Homeਸਰਕਾਰੀ ਖ਼ਬਰਾਂਲਹਿਰਾਗਾਗਾ ਵਿੱਚ ਨਵੀਂ ਸਕੂਲ ਇਮਾਰਤ ਦੀ ਸ਼ੁਰੂਆਤ, 20.16 ਕਰੋੜ ਦੇ ਪ੍ਰੋਜੈਕਟ ਦਾ...

ਲਹਿਰਾਗਾਗਾ ਵਿੱਚ ਨਵੀਂ ਸਕੂਲ ਇਮਾਰਤ ਦੀ ਸ਼ੁਰੂਆਤ, 20.16 ਕਰੋੜ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ

WhatsApp Group Join Now
WhatsApp Channel Join Now

ਚੰਡੀਗੜ੍ਹ/ਲਹਿਰਾਗਾਗਾ: ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਲਹਿਰਾਗਾਗਾ ਦੀ 20.16 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖ ਕੇ ਇਸ ਮਹੱਤਵਪੂਰਨ ਪ੍ਰੋਜੈਕਟ ਦਾ ਸ਼ੁਭ ਆਰੰਭ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਖੇਤਰ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ ਅਤੇ ਸਰਕਾਰੀ ਸਕੂਲਾਂ ਨੂੰ ਆਧੁਨਿਕ ਸੁਵਿਧਾਵਾਂ ਨਾਲ ਲੈਸ ਕਰਨਾ ਸਰਕਾਰ ਦੀ ਪਹਿਲ ਹੈ।

ਇਸ ਸਕੂਲ ਦੀ ਥਾਂ ਬਹੁਤ ਘੱਟ ਸੀ ਅਤੇ ਮੌਜੂਦਾ ਇਮਾਰਤ ਦੇ ਕਈ ਹਿੱਸੇ ਅਸੁਰੱਖਿਅਤ ਐਲਾਨੇ ਗਏ ਸਨ, ਜਿਸ ਨਾਲ ਵਿਦਿਆਰਥਣਾਂ ਅਤੇ ਸਟਾਫ ਲਈ ਮੁਸ਼ਕਲਾਂ ਪੈਦਾ ਹੋ ਰਹੀਆਂ ਸਨ। ਇਨ੍ਹਾਂ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦਿਆਂ ਹੁਣ ਸਕੂਲ ਦੀ ਨਵੀਂ ਇਮਾਰਤ ਨੂੰ ਅਤਿ ਆਧੁਨਿਕ ਡਿਜ਼ਾਇਨ ਅਨੁਸਾਰ ਤਿਆਰ ਕੀਤਾ ਜਾ ਰਿਹਾ ਹੈ, ਜਿਸ ਵਿੱਚ ਵੱਡੇ ਕਲਾਸਰੂਮ, ਵਧੀਆ ਹਵਾ ਅਤੇ ਰੋਸ਼ਨੀ ਦੀ ਵਿਵਸਥਾ, ਭੂਚਾਲ ਰੋਧਕ ਢਾਂਚਾ ਅਤੇ ਵਿਦਿਆਰਥੀਆਂ ਪੱਖੀ ਵਾਤਾਵਰਣ ਨੂੰ ਤਰਜੀਹ ਦਿੱਤੀ ਜਾਵੇਗੀ।

ਨਵੀਂ ਇਮਾਰਤ ਦੇ ਤਿਆਰ ਹੋਣ ਉਪਰੰਤ ਇਸ ਸਕੂਲ ਵਿੱਚ ਮੈਡੀਕਲ, ਨਾਨ-ਮੈਡੀਕਲ ਅਤੇ ਕਾਮਰਸ ਧਾਰਾਵਾਂ ਦੀ ਪੜ੍ਹਾਈ ਵੀ ਸ਼ੁਰੂ ਕੀਤੀ ਜਾਵੇਗੀ। ਇਸ ਨਾਲ ਇਲਾਕੇ ਦੀਆਂ ਵਿਦਿਆਰਥਣਾਂ ਨੂੰ ਉੱਚ ਸਿੱਖਿਆ ਲਈ ਦੂਰ-ਦੁਰਾਂਤ ਨਹੀਂ ਜਾਣਾ ਪਵੇਗਾ ਅਤੇ ਉਹਨਾਂ ਨੂੰ ਆਪਣੇ ਨੇੜੇ ਹੀ ਗੁਣਵੱਤਾ ਭਰੀ ਸਿੱਖਿਆ ਦੇ ਮੌਕੇ ਪ੍ਰਾਪਤ ਹੋਣਗੇ।  ਇਸ ਪ੍ਰੋਜੈਕਟ ਹੇਠ ਵਿਗਿਆਨ ਅਤੇ ਕੰਪਿਊਟਰ ਲੈਬਾਰਟਰੀਆਂ, ਆਧੁਨਿਕ ਲਾਇਬ੍ਰੇਰੀ, ਸਮਾਰਟ ਕਲਾਸਰੂਮ, ਖੇਡਾਂ ਲਈ ਸੁਵਿਧਾਵਾਂ ਅਤੇ ਸਾਫ਼-ਸੁਥਰੇ ਸੈਨੀਟੇਸ਼ਨ ਪ੍ਰਬੰਧਾਂ ਸਮੇਤ ਹਰ ਪੱਖ ਤੋਂ ਸਕੂਲ ਨੂੰ ਅੱਪਗ੍ਰੇਡ ਕੀਤਾ ਜਾਵੇਗਾ। ਵਿਦਿਆਰਥਣਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸੀਸੀਟੀਵੀ ਨਿਗਰਾਨੀ ਅਤੇ ਹੋਰ ਜ਼ਰੂਰੀ ਪ੍ਰਬੰਧ ਵੀ ਕੀਤੇ ਜਾਣਗੇ।

ਪੰਜਾਬ ਸਰਕਾਰ ਵੱਲੋਂ ਸਿੱਖਿਆ ਪ੍ਰਣਾਲੀ ਵਿੱਚ ਗੁਣਾਤਮਕ ਸੁਧਾਰ ਲਿਆਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ, ਤਾਂ ਜੋ ਹਰ ਵਰਗ ਦੇ ਬੱਚਿਆਂ ਨੂੰ ਸਮਾਨ ਅਤੇ ਉੱਚ ਦਰਜੇ ਦੀ ਸਿੱਖਿਆ ਪ੍ਰਾਪਤ ਹੋ ਸਕੇ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੀ ਬਦਲ ਰਹੀ ਸੂਰਤ ਇਸ ਗੱਲ ਦੀ ਪੜਚੋਲ ਕਰਦੀ ਹੈ ਕਿ ਸਰਕਾਰ ਸਿੱਖਿਆ ਖੇਤਰ ਵਿੱਚ ਢੁਕਵੇਂ ਅਤੇ ਦੂਰਗਾਮੀ ਫੈਸਲੇ ਲੈ ਰਹੀ ਹੈ ਇਸ ਮੌਕੇ ਨਗਰ ਕੌਂਸਲ ਲਹਿਰਾਗਾਗਾ ਦੇ ਪ੍ਰਧਾਨ ਅਤੇ ਇਸ ਸਕੂਲ ਦੇ ਸਾਬਕਾ ਪ੍ਰਿੰਸੀਪਲ  ਕਾਂਤਾ ਗੋਇਲ, ਐੱਸ ਡੀ ਐਮ ਰਾਕੇਸ਼ ਪ੍ਰਕਾਸ਼ ਸਿੰਘ ਸਮੇਤ ਹੋਰ ਵਿਭਾਗੀ ਅਧਿਕਾਰੀ, ਸਕੂਲ ਸਟਾਫ, ਵਿਦਿਆਰਥੀ ਅਤੇ ਇਲਾਕੇ ਦੇ ਪ੍ਰਮੁੱਖ ਵਿਅਕਤੀ ਮੌਜੂਦ ਸਨ।

ਐਨਕਾਊਂਟਰ ਨਿਊਜ਼ ਉੱਤੇ ਸਾਰੀ ਖ਼ਬਰਾਂ ਕੰਪਿਊਟਰ ਦੁਆਰਾ ਤਿਆਰ ਕੀਤੀਆਂ ਜਾਂਦੀਆਂ ਹਨ ਅਤੇ ਤੀਜੇ ਧਿਰ ਦੇ ਸਰੋਤਾਂ ਤੋਂ ਪ੍ਰਾਪਤ ਕੀਤੀਆਂ ਜਾਂਦੀਆਂ ਹਨ। ਇਸਲਈ ਧਿਆਨ ਨਾਲ ਪੜ੍ਹੋ ਅਤੇ ਜਾਂਚ ਕਰੋ। ਕਿਸੇ ਵੀ ਸਮੱਸਿਆ ਲਈ ਅਸੀਂ ਜ਼ਿੰਮੇਵਾਰ ਨਹੀਂ ਹੋਵਾਂਗੇ। 

ਤਾਜ਼ਾ ਖਬਰਾਂ

LEAVE A REPLY

Please enter your comment!
Please enter your name here

Most Popular

Lifestyle