Homeਸਰਕਾਰੀ ਖ਼ਬਰਾਂਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ...

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

WhatsApp Group Join Now
WhatsApp Channel Join Now

ਪੰਜਾਬ ਸਰਕਾਰ ਬਾਗਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ

ਚੰਡੀਗੜ੍ਹ: ਪੰਜਾਬ ਦੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਲੁਧਿਆਣਾ ਵਿਖੇ ਉਸਾਰੀ ਅਧੀਨ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਕੰਮ ਵਿੱਚ ਤੇਜ਼ੀ ਲਿਆਉਣ ਅਤੇ ਇਸ ਪ੍ਰੋਜੈਕਟ ਨੂੰ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਾਗਬਾਨੀ ਨੂੰ ਪ੍ਰਫੁੱਲਤ ਕਰਨ, ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੰਤਵ ਲਈ ਆਧੁਨਿਕ ਬੁਨਿਆਦੀ ਢਾਂਚਾ ਅਤੇ ਉੱਚ ਪੱਧਰੀ ਸਹੂਲਤਾਂ ਵਿਕਸਤ ਕੀਤੀਆਂ ਜਾ ਰਹੀਆਂ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਲੁਧਿਆਣਾ ਵਿਖੇ ਸਥਾਪਤ ਕੀਤਾ ਜਾ ਰਿਹਾ ਬਾਗਬਾਨੀ ਵਿਕਾਸ ਕੇਂਦਰ ਕਿਸਾਨਾਂ ਨੂੰ ਉੱਚ ਗੁਣਵੱਤਾ ਵਾਲੀ ਪੌਦ ਸਮੱਗਰੀ, ਆਧੁਨਿਕ ਬਾਗਬਾਨੀ ਤਕਨੀਕਾਂ, ਸਿਖਲਾਈ ਅਤੇ ਤਕਨੀਕੀ ਮਾਰਗਦਰਸ਼ਨ ਮੁਹੱਈਆ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਕਿਹਾ ਕਿ ਇਹ ਕੇਂਦਰ ਸੂਬੇ ਵਿੱਚ ਬਾਗਬਾਨੀ ਖੇਤਰ ਦੇ ਵਿਕਾਸ ਨੂੰ ਨਵੀਂ ਦਿਸ਼ਾ ਦੇਵੇਗਾ।

ਭਗਤ ਨੇ ਅਧਿਕਾਰੀਆਂ ਨੂੰ ਨਿਰਮਾਣ ਕਾਰਜਾਂ ਦੀ ਨਿਯਮਿਤ ਨਿਗਰਾਨੀ ਕਰਨ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦੀ ਗੁਣਵੱਤਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਐਨਕਾਊਂਟਰ ਨਿਊਜ਼ ਉੱਤੇ ਸਾਰੀ ਖ਼ਬਰਾਂ ਕੰਪਿਊਟਰ ਦੁਆਰਾ ਤਿਆਰ ਕੀਤੀਆਂ ਜਾਂਦੀਆਂ ਹਨ ਅਤੇ ਤੀਜੇ ਧਿਰ ਦੇ ਸਰੋਤਾਂ ਤੋਂ ਪ੍ਰਾਪਤ ਕੀਤੀਆਂ ਜਾਂਦੀਆਂ ਹਨ। ਇਸਲਈ ਧਿਆਨ ਨਾਲ ਪੜ੍ਹੋ ਅਤੇ ਜਾਂਚ ਕਰੋ। ਕਿਸੇ ਵੀ ਸਮੱਸਿਆ ਲਈ ਅਸੀਂ ਜ਼ਿੰਮੇਵਾਰ ਨਹੀਂ ਹੋਵਾਂਗੇ। 

ਤਾਜ਼ਾ ਖਬਰਾਂ

LEAVE A REPLY

Please enter your comment!
Please enter your name here

Most Popular

Lifestyle