Homeਸਰਕਾਰੀ ਖ਼ਬਰਾਂਰਾਜਸਥਾਨ ਤੋਂ ਪੰਜਾਬ ਦੇ ਪਾਣੀ ਦੇ 1.44 ਲੱਖ ਕਰੋੜ ਰੁਪਏ ਬਕਾਏ ਵਸੂਲਣ...

ਰਾਜਸਥਾਨ ਤੋਂ ਪੰਜਾਬ ਦੇ ਪਾਣੀ ਦੇ 1.44 ਲੱਖ ਕਰੋੜ ਰੁਪਏ ਬਕਾਏ ਵਸੂਲਣ ਦੀ ਮੰਗ: ਮੁੱਖ ਮੰਤਰੀ ਭਗਵੰਤ ਮਾਨ

WhatsApp Group Join Now
WhatsApp Channel Join Now

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜਸਥਾਨ ਸਰਕਾਰ ਕੋਲ ਦਹਾਕਿਆਂ ਤੋਂ ਬਿਨਾਂ ਭੁਗਤਾਨ ਕੀਤਿਆਂ ਪਾਣੀ ਦੀ ਵਰਤੋਂ ਲਈ 1.44 ਲੱਖ ਕਰੋੜ ਰੁਪਏ ਦੀ ਵਸੂਲੀ ਦਾ ਦਾਅਵਾ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਨੇ ਨਾਲ ਹੀ ਕਿਹਾ ਕਿ ਰਾਜਸਥਾਨ ਨੂੰ ਜਾਂ ਤਾਂ ਪੰਜਾਬ ਦੇ ਜਾਇਜ਼ ਬਕਾਏ ਜਾਰੀ ਕਰਨੇ ਚਾਹੀਦੇ ਹਨ ਜਾਂ ਪਾਣੀ ਲੈਣਾ ਬੰਦ ਕਰ ਦੇਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਇਸ ਵਿਵਸਥਾ ਨੂੰ ਚਲਾਉਣ ਵਾਲੇ ਸਾਲ 1920 ਦੇ ਇਤਿਹਾਸਕ ਸਮਝੌਤੇ ਦੀ ਸਮੀਖਿਆ ਕਰਨ ਦੀ ਮੰਗ ਕੀਤੀ।

ਮੀਡੀਆ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਰਾਜਸਥਾਨ ਸਰਕਾਰ ਸਾਲ 1960 ਤੋਂ ਫਿਰੋਜ਼ਪੁਰ ਫੀਡਰ ਰਾਹੀਂ ਕੱਢੇ ਗਏ ਪਾਣੀ ਲਈ ਪੰਜਾਬ ਨੂੰ 1.44 ਲੱਖ ਕਰੋੜ ਰੁਪਏ ਦੀ ਦੇਣਦਾਰ ਹੈ, ਜਿਸ ਲਈ ਇਕ ਪੈਸਾ ਵੀ ਅਦਾ ਨਹੀਂ ਕੀਤਾ ਗਿਆ ਹੈ। ਰਾਜਸਥਾਨ ਨੂੰ ਜਾਂ ਤਾਂ ਪੰਜਾਬ ਦਾ ਜਾਇਜ਼ ਬਕਾਇਆ ਜਾਰੀ ਕਰਨਾ ਚਾਹੀਦਾ ਹੈ ਜਾਂ ਪਾਣੀ ਲੈਣਾ ਬੰਦ ਕਰਨਾ ਚਾਹੀਦਾ ਹੈ।

ਇਸ ਮਾਮਲੇ ਵਿੱਚ ਪਿਛਲੇ ਸਮੇਂ ਦੀਆਂ ਕਾਰਵਾਈਆਂ ‘ਤੇ ਗੰਭੀਰ ਸਵਾਲ ਉਠਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਮਝੌਤੇ ਵਿੱਚ ਸਪੱਸ਼ਟ ਤੌਰ ‘ਤੇ ਹਰ 25 ਸਾਲਾਂ ਬਾਅਦ ਸਮੀਖਿਆ ਨੂੰ ਲਾਜ਼ਮੀ ਕੀਤਾ ਗਿਆ ਸੀ, ਪਰ ਪਿਛਲੀਆਂ ਸਰਕਾਰਾਂ ਨੇ ਕਦੇ ਵੀ ਇਸ ਮੁੱਦੇ ਨੂੰ ਨਹੀਂ ਉਠਾਇਆ ਅਤੇ ਨਾ ਹੀ ਪੰਜਾਬ ਦੇ ਜਾਇਜ਼ ਦਾਅਵੇ ਦੀ ਪੈਰਵੀ ਕੀਤੀ। ਸਾਲ 1920 ਵਿੱਚ ਬ੍ਰਿਟਿਸ਼ ਰਾਜ ਦੌਰਾਨ ਬੀਕਾਨੇਰ ਨਾਲ ਹੋਏ ਇੱਕ ਸਮਝੌਤੇ ਤਹਿਤ 1960 ਤੱਕ ਪੰਜਾਬ ਦਾ 18,000 ਕਿਊਸਿਕ ਪਾਣੀ ਲਗਾਤਾਰ ਸਪਲਾਈ ਕੀਤਾ ਜਾਂਦਾ ਰਿਹਾ। ਹਾਲਾਂਕਿ, ਸਿੰਧੂ ਜਲ ਸੰਧੀ ਤੋਂ ਬਾਅਦ ਇਸ ਸਮਝੌਤੇ ਦਾ ਕੋਈ ਜ਼ਿਕਰ ਨਹੀਂ ਸੀ। ਜੇਕਰ ਅਸੀਂ 1960 ਤੋਂ 2026 ਤੱਕ ਦੇ ਬਕਾਏ ਦਾ ਹਿਸਾਬ ਲਾਈਏ ਤਾਂ ਰਾਜਸਥਾਨ ਪੰਜਾਬ ਦਾ ₹1.44 ਲੱਖ ਕਰੋੜ ਬਕਾਇਆ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਇਸ ਮਾਮਲੇ ਨੂੰ ਮਜ਼ਬੂਤੀ ਨਾਲ ਅੱਗੇ ਵਧਾਏਗਾ। ਉਨ੍ਹਾਂ ਕਿਹਾ, “ਸਾਡੀ ਸਰਕਾਰ ਸਾਲ 1920 ਦੇ ਸਮਝੌਤੇ ਦੀ ਸਮੀਖਿਆ ਦੀ ਮੰਗ ਕਰਦੀ ਹੈ ਤਾਂ ਜੋ ਪੰਜਾਬ ਆਪਣੇ ਜਾਇਜ਼ ਬਕਾਏ ਦੀ ਵਸੂਲੀ ਕਰ ਸਕੇ। ਅਸੀਂ ਇਸ ਮੁੱਦੇ ਨੂੰ ਸਾਰੇ ਮੰਚਾਂ ‘ਤੇ ਜ਼ੋਰਦਾਰ ਢੰਗ ਨਾਲ ਉਠਾਵਾਂਗੇ ਅਤੇ ਇਹ ਯਕੀਨੀ ਬਣਾਵਾਂਗੇ ਕਿ ਪੰਜਾਬ ਨੂੰ ਉਹ ਮਿਲੇ, ਜੋ ਉਸ ਦਾ ਹੱਕ ਹੈ। ਅਸੀਂ ਇਸ ਪੈਸੇ ਦੀ ਵਸੂਲੀ ਲਈ ਕੋਈ ਕਸਰ ਨਹੀਂ ਛੱਡਾਂਗੇ।”

ਐਨਕਾਊਂਟਰ ਨਿਊਜ਼ ਉੱਤੇ ਸਾਰੀ ਖ਼ਬਰਾਂ ਕੰਪਿਊਟਰ ਦੁਆਰਾ ਤਿਆਰ ਕੀਤੀਆਂ ਜਾਂਦੀਆਂ ਹਨ ਅਤੇ ਤੀਜੇ ਧਿਰ ਦੇ ਸਰੋਤਾਂ ਤੋਂ ਪ੍ਰਾਪਤ ਕੀਤੀਆਂ ਜਾਂਦੀਆਂ ਹਨ। ਇਸਲਈ ਧਿਆਨ ਨਾਲ ਪੜ੍ਹੋ ਅਤੇ ਜਾਂਚ ਕਰੋ। ਕਿਸੇ ਵੀ ਸਮੱਸਿਆ ਲਈ ਅਸੀਂ ਜ਼ਿੰਮੇਵਾਰ ਨਹੀਂ ਹੋਵਾਂਗੇ। 

Encounter News
Encounter News
ਖ਼ਬਰਾਂ ਦੀ ਖਿੜਕੀ
ਤਾਜ਼ਾ ਖਬਰਾਂ

LEAVE A REPLY

Please enter your comment!
Please enter your name here

Most Popular

Lifestyle