Homeਸਰਕਾਰੀ ਖ਼ਬਰਾਂਗੁਰਮੀਤ ਖੁੱਡੀਆਂ ਨੇ ਵੈਟਰਨਰੀ ਅਫ਼ਸਰਾਂ, ਇੰਸਪੈਕਟਰਾਂ ਅਤੇ ਡੇਅਰੀ ਵਿਕਾਸ ਇੰਸਪੈਕਟਰਾਂ ਨੂੰ ਨਿਯੁਕਤੀ...

ਗੁਰਮੀਤ ਖੁੱਡੀਆਂ ਨੇ ਵੈਟਰਨਰੀ ਅਫ਼ਸਰਾਂ, ਇੰਸਪੈਕਟਰਾਂ ਅਤੇ ਡੇਅਰੀ ਵਿਕਾਸ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ

WhatsApp Group Join Now
WhatsApp Channel Join Now

ਚੰਡੀਗੜ੍ਹ: ਸੂਬੇ ਦੇ ਪਸ਼ੂ ਪਾਲਣ ਖੇਤਰ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਤਿੰਨ ਵੈਟਰਨਰੀ ਅਫ਼ਸਰਾਂ, ਇੱਕ ਵੈਟਰਨਰੀ ਇੰਸਪੈਕਟਰ ਅਤੇ 16 ਡੇਅਰੀ ਵਿਕਾਸ ਇੰਸਪੈਕਟਰਾਂ (ਗ੍ਰੇਡ 2) ਨੂੰ ਨਿਯੁਕਤੀ ਪੱਤਰ ਸੌਂਪੇ।

ਪਿਛਲੇ ਚਾਰ ਸਾਲਾਂ ਦੌਰਾਨ ਪਸ਼ੂ ਪਾਲਣ ਵਿਭਾਗ ਵਿੱਚ ਕੁੱਲ 1257 ਭਰਤੀਆਂ ਕੀਤੀਆਂ ਗਈਆਂ ਹਨ। 2022 ਤੋਂ ਲੈ ਕੇ ਹੁਣ ਤੱਕ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਾਰਦਰਸ਼ੀ ਢੰਗ ਨਾਲ ਯੋਗਤਾ ਦੇ ਆਧਾਰ ‘ਤੇ 619 ਵੈਟਰਨਰੀ ਅਫਸਰਾਂ ਅਤੇ 579 ਵੈਟਰਨਰੀ ਇੰਸਪੈਕਟਰਾਂ ਦੀ ਨਿਯੁਕਤੀ ਕੀਤੀ ਗਈ ਹੈ। ਇਸ ਤੋਂ ਇਲਾਵਾ 16 ਕਲਰਕ (ਸਦਰ ਦਫ਼ਤਰ), 2 ਮਿਲਕ ਰਿਕਾਰਡਰ, 7 ਲੈਬ ਸਹਾਇਕ, 7 ਕੰਪਿਊਟਰ ਆਪਰੇਟਰ/ਗਣਨਾਕਾਰ/ਪੰਚਰਸ, 1 ਮਸ਼ੀਨ ਆਪਰੇਟਰ, 1 ਇਨਕਿਊਬੇਟਰ ਆਪਰੇਟਰ, 2 ਲੀਗਲ ਕਲਰਕ ਅਤੇ 8 ਸਟੈਨੋਟਾਈਪਿਸਟਾਂ ਦੀ ਵੀ ਭਰਤੀ ਕੀਤੀ ਗਈ ਹੈ।

ਪਸ਼ੂ ਪਾਲਣ ਮੰਤਰੀ ਨੇ ਕਿਹਾ ਕਿ ਕੁੱਲ 14 ਕਲਰਕਾਂ ਅਤੇ 1 ਲੈਬ ਸਹਾਇਕ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤ ਕੀਤਾ ਗਿਆ ਹੈ।ਨਵ-ਨਿਯੁਕਤ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਉਨ੍ਹਾਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ ਤਾਂ ਜੋ ਸੂਬੇ ਭਰ ਦੇ ਪਸ਼ੂ ਪਾਲਕਾਂ ਅਤੇ ਡੇਅਰੀ ਮਾਲਕਾਂ ਨੂੰ ਸਮੇਂ ਸਿਰ ਅਤੇ ਮਿਆਰੀ ਵੈਟਰਨਰੀ ਸੇਵਾਵਾਂ ਦਾ ਲਾਭ ਮਿਲ ਸਕੇ।

ਉਨ੍ਹਾਂ ਨੇ ਨਵ-ਨਿਯੁਕਤ ਅਧਿਕਾਰੀਆਂ ਨੂੰ ਕਿਸਾਨ ਭਾਈਚਾਰੇ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਰਹਿਣ ਅਤੇ ਜਨਤਕ ਸੇਵਾ ਦੇ ਉੱਚਤਮ ਮਿਆਰਾਂ ਨੂੰ ਬਰਕਰਾਰ ਰੱਖਣ ਲਈ ਉਤਸ਼ਾਹਿਤ ਕੀਤਾ।  ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਾ ਸਿਰਫ਼ ਇਨ੍ਹਾਂ ਖਾਲੀ ਅਸਾਮੀਆਂ ਨੂੰ ਭਰਿਆ ਹੈ ਬਲਕਿ ਇਸ ਦੌਰਾਨ ਪੂਰੀ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਹੈ। ਇਨ੍ਹਾਂ ਨਵੀਆਂ ਭਰਤੀਆਂ ਨਾਲ ਪੰਜਾਬ ਦੇ ਪੇਂਡੂ ਖੇਤਰਾਂ ਵਿੱਚ ਪਸ਼ੂ ਸਿਹਤ ਸੰਭਾਲ ਸੇਵਾਵਾਂ ਨੂੰ ਕਾਫ਼ੀ ਮਜ਼ਬੂਤੀ ਮਿਲੇਗੀ, ਡੇਅਰੀ ਉਤਪਾਦਕਤਾ ਨੂੰ ਹੁਲਾਰਾ ਮਿਲੇਗਾ ਅਤੇ ਬਿਮਾਰੀਆਂ ਦੀ ਰੋਕਥਾਮ ਤੇ ਕੰਟਰੋਲ ਵਿੱਚ ਵੱਡੀ ਮਦਦ ਮਿਲੇਗੀ।

ਐਨਕਾਊਂਟਰ ਨਿਊਜ਼ ਉੱਤੇ ਸਾਰੀ ਖ਼ਬਰਾਂ ਕੰਪਿਊਟਰ ਦੁਆਰਾ ਤਿਆਰ ਕੀਤੀਆਂ ਜਾਂਦੀਆਂ ਹਨ ਅਤੇ ਤੀਜੇ ਧਿਰ ਦੇ ਸਰੋਤਾਂ ਤੋਂ ਪ੍ਰਾਪਤ ਕੀਤੀਆਂ ਜਾਂਦੀਆਂ ਹਨ। ਇਸਲਈ ਧਿਆਨ ਨਾਲ ਪੜ੍ਹੋ ਅਤੇ ਜਾਂਚ ਕਰੋ। ਕਿਸੇ ਵੀ ਸਮੱਸਿਆ ਲਈ ਅਸੀਂ ਜ਼ਿੰਮੇਵਾਰ ਨਹੀਂ ਹੋਵਾਂਗੇ। 

ਤਾਜ਼ਾ ਖਬਰਾਂ

LEAVE A REPLY

Please enter your comment!
Please enter your name here

Most Popular

Lifestyle