਲਈ ਰਜਿਸਟਰ ਕਰਨ ਲਈ ਉਤਸ਼ਾਹਿਤ ਕਰ ਰਹੀ ਹੈ, ਤਾਂ ਜੋ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਨਕਦ ਰਹਿਤ ਇਲਾਜ ਤੱਕ ਵਿਆਪਕ ਪਹੁੰਚ ਬਣਾਈ ਜਾ ਸਕੇ।

ਐਨਕਾਊਂਟਰ ਨਿਊਜ਼ ਉੱਤੇ ਸਾਰੀ ਖ਼ਬਰਾਂ ਕੰਪਿਊਟਰ ਦੁਆਰਾ ਤਿਆਰ ਕੀਤੀਆਂ ਜਾਂਦੀਆਂ ਹਨ ਅਤੇ ਤੀਜੇ ਧਿਰ ਦੇ ਸਰੋਤਾਂ ਤੋਂ ਪ੍ਰਾਪਤ ਕੀਤੀਆਂ ਜਾਂਦੀਆਂ ਹਨ। ਇਸਲਈ ਧਿਆਨ ਨਾਲ ਪੜ੍ਹੋ ਅਤੇ ਜਾਂਚ ਕਰੋ। ਕਿਸੇ ਵੀ ਸਮੱਸਿਆ ਲਈ ਅਸੀਂ ਜ਼ਿੰਮੇਵਾਰ ਨਹੀਂ ਹੋਵਾਂਗੇ। 

ਤਾਜ਼ਾ ਖਬਰਾਂ

LEAVE A REPLY

Please enter your comment!
Please enter your name here

Most Popular

Lifestyle