Homeਸਰਕਾਰੀ ਖ਼ਬਰਾਂਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੱਖ-ਵੱਖ ਮੁਲਾਜ਼ਮਾਂ ਅਤੇ ਯੂਨੀਅਨਾਂ ਨਾਲ ਕੀਤੀਆਂ...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੱਖ-ਵੱਖ ਮੁਲਾਜ਼ਮਾਂ ਅਤੇ ਯੂਨੀਅਨਾਂ ਨਾਲ ਕੀਤੀਆਂ ਮੈਰਾਥਨ ਮੀਟਿੰਗਾਂ

WhatsApp Group Join Now
WhatsApp Channel Join Now

 ਜਾਇਜ਼ ਮੰਗਾਂ ‘ਤੇ ਤੁਰੰਤ ਕਾਰਵਾਈ ਦਾ ਦਿੱਤਾ ਭਰੋਸਾ

ਚੰਡੀਗੜ੍ਹ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਜੋਂ ਅੱਜ ਪੰਜਾਬ ਭਰ ਦੇ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਦੀਆਂ ਲੰਬਿਤ ਮੰਗਾਂ ਅਤੇ ਚਿੰਤਾਵਾਂ ਨੂੰ ਹੱਲ ਕਰਨ ਲਈ ਆਪਣੇ ਦਫ਼ਤਰ ਵਿਖੇ ਅਹਿਮ ਮੀਟਿੰਗਾਂ ਕੀਤੀਆਂ।  ਇਨ੍ਹਾਂ ਮੀਟਿੰਗਾਂ ਦੌਰਾਨ, ਵਿੱਤ ਮੰਤਰੀ ਨੇ ਮੈਰੀਟੋਰੀਅਸ ਸਕੂਲ ਟੀਚਰਜ਼ ਯੂਨੀਅਨ, ਅਧਿਆਪਕ ਇਨਸਾਫ਼ ਕਮੇਟੀ, ਫਾਇਰ ਬ੍ਰਿਗੇਡ ਆਊਟਸੋਰਸ ਇੰਪਲਾਈਜ਼ ਯੂਨੀਅਨ, ਫਾਇਰ ਬ੍ਰਿਗੇਡ ਕੰਟਰੈਕਟ ਇੰਪਲਾਈਜ਼ ਯੂਨੀਅਨ ਅਤੇ ਜੰਗਲਾਤ ਵਰਕਰਜ਼ ਯੂਨੀਅਨ ਸਮੇਤ ਕਈ ਯੂਨੀਅਨਾਂ ਦੇ ਵਫ਼ਦਾਂ ਨਾਲ ਸਿੱਧੀ ਗੱਲਬਾਤ ਕੀਤੀ।

ਵਿੱਤ ਮੰਤਰੀ ਨੇ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਉਨ੍ਹਾਂ ਦੇ ਮਸਲਿਆਂ ‘ਤੇ ਵਿਸਤ੍ਰਿਤ ਚਰਚਾ ਕੀਤੀ ਅਤੇ ਇਹ ਯਕੀਨੀ ਬਣਾਉਣ ਲਈ ਸਪੱਸ਼ਟ ਨਿਰਦੇਸ਼ ਜਾਰੀ ਕੀਤੇ ਕਿ ਯੂਨੀਅਨਾਂ ਵੱਲੋਂ ਉਠਾਈਆਂ ਗਈਆਂ ਸਾਰੀਆਂ ਜਾਇਜ਼ ਮੰਗਾਂ ਨੂੰ ਜਲਦ ਤੋਂ ਜਲਦ ਵਿਚਾਰਿਆ ਅਤੇ ਹੱਲ ਕੀਤਾ ਜਾਵੇ।  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਨੂੰ ਸੁਰੱਖਿਅਤ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਕਿ ਉਨ੍ਹਾਂ ਦੀਆਂ ਹੱਕੀ ਮੰਗਾਂ ਨੂੰ ਸਮਾਂਬੱਧ ਤਰੀਕੇ ਨਾਲ ਹੱਲ ਕੀਤਾ ਜਾਵੇ।

ਇਨ੍ਹਾਂ ਮੀਟਿੰਗਾਂ ਦੌਰਾਨ ਮੈਰੀਟੋਰੀਅਸ ਸਕੂਲ ਟੀਚਰਜ਼ ਯੂਨੀਅਨ ਤੋਂ ਡਾ. ਟੀਨਾ ਅਤੇ ਅਜੈ ਕੁਮਾਰ, ਅਧਿਆਪਕ ਇਨਸਾਫ਼ ਕਮੇਟੀ ਤੋਂ ਵਿਕਰਮ ਦੇਵ ਸਿੰਘ, ਦਿਗਵਿਜੇ ਪਾਲ ਸ਼ਰਮਾ, ਸੁਖਵਿੰਦਰ ਸਿੰਘ ਚਾਹਲ ਅਤੇ ਬਾਜ਼ ਸਿੰਘ, ਫਾਇਰ ਬ੍ਰਿਗੇਡ ਆਊਟਸੋਰਸ ਇੰਪਲਾਈਜ਼ ਯੂਨੀਅਨ ਤੋਂ ਸਾਹਿਬ ਸਿੰਘ, ਗੁਰਵਿਰਯਮ ਸਿੰਘ ਅਤੇ ਸੁਖਜੀਤ ਸਿੰਘ, ਫਾਇਰ ਬ੍ਰਿਗੇਡ ਕੰਟਰੈਕਟ ਇੰਪਲਾਈਜ਼ ਯੂਨੀਅਨ ਤੋਂ ਸੋਭਾ ਸਿੰਘ, ਅਤੇ ਜੰਗਲਾਤ ਵਰਕਰਜ਼ ਯੂਨੀਅਨ ਤੋਂ ਮੱਖਣ ਸਿੰਘ ਵਾਹਿਦਪੁਰੀ, ਅਮਰੀਕ ਸਿੰਘ, ਜਸਵਿੰਦਰ ਸਿੰਘ, ਸਤਨਾਮ ਸਿੰਘ, ਰਵੀ ਕੁਮਾਰ ਅਤੇ ਸ਼ਿੰਦਰਪਾਲ ਸਿੰਘ ਨੇ ਆਪਣੀਆਂ ਯੂਨੀਅਨਾਂ ਦੇ ਮੁੱਦਿਆਂ ਨੂੰ ਪੇਸ਼ ਕੀਤਾ।

ਐਨਕਾਊਂਟਰ ਨਿਊਜ਼ ਉੱਤੇ ਸਾਰੀ ਖ਼ਬਰਾਂ ਕੰਪਿਊਟਰ ਦੁਆਰਾ ਤਿਆਰ ਕੀਤੀਆਂ ਜਾਂਦੀਆਂ ਹਨ ਅਤੇ ਤੀਜੇ ਧਿਰ ਦੇ ਸਰੋਤਾਂ ਤੋਂ ਪ੍ਰਾਪਤ ਕੀਤੀਆਂ ਜਾਂਦੀਆਂ ਹਨ। ਇਸਲਈ ਧਿਆਨ ਨਾਲ ਪੜ੍ਹੋ ਅਤੇ ਜਾਂਚ ਕਰੋ। ਕਿਸੇ ਵੀ ਸਮੱਸਿਆ ਲਈ ਅਸੀਂ ਜ਼ਿੰਮੇਵਾਰ ਨਹੀਂ ਹੋਵਾਂਗੇ। 

ਤਾਜ਼ਾ ਖਬਰਾਂ

LEAVE A REPLY

Please enter your comment!
Please enter your name here

Most Popular

Lifestyle