Homeਸਰਕਾਰੀ ਖ਼ਬਰਾਂਬ੍ਰਿਟੇਨ ਵਸਦੇ ਪੰਜਾਬੀ ਭਾਈਚਾਰੇ ਨਾਲ ਸਬੰਧਤ ਮੁੱਦਿਆਂ ਅਤੇ ਐਨ.ਆਰ.ਆਈਜ਼ ਦੀਆਂ ਸਮੱਸਿਆਵਾਂ ਬਾਰੇ...

ਬ੍ਰਿਟੇਨ ਵਸਦੇ ਪੰਜਾਬੀ ਭਾਈਚਾਰੇ ਨਾਲ ਸਬੰਧਤ ਮੁੱਦਿਆਂ ਅਤੇ ਐਨ.ਆਰ.ਆਈਜ਼ ਦੀਆਂ ਸਮੱਸਿਆਵਾਂ ਬਾਰੇ ਹੋਈ ਵਿਸਥਾਰਤ ਵਿਚਾਰ-ਚਰਚਾ

WhatsApp Group Join Now
WhatsApp Channel Join Now

ਚੰਡੀਗੜ੍ਹ: ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਅਲਬਾ ਸਮੇਰਿਗਲੋ ਅਤੇ ਬ੍ਰਿਟਿਸ਼ ਹਾਈ ਕਮਿਸ਼ਨ ਦੀ ਸੀਨੀਅਰ ਸਲਾਹਕਾਰ (ਇਕਨਾਮਿਕਸ, ਕਲਾਈਮੇਟ ਐਂਡ ਡਿਵੈਲਪਮੈਂਟ) ਮਧੂ ਮਿਸ਼ਰਾ ਨੇ ਅੱਜ ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨਾਲ ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਵਿਖੇ ਉਨ੍ਹਾਂ ਦੇ ਦਫ਼ਤਰ ਵਿੱਚ ਮੁਲਾਕਾਤ ਕੀਤੀ।

ਇਸ ਮੌਕੇ ਡਾ. ਰਵਜੋਤ ਸਿੰਘ ਨੇ ਬ੍ਰਿਟਿਸ਼ ਵਫ਼ਦ ਨਾਲ ਬ੍ਰਿਟੇਨ ਵਿੱਚ ਵਸਦੇ ਪੰਜਾਬੀ ਭਾਈਚਾਰੇ ਅਤੇ ਪੰਜਾਬ ਨਾਲ ਸਬੰਧਤ ਐਨ.ਆਰ.ਆਈਜ਼ ਦੇ ਵੱਖ-ਵੱਖ ਮੁੱਦਿਆਂ ਬਾਰੇ ਵਿਸਥਾਰਤ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਨਾਲ ਨਿਰੰਤਰ ਸੰਪਰਕ ਬਣਾਈ ਰੱਖਣ ਅਤੇ ਉਨ੍ਹਾਂ ਦੀਆਂ ਜਾਇਜ਼ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਹੈ।

ਡਾ. ਰਵਜੋਤ ਸਿੰਘ ਨੇ ਬ੍ਰਿਟੇਨ ਵਿੱਚ ਵਸਦੇ ਪੰਜਾਬੀਆਂ ਨੂੰ ਜਾਅਲੀ ਅਤੇ ਗੈਰ-ਅਧਿਕਾਰਤ ਟ੍ਰੈਵਲ ਏਜੰਟਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਐਨ.ਆਰ.ਆਈਜ਼ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵੀਜ਼ਾ, ਇਮੀਗ੍ਰੇਸ਼ਨ, ਵਿਦੇਸ਼ ਯਾਤਰਾ ਜਾਂ ਹੋਰ ਸੇਵਾਵਾਂ ਸਬੰਧੀ ਝੂਠੇ ਦਾਅਵੇ ਕਰਨ ਵਾਲੇ ਵਿਅਕਤੀਆਂ ਦੇ ਝਾਂਸੇ ਵਿੱਚ ਨਹੀਂ ਆਉਣਾ ਚਾਹੀਦਾ। ਉਨ੍ਹਾਂ ਕਿਹਾ ਕਿ ਜਾਅਲੀ ਟ੍ਰੈਵਲ ਏਜੰਟਾਂ ਵੱਲੋਂ ਕੀਤੀ ਜਾਂਦੀ ਧੋਖਾਧੜੀ ਤੋਂ ਬਚਣ ਲਈ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨਾ ਬੇਹੱਦ ਜ਼ਰੂਰੀ ਹੈ।

ਮੰਤਰੀ ਨੇ ਬ੍ਰਿਟਿਸ਼ ਵਫ਼ਦ ਨੂੰ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 26 ਅਗਸਤ ਨੂੰ ਬਠਿੰਡਾ ਵਿਖੇ ਐਨ.ਆਰ.ਆਈ. ਮਿਲਣੀ ਕਰਵਾਈ ਜਾ ਰਹੀ ਹੈ, ਜਿਸ ਵਿੱਚ ਐਨ.ਆਰ.ਆਈਜ਼ ਨਾਲ ਸੰਵਾਦ ਕੀਤਾ ਜਾਵੇਗਾ। ਉਨ੍ਹਾਂ ਬ੍ਰਿਟੇਨ ਸਮੇਤ ਵਿਦੇਸ਼ਾਂ ਵਿੱਚ ਵਸਦੇ, ਖਾਸ ਕਰਕੇ ਬਠਿੰਡਾ ਅਤੇ ਆਸ-ਪਾਸ ਦੇ ਇਲਾਕਿਆਂ ਨਾਲ ਸਬੰਧਤ ਪੰਜਾਬੀਆਂ ਨੂੰ ਇਸ ਮਿਲਣੀ ਵਿੱਚ ਸ਼ਾਮਲ ਹੋ ਕੇ ਆਪਣੀਆਂ ਸਮੱਸਿਆਵਾਂ ਅਤੇ ਸੁਝਾਅ ਸਿੱਧੇ ਪੰਜਾਬ ਸਰਕਾਰ ਸਾਹਮਣੇ ਰੱਖਣ ਦਾ ਸੱਦਾ ਦਿੱਤਾ।

ਮੀਟਿੰਗ ਦੌਰਾਨ ਬ੍ਰਿਟੇਨ ਵਿੱਚ ਵਸਦੇ ਪੰਜਾਬੀਆਂ ਅਤੇ ਪੰਜਾਬ ਨਾਲ ਜੁੜੇ ਐਨ.ਆਰ.ਆਈਜ਼ ਦੀਆਂ ਵੱਖ-ਵੱਖ ਚਿੰਤਾਵਾਂ, ਪੰਜਾਬ ਨਾਲ ਉਨ੍ਹਾਂ ਦੇ ਸਬੰਧਾਂ ਅਤੇ ਉਨ੍ਹਾਂ ਦੇ ਹਿੱਤਾਂ ਨਾਲ ਜੁੜੇ ਮੁੱਦਿਆਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।

ਇਸ ਮੌਕੇ ਦੋਵਾਂ ਧਿਰਾਂ ਨੇ ਪੰਜਾਬੀ ਪਰਵਾਸੀ ਭਾਈਚਾਰੇ ਨਾਲ ਸਬੰਧਤ ਮੁੱਦਿਆਂ ’ਤੇ ਆਪਸੀ ਸੰਪਰਕ ਅਤੇ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ।

ਐਨਕਾਊਂਟਰ ਨਿਊਜ਼ ਉੱਤੇ ਸਾਰੀ ਖ਼ਬਰਾਂ ਕੰਪਿਊਟਰ ਦੁਆਰਾ ਤਿਆਰ ਕੀਤੀਆਂ ਜਾਂਦੀਆਂ ਹਨ ਅਤੇ ਤੀਜੇ ਧਿਰ ਦੇ ਸਰੋਤਾਂ ਤੋਂ ਪ੍ਰਾਪਤ ਕੀਤੀਆਂ ਜਾਂਦੀਆਂ ਹਨ। ਇਸਲਈ ਧਿਆਨ ਨਾਲ ਪੜ੍ਹੋ ਅਤੇ ਜਾਂਚ ਕਰੋ। ਕਿਸੇ ਵੀ ਸਮੱਸਿਆ ਲਈ ਅਸੀਂ ਜ਼ਿੰਮੇਵਾਰ ਨਹੀਂ ਹੋਵਾਂਗੇ। 

ਤਾਜ਼ਾ ਖਬਰਾਂ

LEAVE A REPLY

Please enter your comment!
Please enter your name here

Most Popular

Lifestyle