Homeਸਰਕਾਰੀ ਖ਼ਬਰਾਂਡਾ. ਰਵਜੋਤ ਸਿੰਘ ਨੇ “ਆਨਲਾਈਨ ਮਿਲਣੀ” ਦੌਰਾਨ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ...

ਡਾ. ਰਵਜੋਤ ਸਿੰਘ ਨੇ “ਆਨਲਾਈਨ ਮਿਲਣੀ” ਦੌਰਾਨ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਸ਼ਿਕਾਇਤਾਂ ਅਤੇ ਸੁਝਾਅ ਸੁਣੇ

WhatsApp Group Join Now
WhatsApp Channel Join Now

ਕਿਹਾ, ਮਾਨ ਸਰਕਾਰ ਪਰਵਾਸੀ ਪੰਜਾਬੀਆਂ ਦੇ ਮਸਲਿਆਂ ਦੇ ਤੁਰੰਤ ਨਿਪਟਾਰੇ ਲਈ ਵਚਨਬੱਧ

ਚੰਡੀਗੜ੍ਹ : ਪੰਜਾਬ ਸਰਕਾਰ ਦੇ ਐਨਆਰਆਈ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ “ਆਨਲਾਈਨ ਮਿਲਣੀ” ਕਰਕੇ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ, ਸ਼ਿਕਾਇਤਾਂ ਅਤੇ ਸੁਝਾਅ ਸੁਣੇ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਰਵਾਸੀ ਪੰਜਾਬੀਆਂ ਦੇ ਮਸਲਿਆਂ ਦੇ ਤੁਰੰਤ ਅਤੇ ਪ੍ਰਭਾਵਸ਼ਾਲੀ ਨਿਪਟਾਰੇ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਆਨਲਾਈਨ ਮਿਲਣੀ ਦੌਰਾਨ ਜ਼ਮੀਨ-ਜਾਇਦਾਦੀ ਵਿਵਾਦਾਂ, ਵਿਆਹ ਸੰਬੰਧੀ ਮਾਮਲਿਆਂ, ਧੋਖਾਧੜੀ, ਕਬਜ਼ਿਆਂ ਅਤੇ ਡਰਾਉਣ-ਧਮਕਾਉਣ ਨਾਲ ਸਬੰਧਤ ਸ਼ਿਕਾਇਤਾਂ ਸਾਹਮਣੇ ਆਈਆਂ ਹਨ। ਉਨ੍ਹਾਂ ਦੱਸਿਆ ਕਿ ਸਾਰੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਦਰਜ ਕਰਕੇ ਸਬੰਧਤ ਵਿਭਾਗਾਂ ਅਤੇ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਲਈ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਐਨ.ਆਰ.ਆਈ ਪੰਜਾਬੀ ਭਾਈਚਾਰੇ ਨੂੰ ਇਨਸਾਫ਼, ਸੁਰੱਖਿਆ ਅਤੇ ਪਾਰਦਰਸ਼ੀ ਸੇਵਾਵਾਂ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ।

ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਐਨ.ਆਰ.ਆਈ ਭਾਈਚਾਰੇ ਨਾਲ ਸਿੱਧਾ ਸੰਪਰਕ ਬਣਾਈ ਰੱਖਣ ਲਈ ਆਨਲਾਈਨ ਅਤੇ ਫਿਜ਼ੀਕਲ ਮਿਲਣੀਆਂ ਨਿਯਮਿਤ ਤੌਰ ‘ਤੇ ਹਰ ਮਹੀਨੇ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਹਰ ਮਹੀਨੇ ਲਗਭਗ ਦੋ ਮੀਟਿੰਗਾਂ ਆਯੋਜਿਤ ਕੀਤੀਆਂ ਜਾਣਗੀਆਂ ਅਤੇ ਉਨ੍ਹਾਂ ਦੀ ਜਾਣਕਾਰੀ ਅਗਾਊਂ ਤੌਰ ‘ਤੇ ਸਾਂਝੀ ਕੀਤੀ ਜਾਵੇਗੀ, ਤਾਂ ਜੋ ਵੱਧ ਤੋਂ ਵੱਧ ਪਰਵਾਸੀ ਪੰਜਾਬੀ ਇਸ ਪਹਿਲ ਦਾ ਲਾਭ ਲੈ ਸਕਣ। ਉਨ੍ਹਾਂ ਦੱਸਿਆ ਕਿ ਅੱਜ ਦੀ ਆਨਲਾਈਨ ਮਿਲਣੀ ਦੌਰਾਨ ਅਮਰੀਕਾ, ਇੰਗਲੈਂਡ, ਆਸਟ੍ਰੇਲੀਆ ਅਤੇ ਕਨੇਡਾ ਆਦਿ ਦੇਸ਼ਾਂ ‘ਚ ਵੱਸਦੇ ਪੰਜਾਬੀਆਂ ਦੇ 16 ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਦੱਸਿਆ ਕਿ ਜਨਵਰੀ 2026 ਤੋਂ ਅਪ੍ਰੈਲ 2026 ਤੱਕ ਐਨ.ਆਰ.ਆਈ ਵਿਭਾਗ ਨੂੰ ਕੁੱਲ 590 ਅਰਜ਼ੀਆਂ ਪ੍ਰਾਪਤ ਹੋਈਆਂ, ਜਿਨ੍ਹਾਂ ਵਿੱਚੋਂ 430 ਮਾਮਲਿਆਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ, ਜਦਕਿ 160 ਮਾਮਲੇ ਕਾਰਵਾਈ ਅਧੀਨ ਹਨ। ਇਸੇ ਤਰ੍ਹਾਂ ਮਈ 2026 ਦੌਰਾਨ ਹੁਣ ਤੱਕ 56 ਨਵੀਆਂ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ‘ਤੇ ਕਾਰਵਾਈ ਜਾਰੀ ਹੈ।

ਐਨ.ਆਰ. ਆਈ ਮੰਤਰੀ ਨੇ ਆਨਲਾਈਨ ਮਿਲਣੀ ਵਿੱਚ ਸ਼ਾਮਲ ਹੋਏ ਸਾਰੇ ਐਨ.ਆਰ.ਆਈ ਭਰਾਵਾਂ ਅਤੇ ਭੈਣਾਂ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਹੱਕਾਂ ਦੀ ਰੱਖਿਆ ਅਤੇ ਸਮੱਸਿਆਵਾਂ ਦੇ ਜਲਦ ਨਿਪਟਾਰੇ ਲਈ ਹਰ ਸੰਭਵ ਉਪਰਾਲਾ ਕਰੇਗੀ। ਇਸ ਆਨਲਾਈਨ ਮਿਲਣੀ ਦੌਰਾਨ ਐਨ. ਆਰ.ਆਈ ਵਿਭਾਗ ਦੇ ਸਕੱਤਰ ਸ੍ਰੀ ਵੀ. ਐਨ. ਜ਼ਾਦੇ, ਏ.ਡੀ.ਜੀ.ਪੀ ਐਨ.ਆਰ.ਆਈ ਸ੍ਰੀ ਆਰ. ਕੇ. ਜੈਸਵਾਲ, ਡਵੀਜ਼ਨਲ ਕਮਿਸ਼ਨਰ ਜਲੰਧਰ ਸ੍ਰੀ ਰਾਮਵੀਰ, ਵਿਸ਼ੇਸ਼ ਸਕੱਤਰ ਐਨ.ਆਰ.ਆਈ ਸ੍ਰੀਮਤੀ ਅਮਨਦੀਪ ਕੌਰ ਤੋਂ ਇਲਾਵਾ ਸੀਨੀਅਰ ਵਿਭਾਗੀ ਅਧਿਕਾਰੀ ਹਾਜ਼ਰ ਸਨ।

ਐਨਕਾਊਂਟਰ ਨਿਊਜ਼ ਉੱਤੇ ਸਾਰੀ ਖ਼ਬਰਾਂ ਕੰਪਿਊਟਰ ਦੁਆਰਾ ਤਿਆਰ ਕੀਤੀਆਂ ਜਾਂਦੀਆਂ ਹਨ ਅਤੇ ਤੀਜੇ ਧਿਰ ਦੇ ਸਰੋਤਾਂ ਤੋਂ ਪ੍ਰਾਪਤ ਕੀਤੀਆਂ ਜਾਂਦੀਆਂ ਹਨ। ਇਸਲਈ ਧਿਆਨ ਨਾਲ ਪੜ੍ਹੋ ਅਤੇ ਜਾਂਚ ਕਰੋ। ਕਿਸੇ ਵੀ ਸਮੱਸਿਆ ਲਈ ਅਸੀਂ ਜ਼ਿੰਮੇਵਾਰ ਨਹੀਂ ਹੋਵਾਂਗੇ। 

ਤਾਜ਼ਾ ਖਬਰਾਂ

LEAVE A REPLY

Please enter your comment!
Please enter your name here

Most Popular

Lifestyle