Homeਸਰਕਾਰੀ ਖ਼ਬਰਾਂਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ‘ਪੈਨਸ਼ਨਰ ਸੇਵਾ ਪੋਰਟਲ’ ਦੀ ਸ਼ੁਰੂਆਤ —...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ‘ਪੈਨਸ਼ਨਰ ਸੇਵਾ ਪੋਰਟਲ’ ਦੀ ਸ਼ੁਰੂਆਤ — 3.15 ਲੱਖ ਪੈਨਸ਼ਨਰਾਂ ਲਈ ਡਿਜੀਟਲ ਵਨ-ਸਟਾਪ ਹੱਲ

WhatsApp Group Join Now
WhatsApp Channel Join Now

ਚੰਡੀਗੜ੍ਹ: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅਂਜ ਇਥੇ ਸੂਬੇ ਦੇ ਲਗਭਗ 3.15 ਲੱਖ ਪੈਨਸ਼ਨਰਾਂ ਲਈ ਪੈਨਸ਼ਨ ਸੇਵਾਵਾਂ ਨੂੰ ਸੁਚਾਰੂ ਬਣਾਉਣ ਲਈ ਤਿਆਰ ਕੀਤੇ ਗਏ ‘ਪੈਨਸ਼ਨਰ ਸੇਵਾ ਪੋਰਟਲ’ ਦੀ ਸ਼ੁਰੂਆਤ ਕਰਨ ਦਾ ਐਲਾਨ ਕੀਤਾ। ਪੋਰਟਲ, ਜਿਸਦਾ ਪਤਾ https://pensionersewa.punjab.gov.in ਹੈ, ਦਾ ਉਦੇਸ਼ ਪੈਨਸ਼ਨ ਵੰਡ ਕੇਸਾਂ ਦੀ ਪ੍ਰਕਿਰਿਆ ਦੇ ਕਾਰਜ ਪ੍ਰਵਾਹ ਨੂੰ ਸਵੈਚਾਲਤ ਕਰਨਾ ਅਤੇ ਪੈਨਸ਼ਨਰਾਂ ਤੇ ਪਰਿਵਾਰਕ ਪੈਨਸ਼ਨਰਾਂ ਨੂੰ ਕਈ ਤਰ੍ਹਾਂ ਦੀਆਂ ਸੇਵਾਵਾਂ ਪ੍ਰਦਾਨ ਕਰਨਾ ਹੈ।

ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੋਰਟਲ ਸ਼ੁਰੂ ਵਿੱਚ ਪੈਨਸ਼ਨਰਾਂ ਨੂੰ ਛੇ ਮੁੱਖ ਸੇਵਾਵਾਂ ਪ੍ਰਦਾਨ ਕਰੇਗਾ, ਜਿਨ੍ਹਾਂ ਵਿੱਚ ‘ਜੀਵਨ ਪ੍ਰਮਾਣ’ ਮੋਬਾਈਲ ਐਪ ਰਾਹੀਂ ਡਿਜੀਟਲ ਲਾਈਫ਼ ਸਰਟੀਫਿਕੇਟ ਜਮ੍ਹਾਂ ਕਰਾਉਣਾ, ਉਤਰਾਅਧਿਕਾਰੀ ਮਾਡਿਊਲ ਰਾਹੀਂ ਪੈਨਸ਼ਨ ਨੂੰ ਪਰਿਵਾਰਕ ਪੈਨਸ਼ਨ ਵਿੱਚ ਤਬਦੀਲ ਕਰਨ ਲਈ ਅਰਜ਼ੀ ਦੇਣਾ, ਲੀਵ ਟਰੈਵਲ ਕਨਸੈਸ਼ਨ (ਐੱਲ.ਟੀ.ਸੀ.) ਲੈਣ ਲਈ ਅਰਜ਼ੀ ਦੇਣਾ, ਸ਼ਿਕਾਇਤ ਨਿਵਾਰਣ ਮਾਡਿਊਲ ਰਾਹੀਂ ਪੈਨਸ਼ਨ ਸਬੰਧੀ ਸ਼ਿਕਾਇਤਾਂ ਦਰਜ ਕਰਨਾ, ਅਤੇ ਪ੍ਰੋਫ਼ਾਈਲ ਅਪਡੇਸ਼ਨ ਮਾਡਿਊਲ ਰਾਹੀਂ ਪੈਨਸ਼ਨਰ ਦੇ ਨਿੱਜੀ ਵੇਰਵਿਆਂ ਵਿੱਚ ਅਪਡੇਸ਼ਨ/ਬਦਲਾਅ ਕਰਨਾ ਸ਼ਾਮਲ ਹੈ। ‘ਜੀਵਨ ਪ੍ਰਮਾਣ’ ਮੋਬਾਈਲ ਐਪ ਐਂਡਰਾਇਡ ‘ਤੇ https://play.google.com/store/apps/details?id=com.aadhaar.life ਅਤੇ ਐਪਲ ਫੋਨ ਲਈ https://apps.apple.com/in/app/jeevanpramaan/id6736359405 ‘ਤੇ ਉਪਲਬਧ ਹੈ।
ਵਿੱਤ ਮੰਤਰੀ ਨੇ ਅੱਗੇ ਦੱਸਿਆ ਕਿ ਇਹਨਾਂ ਸੇਵਾਵਾਂ ਦਾ ਲਾਭ ਲੈਣ ਦੀ ਪ੍ਰਕਿਰਿਆ ਸਰਲ ਅਤੇ ਵਰਤੋਂਕਾਰ-ਅਨੁਕੂਲ ਹੈ। ਉਨ੍ਹਾਂ ਕਿਹਾ ਕਿ ਪੈਨਸ਼ਨਰ ਪੋਰਟਲ ‘ਤੇ ਉਪਲਬਧ ਆਧਾਰ ਪ੍ਰਮਾਣਿਕਤਾ ਸਹੂਲਤ ਰਾਹੀਂ ਈ-ਕੇ.ਵਾਈ.ਸੀ. ਪੂਰੀ ਕਰਕੇ ‘ਪੈਨਸ਼ਨਰ ਸੇਵਾ ਪੋਰਟਲ’ ‘ਤੇ ਰਜਿਸਟਰ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਉਪਰੰਤ ਪੈਨਸ਼ਨਰ ਆਪਣੇ ਮੋਬਾਈਲ ਫੋਨਾਂ, ਪੀ.ਸੀਜ਼, ਜਾਂ ਲੈਪਟਾਪਾਂ ਰਾਹੀਂ ਪੋਰਟਲ ‘ਤੇ ਆਪਣੀ ਲੌਗਇਨ ਆਈ.ਡੀ. ਦੀ ਵਰਤੋਂ ਕਰਕੇ ਘਰ ਬੈਠੇ ਹੀ ਇਹਨਾਂ ਸੇਵਾਵਾਂ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ, ਇਹਨਾਂ ਸੇਵਾਵਾਂ ਦਾ ਲਾਭ ਨਜ਼ਦੀਕੀ ਸੇਵਾ ਕੇਂਦਰਾਂ, ਸੇਵਾ ਦੀ ਹੋਮ ਡਿਲੀਵਰੀ ਦੀ ਬੇਨਤੀ ਕਰਕੇ, ਸਬੰਧਤ ਪੈਨਸ਼ਨ ਵੰਡਣ ਵਾਲੇ ਬੈਂਕਾਂ, ਜਾਂ ਜ਼ਿਲ੍ਹਾ ਖ਼ਜ਼ਾਨਾ ਦਫ਼ਤਰਾਂ ‘ਤੇ ਜਾ ਕੇ ਵੀ ਲਿਆ ਜਾ ਸਕਦਾ ਹੈ।

ਵਿੱਤ ਮੰਤਰੀ ਨੇ ਵਿਦੇਸ਼ਾਂ ਵਿੱਚ ਰਹਿ ਰਹੇ ਪੈਨਸ਼ਨਰਾਂ ਲਈ ਸਥਿਤੀ ਸਪੱਸ਼ਟ ਕਰਦੇ ਹੋਏ ਕਿਹਾ ਕਿ ਫਿਲਹਾਲ, ‘ਪੈਨਸ਼ਨਰ ਸੇਵਾ ਪੋਰਟਲ’ ਸਿਰਫ਼ ਭਾਰਤ ਦੇ ਅੰਦਰ ਹੀ ਚਾਲੂ ਹੈ, ਇਸ ਲਈ ਵਿਦੇਸ਼ਾਂ ਵਿੱਚ ਰਹਿ ਰਹੇ ਪੈਨਸ਼ਨਰਾਂ ਨੂੰ ਇਸ ਸ਼ੁਰੂਆਤੀ ਪੜਾਅ ਵਿੱਚ ਈ-ਕੇ.ਵਾਈ.ਸੀ. ਪੂਰਾ ਕਰਨ ਦੀ ਲੋੜ ਨਹੀਂ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਐੱਨ.ਆਰ.ਆਈ. ਪੈਨਸ਼ਨਰਾਂ ਲਈ ਈ-ਕੇ.ਵਾਈ.ਸੀ. ਨੂੰ ਸਮਰੱਥ ਬਣਾਉਣ ਲਈ ਕੰਮ ਚੱਲ ਰਿਹਾ ਹੈ ਅਤੇ ਉਦੋਂ ਤੱਕ, ਵਿਦੇਸ਼ਾਂ ਵਿੱਚ ਰਹਿ ਰਹੇ ਪੈਨਸ਼ਨਰ ਪਹਿਲਾਂ ਵਾਂਗ ਹੀ ਮੈਨੂਅਲ ਲਾਈਫ਼ ਸਰਟੀਫਿਕੇਟ ਜਮ੍ਹਾਂ ਕਰਵਾਉਂਦੇ ਰਹਿਣਗੇ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੰਨਿਆ ਕਿ ਕੁਝ ਪੈਨਸ਼ਨਰਾਂ ਨੂੰ ਰਜਿਸਟ੍ਰੇਸ਼ਨ ਦੌਰਾਨ ਸ਼ੁਰੂਆਤੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਇਸ ਲਈ ਤੁਰੰਤ ਮਦਦ ਅਤੇ ਸਹਾਇਤਾ ਪ੍ਰਦਾਨ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਪੋਰਟਲ ਦੇ ਸ਼ੁਰੂ ਹੋਣ ਤੋਂ ਬਾਅਦ ਪੈਦਾ ਹੋਣ ਵਾਲੀਆਂ ਸ਼ਿਕਾਇਤਾਂ ਨੂੰ ਜਲਦੀ ਹੱਲ ਕਰਨ ਲਈ ਡਾਇਰੈਕਟੋਰੇਟ ਆਫ਼ ਟ੍ਰੇਜ਼ਰੀਜ਼ ਐਂਡ ਅਕਾਊਂਟਸ, ਪੈਨਸ਼ਨ ਅਤੇ ਨਵੀਂ ਪੈਨਸ਼ਨ ਸਕੀਮ ਵਿਖੇ ਇੱਕ ਸਮਰਪਿਤ ਵਾਰ ਰੂਮ ਸਥਾਪਤ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਦੇ ਨਿਵਾਰਣ ਲਈ ਡਾਇਰੈਕਟੋਰੇਟ ਪੱਧਰ ‘ਤੇ ਤਿੰਨ ਸਮਰਪਿਤ ਹੈਲਪਲਾਈਨ ਨੰਬਰ (18001802148, 01722996385, 01722996386) ਨਿਰਧਾਰਤ ਕੀਤੇ ਗਏ ਹਨ, ਜੋ ਸਾਰੇ ਕੰਮਕਾਜੀ ਦਿਨਾਂ ਦੌਰਾਨ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਕਾਰਜਸ਼ੀਲ ਰਹਿਣਗੇ।

ਪੋਰਟਲ ਦੇ ਸੁਚਾਰੂ ਢੰਗ ਨਾਲ ਚਲਾਉਣ ਬਾਰੇ ਜਾਣਕਾਰੀ ਦਿੰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜ਼ਿਲ੍ਹਾ ਖ਼ਜ਼ਾਨਾ ਦਫ਼ਤਰਾਂ, ਬੈਂਕਾਂ ਅਤੇ ਸੇਵਾ ਕੇਂਦਰਾਂ ਦੇ ਕਰਮਚਾਰੀਆਂ ਲਈ ਸਿਖਲਾਈ ਸੈਸ਼ਨ ਸਫ਼ਲਤਾਪੂਰਵਕ ਕਰਵਾਏ ਗਏ ਹਨ ਅਤੇ ਵਿਸਥਾਰ ਵਿੱਚ ਜਾਣਕਾਰੀ ਦੇਣ ਵਾਲੇ ਦਸਤਾਵੇਜ ਮੁਹੱਈਆ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਖਾਸਤੌਰ ‘ਤੇ ‘ਪੈਨਸ਼ਨਰ ਸੇਵਾ ਪੋਰਟਲ’ ਦਾ ਇੱਕ ਪਾਇਲਟ ਪ੍ਰੋਜੈਕਟ ਜ਼ਿਲ੍ਹਾ ਖ਼ਜ਼ਾਨਾ ਦਫ਼ਤਰਾਂ, ਬੈਂਕਾਂ ਅਤੇ ਸੇਵਾ ਕੇਂਦਰਾਂ ਦੇ ਪੱਧਰ ‘ਤੇ ਪਹਿਲਾਂ ਹੀ ਸਫ਼ਲਤਾਪੂਰਵਕ ਸੰਪੰਨ ਹੋ ਚੁੱਕਾ ਹੈ, ਜੋ ਸੂਬਾ ਪੱਧਰੀ ਲਾਗੂਕਰਨ ਲਈ ਇਸਦੀ ਤਿਆਰੀ ਦੀ ਪੁਸ਼ਟੀ ਕਰਦਾ ਹੈ।

ਵਿੱਤ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ “ਸਾਡੇ ਪੈਨਸ਼ਨਰ ਸਾਡਾ ਮਾਣ” ਹਨ ਅਤੇ ਇਹ ਮਹੱਤਵਪੂਰਨ ਕਦਮ ਸੇਵਾਮੁਕਤ ਕਰਮਚਾਰੀਆਂ ਦੀਆਂ ਲੋੜਾਂ ਦੀ ਦੇਖਭਾਲ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ, ਅਤੇ ਕਿਹਾ, ।” ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਸੇਵਾਮੁਕਤ ਕਰਮਚਾਰੀਆਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ, ਅਤੇ ‘ਪੈਨਸ਼ਨਰ ਸੇਵਾ ਪੋਰਟਲ’ ਸੂਬੇ ਦੇ ਸਾਰੇ ਪੈਨਸ਼ਨਰਾਂ ਲਈ ਸਮੇਂ ਸਿਰ, ਸਹੀ ਅਤੇ ਔਕੜ ਰਹਿਤ ਪੈਨਸ਼ਨ ਸੇਵਾਵਾਂ ਨੂੰ ਯਕੀਨੀ ਬਣਾਏਗਾ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਇਸ ਕ੍ਰਾਂਤੀਕਾਰੀ ਕਦਮ ਨਾਲ ਸੂਬੇ ਵਿੱਚ ਰਹਿ ਰਹੇ ਪੈਨਸ਼ਨਰਾਂ ਨੂੰ ਲਾਭ ਹੋਵੇਗਾ ਅਤੇ ਉਨ੍ਹਾਂ ਦੀ ਜ਼ਿੰਦਗੀ ਆਸਾਨ ਹੋ ਜਾਵੇਗੀ।

ਐਨਕਾਊਂਟਰ ਨਿਊਜ਼ ਉੱਤੇ ਸਾਰੀ ਖ਼ਬਰਾਂ ਕੰਪਿਊਟਰ ਦੁਆਰਾ ਤਿਆਰ ਕੀਤੀਆਂ ਜਾਂਦੀਆਂ ਹਨ ਅਤੇ ਤੀਜੇ ਧਿਰ ਦੇ ਸਰੋਤਾਂ ਤੋਂ ਪ੍ਰਾਪਤ ਕੀਤੀਆਂ ਜਾਂਦੀਆਂ ਹਨ। ਇਸਲਈ ਧਿਆਨ ਨਾਲ ਪੜ੍ਹੋ ਅਤੇ ਜਾਂਚ ਕਰੋ। ਕਿਸੇ ਵੀ ਸਮੱਸਿਆ ਲਈ ਅਸੀਂ ਜ਼ਿੰਮੇਵਾਰ ਨਹੀਂ ਹੋਵਾਂਗੇ। 

ਤਾਜ਼ਾ ਖਬਰਾਂ

LEAVE A REPLY

Please enter your comment!
Please enter your name here

Most Popular

Lifestyle