Homeਸਰਕਾਰੀ ਖ਼ਬਰਾਂਧੂਰੀ ਵਿੱਚ 21.65 ਕਰੋੜ ਦੀ ਲਾਗਤ ਨਾਲ ਨਵਾਂ ਸਬ-ਡਿਵੀਜ਼ਨਲ ਹਸਪਤਾਲ ਤਿਆਰ :...

ਧੂਰੀ ਵਿੱਚ 21.65 ਕਰੋੜ ਦੀ ਲਾਗਤ ਨਾਲ ਨਵਾਂ ਸਬ-ਡਿਵੀਜ਼ਨਲ ਹਸਪਤਾਲ ਤਿਆਰ : ਮੁੱਖ ਮੰਤਰੀ ਮਾਨ

WhatsApp Group Join Now
WhatsApp Channel Join Now

70 ਪਿੰਡਾਂ ਨੂੰ ਮਿਲਣਗੀਆਂ ਆਧੁਨਿਕ ਸਿਹਤ ਸਹੂਲਤਾਂ

ਧੂਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਧੂਰੀ ਵਿਖੇ 50 ਬਿਸਤਰਿਆਂ ਦੀ ਸਮਰੱਥਾ ਵਾਲਾ ਸਬ-ਡਿਵੀਜ਼ਨਲ ਹਸਪਤਾਲ ਅਤੇ 30 ਬਿਸਤਰਿਆਂ ਦੀ ਸਮਰੱਥਾ ਵਾਲਾ ਜੱਚਾ-ਬੱਚਾ ਬਲਾਕ ਲੋਕਾਂ ਨੂੰ ਸਮਰਪਿਤ ਕੀਤਾ। ਇਹ ਪ੍ਰਾਜੈਕਟ ਪੰਜਾਬ ਦੀ ਜਨਤਕ ਸਿਹਤ ਸੰਭਾਲ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਸੰਗਰੂਰ ਜ਼ਿਲ੍ਹੇ ਵਿੱਚ ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਵੱਡਾ ਹੁਲਾਰਾ ਦੇਣ ਲਈ ਮੀਲ ਪੱਥਰ ਸਾਬਤ ਹੋਵੇਗਾ।

ਇਕੱਠ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਪ੍ਰਾਜੈਕਟ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਕੇ ਸਿਹਤ ਸੇਵਾਵਾਂ ਦਾ ਵਿਸਥਾਰ ਕਰਨ ਅਤੇ ਡਾਕਟਰਾਂ ਤੇ ਸਟਾਫ ਦੀ ਮੌਜੂਦਗੀ ਨੂੰ ਬਿਹਤਰ ਬਣਾ ਕੇ ਪਹੁੰਚਯੋਗ ਅਤੇ ਮਰੀਜ਼ ਅਧਾਰਿਤ ਸਿਹਤ ਸੰਭਾਲ ਵਿਵਸਥਾ ਲਾਗੂ ਕਰਨ ਪ੍ਰਤੀ ਸਾਡੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਹ ਸਹੂਲਤਾਂ ਨਾ ਸਿਰਫ਼ ਧੂਰੀ ਸ਼ਹਿਰ ਦੇ ਵਸਨੀਕਾਂ ਨੂੰ ਸਗੋਂ ਆਲੇ-ਦੁਆਲੇ ਦੇ ਲਗਭਗ 70 ਪਿੰਡਾਂ ਦੇ ਲੋਕਾਂ ਨੂੰ ਵੀ ਮਿਲਣਗੀਆਂ, ਜਿਸ ਨਾਲ ਹਜ਼ਾਰਾਂ ਵਸਨੀਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਆਧੁਨਿਕ ਸਿਹਤ ਸੇਵਾਵਾਂ ਮਿਲ ਸਕਣਗੀਆਂ।

50 ਬਿਸਤਰਿਆਂ ਦੀ ਸਮਰੱਥਾ ਵਾਲਾ ਸਬ-ਡਿਵੀਜ਼ਨਲ ਹਸਪਤਾਲ ਵਿਆਪਕ ਪੱਧਰ ’ਤੇ ਸੈਕੰਡਰੀ-ਪੱਧਰੀ ਦੀਆਂ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਲਈ ਵਿਕਸਤ ਕੀਤਾ ਗਿਆ ਹੈ, ਜਦੋਂ ਕਿ 30 ਬਿਸਤਰਿਆਂ ਵਾਲਾ ਜੱਚਾ-ਬੱਚਾ ਸਿਹਤ ਸੰਭਾਲ ਬਲਾਕ ਮਾਵਾਂ, ਨਵਜੰਮੇ ਬੱਚੇ ਅਤੇ ਬਾਲ ਸਿਹਤ ਸੰਭਾਲ ਸੇਵਾਵਾਂ ਨੂੰ ਮਹੱਤਵਪੂਰਨ ਤੌਰ ‘ਤੇ ਮਜ਼ਬੂਤ ਕਰੇਗਾ, ਜਿਸ ਨਾਲ ਖੇਤਰ ਵਿੱਚ ਮਾਵਾਂ ਤੇ ਨਵਜੰਮੇ ਬੱਚਿਆਂ ਦੀ ਬਿਹਤਰ ਦੇਖਭਾਲ ਯਕੀਨੀ ਬਣਾਈ ਜਾਵੇਗੀ।

ਹਸਪਤਾਲ ਵਿੱਚ 12 ਨਿੱਜੀ ਕਮਰੇ, ਛੇ ਜਨਰਲ ਵਾਰਡ, ਇੱਕ ਪੂਰੀ ਤਰ੍ਹਾਂ ਕਾਰਜਸ਼ੀਲ ਡਰੱਗ ਸਟੋਰ, ਇੱਕ ਐਸਐਮਓ ਦਫ਼ਤਰ, 11 ਨਰਸ ਸਟੇਸ਼ਨ ਅਤੇ ਦੋ ਲਿਫਟਾਂ ਉਪਲੱਬਧ ਹਨ। ਇਹ ਸਾਰੀਆਂ ਸਹੂਲਤਾਂ ਮਰੀਜ਼ਾਂ ਦੀ ਦੇਖਭਾਲ ਅਤੇ ਕਾਰਜਸ਼ੀਲ ਕੁਸ਼ਲਤਾ ਨੂੰ ਬਿਹਤਰ ਬਣਾਉਣ ਲਈ ਤਿਆਰ ਕੀਤੀਆਂ ਗਈਆਂ ਹਨ।  ਹਸਪਤਾਲ ਸਰਜੀਕਲ ਅਤੇ ਗੋਡੇ ਬਦਲਣ ਦੀਆਂ ਸੇਵਾਵਾਂ ਸਮੇਤ ਹੋਰ ਬਿਹਤਰ ਡਾਕਟਰੀ ਸੇਵਾਵਾਂ ਵੀ ਦੇਵੇਗਾ। ਸਮਰਪਿਤ ਜੱਚਾ-ਬੱਚਾ ਹਸਪਤਾਲ ਹੁਨਰਮੰਦ ਗਾਇਨੀਕੋਲੋਜਿਸਟਾਂ ਦੀ ਨਿਗਰਾਨੀ ਹੇਠ ਆਮ ਅਤੇ ਸਿਜੇਰੀਅਨ ਡਿਲੀਵਰੀ ਸੇਵਾਵਾਂ ਪ੍ਰਦਾਨ ਕਰੇਗਾ, ਜਿਸ ਨਾਲ ਮਾਵਾਂ ਅਤੇ ਨਵਜੰਮੇ ਬੱਚਿਆਂ ਦੀ ਬਿਹਤਰ ਦੇਖਭਾਲ ਯਕੀਨੀ ਬਣਾਈ ਜਾਵੇਗੀ।”

ਹਸਪਤਾਲ ਅਧੀਨ ਕਾਰਜਸ਼ੀਲ ਈ.ਐਸ.ਆਈ. ਡਿਸਪੈਂਸਰੀ ਰਾਹੀਂ ਵਰਕਰ ਸਿਹਤ ਸੰਭਾਲ ਸੇਵਾਵਾਂ ਤੋਂ ਵੀ ਲਾਭ ਪ੍ਰਾਪਤ ਕਰਦੇ ਰਹਿਣਗੇ।ਸਾਡੀ ਸਰਕਾਰ ਵੱਲੋਂ ਹਸਪਤਾਲਾਂ ਵਿੱਚ 1500 ਤੋਂ ਵੱਧ ਡਾਕਟਰਾਂ ਦੀ ਭਰਤੀ ਕੀਤੀ ਗਈ ਹੈ, ਜਿਨ੍ਹਾਂ ਵਿੱਚ 600 ਤੋਂ ਵੱਧ ਮਾਹਿਰ ਅਤੇ 900 ਤੋਂ ਵੱਧ ਜਨਰਲ ਡਾਕਟਰ ਦੇ ਨਾਲ-ਨਾਲ ਆਮ ਆਦਮੀ ਕਲੀਨਿਕਾਂ ਵਿੱਚ 800 ਤੋਂ ਵੱਧ ਡਾਕਟਰ ਸ਼ਾਮਲ ਹਨ ਜਿਸ ਨਾਲ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮਾਹਰ ਡਾਕਟਰੀ ਦੀ ਉਪਲਬਧਤਾ ਵਿੱਚ ਕਾਫ਼ੀ ਸੁਧਾਰ ਹੋਇਆ ਹੈ।

ਇਸ ਪ੍ਰੋਜੈਕਟ ਨਾਲ ਧੂਰੀ ਦੇ 58,000 ਤੋਂ ਵੱਧ ਵਸਨੀਕਾਂ ਦੇ ਨਾਲ-ਨਾਲ ਨੇੜਲੇ ਖੇਤਰਾਂ ਦੇ ਹਜ਼ਾਰਾਂ ਲੋਕਾਂ ਨੂੰ ਲਾਭ ਹੋਵੇਗਾ ਅਤੇ ਇਸ ਖੇਤਰ ਦੀਆਂ ਸਿਹਤ ਸੰਭਾਲ ਸੇਵਾਵਾਂ ਵਿੱਚ ਅਹਿਮ ਸੁਧਾਰ ਹੋਵੇਗਾ। ਇਹ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ ਕਿ ਪੰਜਾਬ ਦੇ ਹਰ ਨਾਗਰਿਕ ਤੱਕ ਮਿਆਰੀ ਸਿਹਤ ਸੰਭਾਲ ਸੇਵਾਵਾਂ ਆਸਾਨੀ ਨਾਲ ਪਹੁੰਚਾਈਆਂ ਜਾ ਸਕਣ।

ਐਨਕਾਊਂਟਰ ਨਿਊਜ਼ ਉੱਤੇ ਸਾਰੀ ਖ਼ਬਰਾਂ ਕੰਪਿਊਟਰ ਦੁਆਰਾ ਤਿਆਰ ਕੀਤੀਆਂ ਜਾਂਦੀਆਂ ਹਨ ਅਤੇ ਤੀਜੇ ਧਿਰ ਦੇ ਸਰੋਤਾਂ ਤੋਂ ਪ੍ਰਾਪਤ ਕੀਤੀਆਂ ਜਾਂਦੀਆਂ ਹਨ। ਇਸਲਈ ਧਿਆਨ ਨਾਲ ਪੜ੍ਹੋ ਅਤੇ ਜਾਂਚ ਕਰੋ। ਕਿਸੇ ਵੀ ਸਮੱਸਿਆ ਲਈ ਅਸੀਂ ਜ਼ਿੰਮੇਵਾਰ ਨਹੀਂ ਹੋਵਾਂਗੇ। 

Encounter News
Encounter News
ਖ਼ਬਰਾਂ ਦੀ ਖਿੜਕੀ
ਤਾਜ਼ਾ ਖਬਰਾਂ

LEAVE A REPLY

Please enter your comment!
Please enter your name here

Most Popular

Lifestyle