Homeਸਰਕਾਰੀ ਖ਼ਬਰਾਂਨਗਰ ਕੌਂਸਲ ਦੀਨਾਨਗਰ, ਨਗਰ ਕੌਂਸਲ ਗੁਰਦਾਸਪੁਰ, ਨਗਰ ਕੌਂਸਲ ਕਾਦੀਆਂ ਅਤੇ ਨਗਰ ਕੌਂਸਲ...

ਨਗਰ ਕੌਂਸਲ ਦੀਨਾਨਗਰ, ਨਗਰ ਕੌਂਸਲ ਗੁਰਦਾਸਪੁਰ, ਨਗਰ ਕੌਂਸਲ ਕਾਦੀਆਂ ਅਤੇ ਨਗਰ ਕੌਂਸਲ ਸ਼ਾਮ ਚੌਰਾਸੀ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ 13 ਜੂਨ ਨੂੰ ਹੋਣਗੀਆਂ

WhatsApp Group Join Now
WhatsApp Channel Join Now

ਚੰਡੀਗੜ੍ਹ 26 ਮਈ 2026 : ਸਥਾਨਕ ਸਰਕਾਰਾਂ ਵਿਭਾਗ, ਪੰਜਾਬ ਦੁਆਰਾ ਪੰਜਾਬ ਮਿਊਂਸੀਪਲ ਐਕਟ, 1911 ਦੀ ਧਾਰਾ 13-ਏ ਅਧੀਨ ਜਾਰੀ ਨੋਟੀਫਿਕੇਸ਼ਨ ਨੰਬਰ 03/01/ਈਲੈਕਸ਼ਨਸ(ਐਸ-2)/ਐਮਈਬੀ/2026/78 ਮਿਤੀ 21.05.2026 ਅਨੁਸਾਰ ਰਾਜ ਚੋਣ ਕਮਿਸ਼ਨ ਪੰਜਾਬ ਨੇ ਨਗਰ ਕੌਂਸਲ ਦੀਨਾਨਗਰ, ਨਗਰ ਕੌਂਸਲ ਗੁਰਦਾਸਪੁਰ, ਨਗਰ ਕੌਂਸਲ ਕਾਦੀਆਂ ਅਤੇ ਨਗਰ ਕੌਂਸਲ ਸ਼ਾਮ ਚੌਰਾਸੀ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਕਰਵਾਉਣ ਦੀਆਂ ਤਰੀਕਾਂ ਦਾ ਐਲਾਨ ਕੀਤਾ ਹੈ।

ਚੋਣ ਸ਼ਡਿਊਲ ਅਨੁਸਾਰ, ਨਾਮਜ਼ਦਗੀ ਪੱਤਰ 30.05.2026 (ਸ਼ਨੀਵਾਰ) ਨੂੰ ਸਵੇਰੇ 11:00 ਵਜੇ ਤੋਂ ਦੁਪਹਿਰ 03:00 ਵਜੇ ਤੱਕ ਸਬੰਧਤ ਰਿਟਰਨਿੰਗ ਅਫਸਰ ਦੇ ਦਫ਼ਤਰ ਵਿਖੇ ਦਾਖਲ ਕੀਤੇ ਜਾਣੇ ਸ਼ੁਰੂ ਹੋਣਗੇ ਅਤੇ ਆਖਰੀ ਮਿਤੀ 03.06.2026 (ਬੁੱਧਵਾਰ) ਦੁਪਹਿਰ 03:00 ਵਜੇ ਤੱਕ ਦਾਖਲ ਕੀਤੇ ਜਾ ਸਕਦੇ ਹਨ। ਨਾਮਜ਼ਦਗੀਆਂ ਦੀ ਜਾਂਚ 04.06.2026 (ਵੀਰਵਾਰ) ਨੂੰ ਹੋਵੇਗੀ। ਨਾਮਜ਼ਦਗੀਆਂ ਵਾਪਸ ਲੈਣ ਦੀ ਮਿਤੀ 05.06.2026 (ਸ਼ੁੱਕਰਵਾਰ) ਦੁਪਹਿਰ 03:00 ਵਜੇ ਤੱਕ ਹੋਵੇਗੀ।

ਇਨ੍ਹਾਂ ਨਗਰ ਕੌਂਸਲਾਂ ਦੀਆਂ ਚੋਣਾਂ 13.06.2026 (ਸ਼ਨੀਵਾਰ) ਨੂੰ ਸਵੇਰੇ 08:00 ਵਜੇ ਤੋਂ ਸ਼ਾਮ 04:00 ਵਜੇ ਤੱਕ ਹੋਣਗੀਆਂ। ਵੋਟਾਂ ਦੀ ਗਿਣਤੀ ਵੋਟਾਂ ਪੈਣ ਤੋਂ ਤੁਰੰਤ ਬਾਅਦ ਉਸੇ ਦਿਨ ਕੀਤੀ ਜਾਵੇਗੀ। ਕਮਿਸ਼ਨ ਨੇ ਇਨ੍ਹਾਂ ਚੋਣਾਂ ਨੂੰ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ। ਚੋਣ ਸ਼ਡਿਊਲ ਦੇ ਐਲਾਨ ਨਾਲ, ਇਨ੍ਹਾਂ ਨਗਰ ਕੌਂਸਲਾਂ ਦੇ ਅਧਿਕਾਰ ਖੇਤਰ ਵਿੱਚ, ਜਿੱਥੇ ਚੋਣਾਂ ਹੋਣੀਆਂ ਹਨ, ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਇਹ ਚੋਣ ਪ੍ਰਕਿਰਿਆ ਦੇ ਮੁਕੰਮਲ ਹੋਣ ਤੱਕ ਲਾਗੂ ਰਹੇਗਾ।

ਐਨਕਾਊਂਟਰ ਨਿਊਜ਼ ਉੱਤੇ ਸਾਰੀ ਖ਼ਬਰਾਂ ਕੰਪਿਊਟਰ ਦੁਆਰਾ ਤਿਆਰ ਕੀਤੀਆਂ ਜਾਂਦੀਆਂ ਹਨ ਅਤੇ ਤੀਜੇ ਧਿਰ ਦੇ ਸਰੋਤਾਂ ਤੋਂ ਪ੍ਰਾਪਤ ਕੀਤੀਆਂ ਜਾਂਦੀਆਂ ਹਨ। ਇਸਲਈ ਧਿਆਨ ਨਾਲ ਪੜ੍ਹੋ ਅਤੇ ਜਾਂਚ ਕਰੋ। ਕਿਸੇ ਵੀ ਸਮੱਸਿਆ ਲਈ ਅਸੀਂ ਜ਼ਿੰਮੇਵਾਰ ਨਹੀਂ ਹੋਵਾਂਗੇ। 

Encounter News
Encounter News
ਖ਼ਬਰਾਂ ਦੀ ਖਿੜਕੀ
ਤਾਜ਼ਾ ਖਬਰਾਂ

LEAVE A REPLY

Please enter your comment!
Please enter your name here

Most Popular

Lifestyle