Homeਸਰਕਾਰੀ ਖ਼ਬਰਾਂRC ਤੇ ਡਰਾਈਵਿੰਗ ਲਾਇਸੰਸ ਬੈਕਲਾਗ ਕਲੀਅਰ ਕਰਨ ਲਈ ਪਹਿਲ, ਡਿਜੀਟਲ ਅਤੇ ਫੇਸਲੈੱਸ...

RC ਤੇ ਡਰਾਈਵਿੰਗ ਲਾਇਸੰਸ ਬੈਕਲਾਗ ਕਲੀਅਰ ਕਰਨ ਲਈ ਪਹਿਲ, ਡਿਜੀਟਲ ਅਤੇ ਫੇਸਲੈੱਸ ਸੇਵਾਵਾਂ ਹੋਈਆਂ ਹੋਰ ਮਜ਼ਬੂਤ – ਹਰਪਾਲ ਸਿੰਘ ਚੀਮਾ

WhatsApp Group Join Now
WhatsApp Channel Join Now

ਚੰਡੀਗੜ੍ਹ: ਪੰਜਾਬ ਦੇ ਵਿੱਤ, ਟਰਾਂਸਪੋਰਟ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਰਜਿਸਟ੍ਰੇਸ਼ਨ ਸਰਟੀਫਿਕੇਟਾਂ (ਆਰ.ਸੀ.) ਅਤੇ ਡਰਾਈਵਿੰਗ ਲਾਇਸੈਂਸਾਂ (ਡੀ.ਐਲ.) ਜਾਰੀ ਕਰਨ ਨਾਲ ਸਬੰਧਤ ਮੁੱਦਿਆਂ ਨੂੰ ਹੱਲ ਕਰਨ ਲਈ ਅੱਜ ਇੱਥੇ ਟਰਾਂਸਪੋਰਟ ਵਿਭਾਗ ਦੀ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੀਟਿੰਗ ਵਿੱਚ ਟਰਾਂਸਪੋਰਟ ਸਕੱਤਰ ਵਰੁਣ ਰੂਜ਼ਮ, ਸਟੇਟ ਟਰਾਂਸਪੋਰਟ ਕਮਿਸ਼ਨਰ ਪਰਨੀਤ ਸ਼ੇਰਗਿੱਲ, ਸਕੱਤਰ ਆਰ.ਟੀ.ਏ., ਆਰ.ਟੀ.ਓਜ਼ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ।

ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ, “ਜਨਤਕ ਸੇਵਾਵਾਂ ਨੂੰ ਸੁਚਾਰੂ ਬਣਾਉਣ ਲਈ ਇੱਕ ਫੈਸਲਾਕੁੰਨ ਕਦਮ ਚੁੱਕਦੇ ਹੋਏ, ਅਸੀਂ ਟਰਾਂਸਪੋਰਟ ਵਿਭਾਗ ਦੀ ਇੱਕ ਵਿਆਪਕ ਸਮੀਖਿਆ ਕੀਤੀ ਹੈ, ਜਿਸ ਵਿੱਚ ਸਾਡਾ ਮੁੱਖ ਧਿਆਨ ਰਜਿਸਟ੍ਰੇਸ਼ਨ ਸਰਟੀਫਿਕੇਟਾਂ ਅਤੇ ਡਰਾਈਵਿੰਗ ਲਾਇਸੈਂਸਾਂ ਨੂੰ ਜਾਰੀ ਕਰਨ ਨਾਲ ਸਬੰਧਤ ਮੁੱਦਿਆਂ ਨੂੰ ਹੱਲ ਕਰਨ ‘ਤੇ ਕੇਂਦਰਿਤ ਸੀ।”

ਅਸੀਂ ਫੇਸਲੈੱਸ ਅਤੇ ਸੰਪਰਕ ਰਹਿਤ (ਕੰਨਟੈਕਟਲੈੱਸ) ਮੋਡ ਰਾਹੀਂ ਪੇਸ਼ ਕੀਤੀਆਂ ਜਾ ਰਹੀਆਂ ਡਰਾਈਵਿੰਗ ਲਾਇਸੈਂਸ ਸੇਵਾਵਾਂ ਦੀ ਸਥਿਤੀ ਦੀ ਸਮੀਖਿਆ ਕੀਤੀ ਹੈ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਇਨ੍ਹਾਂ ਸ਼੍ਰੇਣੀਆਂ ਅਧੀਨ ਲੰਬਿਤ ਅਰਜ਼ੀਆਂ ‘ਤੇ ਬਾਰੀਕੀ ਨਾਲ ਨਜ਼ਰ ਰੱਖੀ ਜਾਵੇ ਤਾਂ ਜੋ ਉਨ੍ਹਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ ਜਾ ਸਕੇ। ਕੇਂਦਰੀਕ੍ਰਿਤ ਪ੍ਰਿੰਟਿੰਗ ਬ੍ਰਾਂਚ ਵਿਖੇ ਰਜਿਸਟ੍ਰੇਸ਼ਨ ਸਰਟੀਫਿਕੇਟਾਂ ਅਤੇ ਡਰਾਈਵਿੰਗ ਲਾਇਸੈਂਸਾਂ ਦੀ ਛਪਾਈ ਦੇ ਬੈਕਲਾਗ ਨੂੰ ਪ੍ਰਮੁੱਖ ਤਰਜੀਹ ਵਜੋਂ ਲਿਆ ਜਾਣਾ ਚਾਹੀਦਾ ਹੈ, ਅਤੇ ਮੈਂ ਇਸ ਬਕਾਏ ਨੂੰ ਖਤਮ ਕਰਨ ਲਈ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ।

ਅਸੀਂ ਪੂਰੇ ਪੰਜਾਬ ਵਿੱਚ ਬਿਹਤਰ ਟਰੈਫਿਕ ਪ੍ਰਬੰਧਨ ਅਤੇ ਸੜਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਹਾਈਵੇਅ ਟਰੈਫਿਕ ਕੈਮਰਿਆਂ ਦੀ ਤਾਇਨਾਤੀ ਅਤੇ ਨਿਗਰਾਨੀ ਬਾਰੇ ਵਿਸਤ੍ਰਿਤ ਚਰਚਾ ਕੀਤੀ ਹੈ। ਅਸੀਂ ਟਰਾਂਸਪੋਰਟ ਨੈਟਵਰਕ ਦੀ ਕੁਸ਼ਲਤਾ, ਭਰੋਸੇਯੋਗਤਾ ਅਤੇ ਪਹੁੰਚ ਨੂੰ ਹੋਰ ਵੱਧ ਯਕੀਨੀ ਬਣਾਉਣ ਲਈ ਮੌਜੂਦਾ ਸਮਾਂ-ਸਾਰਣੀ ਦੀ ਸਮੀਖਿਆ ਕਰਕੇ ਅਤੇ ਬਾਕੀ ਰਹਿ ਗਏ ਰੂਟਾਂ ਦਾ ਧਿਆਨ ਰੱਖਦੇ ਹੋਏ ਪਬਲਿਕ ਟਰਾਂਸਪੋਰਟ ਦੇ ਸਮੇਂ ਨੂੰ ਬਿਹਤਰ ਬਣਾਉਣ ‘ਤੇ ਵੀ ਕੰਮ ਕਰ ਰਹੇ ਹਾਂ।

ਐਨਕਾਊਂਟਰ ਨਿਊਜ਼ ਉੱਤੇ ਸਾਰੀ ਖ਼ਬਰਾਂ ਕੰਪਿਊਟਰ ਦੁਆਰਾ ਤਿਆਰ ਕੀਤੀਆਂ ਜਾਂਦੀਆਂ ਹਨ ਅਤੇ ਤੀਜੇ ਧਿਰ ਦੇ ਸਰੋਤਾਂ ਤੋਂ ਪ੍ਰਾਪਤ ਕੀਤੀਆਂ ਜਾਂਦੀਆਂ ਹਨ। ਇਸਲਈ ਧਿਆਨ ਨਾਲ ਪੜ੍ਹੋ ਅਤੇ ਜਾਂਚ ਕਰੋ। ਕਿਸੇ ਵੀ ਸਮੱਸਿਆ ਲਈ ਅਸੀਂ ਜ਼ਿੰਮੇਵਾਰ ਨਹੀਂ ਹੋਵਾਂਗੇ। 

ਤਾਜ਼ਾ ਖਬਰਾਂ

LEAVE A REPLY

Please enter your comment!
Please enter your name here

Most Popular

Lifestyle