Homeਸਰਕਾਰੀ ਖ਼ਬਰਾਂਪੰਜਾਬ ਵਿਧਾਨ ਸਭਾ ਵੱਲੋਂ ਵੱਖ-ਵੱਖ ਸਖ਼ਸ਼ੀਅਤਾਂ ਨੂੰ ਸ਼ਰਧਾਂਜਲੀਆਂ ਭੇਟ

ਪੰਜਾਬ ਵਿਧਾਨ ਸਭਾ ਵੱਲੋਂ ਵੱਖ-ਵੱਖ ਸਖ਼ਸ਼ੀਅਤਾਂ ਨੂੰ ਸ਼ਰਧਾਂਜਲੀਆਂ ਭੇਟ

WhatsApp Group Join Now
WhatsApp Channel Join Now

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਨੇ ਅੱਜ ਆਪਣੇ ਵਿਸ਼ੇਸ਼ ਸੈਸ਼ਨ ਦੌਰਾਨ ਇੱਕ ਸ਼ੋਕ ਪ੍ਰਸਤਾਵ ਰਾਹੀਂ ਹਾਲ ਹੀ ਵਿੱਚ ਦੁਨੀਆਂ ਤੋਂ ਰੁਖ਼ਸਤ ਹੋ ਚੁੱਕੀਆਂ ਪ੍ਰਸਿੱਧ ਹਸਤੀਆਂ ਅਤੇ ਨਾਗਰਿਕਾਂ ਨੂੰ ਭਾਵਪੂਰਣ ਸ਼ਰਧਾਂਜਲੀਆਂ ਭੇਟ ਕੀਤੀਆਂ।ਸਦਨ ਨੇ ਸਾਬਕਾ ਮੰਤਰੀ ਸ. ਲਾਲ ਸਿੰਘ ਦੇ ਦਿਹਾਂਤ ‘ਤੇ ਦੁੱਖ ਪ੍ਰਗਟ ਕਰਦਿਆਂ ਉਨ੍ਹਾਂ ਵੱਲੋਂ ਕੀਤੀ ਲੋਕ ਸੇਵਾ ਅਤੇ ਪੰਜਾਬ ਦੇ ਵਿਕਾਸ ਵਿੱਚ ਯੋਗਦਾਨ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਲੰਮੇ ਰਾਜਨੀਤਿਕ ਜੀਵਨ ਅਤੇ ਲੋਕ ਭਲਾਈ ਪ੍ਰਤੀ ਸਮਰਪਣ ਨੂੰ ਸਰਾਹਿਆ।

ਸਦਨ ਵੱਲੋਂ ਹਾਲ ਹੀ ਵਿੱਚ ਉੱਤਰ ਪ੍ਰਦੇਸ਼ ਦੇ ਪ੍ਰਸਿੱਧ ਤੀਰਥ ਅਸਥਾਨ ਮਥੁਰਾ ਵ੍ਰਿੰਦਾਵਣ ਵਿਖੇ ਅਤੇ ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ਦੇ ਢਲੀਆਰਾ ਵਿਖੇ ਮਾਤਾ ਚਿੰਤਪੂਰਨੀ ਅਤੇ ਮਾਤਾ ਜਵਾਲਾਮੁਖੀ ਦੇ ਦਰਸ਼ਨਾਂ ਲਈ ਜਾ ਰਹੇ ਪੰਜਾਬ ਦੇ ਯਾਤਰੀਆਂ ਨਾਲ ਵਾਪਰੇ ਦੁਖਦਾਈ ਹਾਦਸਿਆਂ ਵਿੱਚ ਜਾਨ ਗੁਆਉਣ ਵਾਲਿਆਂ ਪ੍ਰਤੀ ਵੀ ਸੰਵੇਦਨਾ ਪ੍ਰਗਟ ਕੀਤੀ ਗਈ।

ਪੰਜਾਬ ਵਿਧਾਨ ਸਭਾ ਨੇ ਦੁਖੀ ਪਰਿਵਾਰਾਂ ਨਾਲ ਦਿਲੀ ਹਮਦਰਦੀ ਜਤਾਈ ਅਤੇ ਮਰਹੂਮ ਆਤਮਾਵਾਂ ਦੀ ਸ਼ਾਂਤੀ ਲਈ ਅਰਦਾਸ ਕੀਤੀ। ਸਦਨ ਦੇ ਮੈਂਬਰਾਂ ਨੇ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਧਾਰਮਿਕ ਸਥਾਨਾਂ ‘ਤੇ ਮਜ਼ਬੂਤ ਸੁਰੱਖਿਆ ਪ੍ਰਬੰਧਾਂ ਦੀ ਲੋੜ ‘ਤੇ ਜ਼ੋਰ ਦਿੱਤਾ।

ਸਦਨ ਨੇ ਜਲ੍ਹਿਆਂਵਾਲਾ ਬਾਗ ਕਤਲੇਆਮ ਦੇ ਸ਼ਹੀਦਾਂ ਨੂੰ ਵੀ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਦੀ ਕੁਰਬਾਨੀ ਨੂੰ ਨਮਨ ਕੀਤਾ। ਇਸ ਤੋਂ ਇਲਾਵਾ, ਪ੍ਰਸਿੱਧ ਗਾਇਕਾ ਆਸ਼ਾ ਭੌਂਸਲੇ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ ਗਈ ਅਤੇ ਭਾਰਤੀ ਸੰਗੀਤ ਵਿੱਚ ਉਨ੍ਹਾਂ ਵੱਲੋਂ ਦਿੱਤੇ ਯੋਗਦਾਨ ਨੂੰ ਯਾਦ ਕੀਤਾ ਗਿਆ। ਸਦਨ ਦੇ ਮੈਂਬਰਾਂ ਨੇ ਕਿਹਾ ਕਿ ਉਨ੍ਹਾਂ ਦੀ ਵਿਰਾਸਤ ਹਮੇਸ਼ਾ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀ ਰਹੇਗੀ।

ਐਨਕਾਊਂਟਰ ਨਿਊਜ਼ ਉੱਤੇ ਸਾਰੀ ਖ਼ਬਰਾਂ ਕੰਪਿਊਟਰ ਦੁਆਰਾ ਤਿਆਰ ਕੀਤੀਆਂ ਜਾਂਦੀਆਂ ਹਨ ਅਤੇ ਤੀਜੇ ਧਿਰ ਦੇ ਸਰੋਤਾਂ ਤੋਂ ਪ੍ਰਾਪਤ ਕੀਤੀਆਂ ਜਾਂਦੀਆਂ ਹਨ। ਇਸਲਈ ਧਿਆਨ ਨਾਲ ਪੜ੍ਹੋ ਅਤੇ ਜਾਂਚ ਕਰੋ। ਕਿਸੇ ਵੀ ਸਮੱਸਿਆ ਲਈ ਅਸੀਂ ਜ਼ਿੰਮੇਵਾਰ ਨਹੀਂ ਹੋਵਾਂਗੇ। 

ਤਾਜ਼ਾ ਖਬਰਾਂ

LEAVE A REPLY

Please enter your comment!
Please enter your name here

Most Popular

Lifestyle