Homeਸਰਕਾਰੀ ਖ਼ਬਰਾਂਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਪੰਜ ਮੁਲਜ਼ਮ 8 ਪਿਸਤੌਲਾਂ...

ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਪੰਜ ਮੁਲਜ਼ਮ 8 ਪਿਸਤੌਲਾਂ ਸਮੇਤ ਗ੍ਰਿਫ਼ਤਾਰ

WhatsApp Group Join Now
WhatsApp Channel Join Now

ਚੰਡੀਗੜ੍ਹ/ਅੰਮ੍ਰਿਤਸਰ : ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਆਪਣੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪੰਜ ਮੁਲਜ਼ਮਾਂ ਨੂੰ ਅੱਠ ਆਧੁਨਿਕ ਪਿਸਤੌਲਾਂ ਅਤੇ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਰਸ਼ਦੀਪ ਸਿੰਘ ਉਰਫ਼ ਡੀ (21) ਵਾਸੀ ਗੁਰੂ ਕੀ ਵਡਾਲੀ ਅੰਮ੍ਰਿਤਸਰ; ਮਨਪ੍ਰੀਤ ਸਿੰਘ ਉਰਫ਼ ਮਾਨ (26) ਵਾਸੀ ਪਿੰਡ ਭੈਣੀ ਅੰਮ੍ਰਿਤਸਰ; ਸੁਖਰਾਜ ਸਿੰਘ ਉਰਫ਼ ਬਿੱਲਾ (29) ਵਾਸੀ ਪਿੰਡ ਨੌਸ਼ਹਿਰਾ ਢੱਲਾ ਤਰਨ ਤਾਰਨ; ਰਾਹੁਲ ਗਿੱਲ ਉਰਫ ਰਾਹੁਲ (22), ਜੋ ਭਿੱਖੀਵਿੰਡ ਦਾ ਵਾਸੀ ਹੈ ਅਤੇ ਮੌਜੂਦਾ ਸਮੇਂ ਪਿੰਡ ਦਰਾਜਕੇ ਤਰਨਤਾਰਨ ਰਹਿ ਰਿਹਾ ਸੀ; ਅਤੇ ਅਰਸ਼ਦੀਪ ਸਿੰਘ ਉਰਫ ਗੱਗੜ (25) ਵਾਸੀ ਪਿੰਡ ਲੋਹਕੇ ਤਰਨਤਾਰਨ ਵਜੋਂ ਹੋਈ ਹੈ। ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦਾ ਪੁਰਾਣਾ ਅਪਰਾਧਕ ਪਿਛੋਕੜ ਹੈ, ਜਿਨ੍ਹਾਂ ਖ਼ਿਲਾਫ਼ ਅਸਲਾ ਐਕਟ, ਐਨਡੀਪੀਐਸ ਐਕਟ, ਕਤਲ ਦੀ ਕੋਸ਼ਿਸ਼, ਅਗਵਾ ਅਤੇ ਜੇਲ੍ਹ ਐਕਟ ਤਹਿਤ ਕਈ ਮਾਮਲੇ ਦਰਜ ਹਨ।

ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਇੱਕ 9 ਐਮਐਮ ਜ਼ਿਗਾਨਾ, ਇੱਕ .30 ਬੋਰ ਪੀਐਕਸ 3 (ਚੀਨ ਦਾ ਬਣਿਆ), ਇੱਕ .30 ਬੋਰ ਬੇਰੇਟਾ (ਇਟਲੀ ਦਾ ਬਣਿਆ), ਤਿੰਨ 9 ਐਮਐਮ ਗਲੌਕ ਅਤੇ ਦੋ .32 ਬੋਰ ਪਿਸਤੌਲ ਸ਼ਾਮਲ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ੀ ਤਸਕਰ ਨਾਲ ਸੰਪਰਕ ਲਈ ਵਰਚੁਅਲ ਨੰਬਰਾਂ ਦੀ ਵਰਤੋਂ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਇਹ ਮਾਡਿਊਲ ਸਰਹੱਦ ਪਾਰੋਂ ਡਰੋਨ ਰਾਹੀਂ ਭੇਜੀਆਂ ਜਾਂਦੀਆਂ ਹਥਿਆਰਾਂ ਅਤੇ ਨਸ਼ਿਆਂ ਦੀਆਂ ਖੇਪਾਂਪ੍ਰਾਪਤ ਕਰਕੇ ਇਨ੍ਹਾਂ ਨੂੰ ਪੰਜਾਬ ਵਿੱਚ ਅੱਗੇ ਅਪਰਾਧਕ ਤੱਤਾਂ ਨੂੰ ਸਪਲਾਈ ਕਰਦਾ ਸੀ।

ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਰੋਸੇਯੋਗ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਮੁਲਜ਼ਮ ਰਾਹੁਲ ਗਿੱਲ ਉਰਫ ਰਾਹੁਲ ਨੂੰ ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਰਾਹੁਲ ਦੇ ਖੁਲਾਸਿਆਂ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਪੁਲਿਸ ਨੇ ਅੱਗੇ ਮੁਲਜ਼ਮ ਅਰਸ਼ਦੀਪ ਉਰਫ ਗੱਗੜ ਨੂੰ ਇੱਕ ਪਿਸਤੌਲ ਸਮੇਤ ਗ੍ਰਿਫ਼ਤਾਰ ਕਰ ਲਿਆ।

ਉਨ੍ਹਾਂ ਕਿਹਾ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਦੌਰਾਨ, ਪੁਲਿਸ ਟੀਮਾਂ ਨੇ ਦੋ ਹੋਰ ਕਾਰਕੁਨਾਂ – ਅਰਸ਼ਦੀਪ ਉਰਫ ਡੀ ਅਤੇ ਮਨਪ੍ਰੀਤ ਉਰਫ ਮਾਨ ਦੀ ਪਛਾਣ ਕੀਤੀ ਅਤੇ ਉਨ੍ਹਾਂ ਨੂੰ ਉਸ ਸਮੇਂ ਗ੍ਰਿਫ਼ਤਾਰ ਕਰ ਲਿਆ ਜਦੋਂ ਉਹ ਛੇਹਰਟਾ, ਅੰਮ੍ਰਿਤਸਰ ਵਿਖੇ ਮੀਰੀ ਪੀਰੀ ਅਕੈਡਮੀ ਰੋਡ ਨੇੜੇ ਮੋਟਰਸਾਈਕਲ ‘ਤੇ ਜਾ ਰਹੇ ਸਨ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਹੋਰ ਪਿਸਤੌਲ ਬਰਾਮਦ ਹੋਏ। ਇਸ ਤੋਂ ਇਲਾਵਾ ਉਕਤ ਮੁਲਜ਼ਮਾਂ ਵੱਲੋਂ ਕੀਤੇ ਖੁਲਾਸਿਆਂ ਦੇ ਆਧਾਰ ‘ਤੇ ਪੁਲਿਸ ਨੇ ਦੋ ਹੋਰ ਪਿਸਤੌਲ ਬਰਾਮਦ ਕਰ ਲਏ।

ਪੁਲਿਸ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਪੁੱਛਗਿੱਛ ਦੌਰਾਨ ਦੋਵਾਂ ਮੁਲਜ਼ਮਾਂ ਅਰਸ਼ਦੀਪ ਉਰਫ਼ ਡੀ ਅਤੇ ਮਨਪ੍ਰੀਤ ਉਰਫ਼ ਮਾਨ ਨੇ ਖੁਲਾਸਾ ਕੀਤਾ ਕਿ ਬਰਾਮਦ ਕੀਤੇ ਗਏ ਹਥਿਆਰ ਅਤੇ ਗੋਲਾ-ਸਿੱਕਾ ਉਨ੍ਹਾਂ ਨੇ ਮੁਲਜ਼ਮ ਸੁਖਰਾਜ ਉਰਫ਼ ਬਿੱਲਾ ਤੋਂ ਖਰੀਦੇ ਸਨ ਅਤੇ ਉਨ੍ਹਾਂ ਦੇ ਬਿਆਨਾਂ ਦੇ ਆਧਾਰ ‘ਤੇ ਮੁਲਜ਼ਮ ਸੁਖਰਾਜ ਉਰਫ਼ ਬਿੱਲਾ ਨੂੰ .30 ਬੋਰ ਬੇਰੇਟਾ ਪਿਸਤੌਲ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ।

ਐਨਕਾਊਂਟਰ ਨਿਊਜ਼ ਉੱਤੇ ਸਾਰੀ ਖ਼ਬਰਾਂ ਕੰਪਿਊਟਰ ਦੁਆਰਾ ਤਿਆਰ ਕੀਤੀਆਂ ਜਾਂਦੀਆਂ ਹਨ ਅਤੇ ਤੀਜੇ ਧਿਰ ਦੇ ਸਰੋਤਾਂ ਤੋਂ ਪ੍ਰਾਪਤ ਕੀਤੀਆਂ ਜਾਂਦੀਆਂ ਹਨ। ਇਸਲਈ ਧਿਆਨ ਨਾਲ ਪੜ੍ਹੋ ਅਤੇ ਜਾਂਚ ਕਰੋ। ਕਿਸੇ ਵੀ ਸਮੱਸਿਆ ਲਈ ਅਸੀਂ ਜ਼ਿੰਮੇਵਾਰ ਨਹੀਂ ਹੋਵਾਂਗੇ। 

Encounter News
Encounter News
ਖ਼ਬਰਾਂ ਦੀ ਖਿੜਕੀ
ਤਾਜ਼ਾ ਖਬਰਾਂ

LEAVE A REPLY

Please enter your comment!
Please enter your name here

Most Popular

Lifestyle