Homeਸਰਕਾਰੀ ਖ਼ਬਰਾਂਤੇਜ਼ਾਬ ਹਮਲੇ ਦੇ ਪੀੜਤਾਂ ਲਈ ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਮਹੀਨਾਵਾਰ ਸਹਾਇਤਾ...

ਤੇਜ਼ਾਬ ਹਮਲੇ ਦੇ ਪੀੜਤਾਂ ਲਈ ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਮਹੀਨਾਵਾਰ ਸਹਾਇਤਾ ₹10,000, ਯੋਜਨਾ ਬਣੀ ਲਿੰਗ-ਨਿਰਪੱਖ

WhatsApp Group Join Now
WhatsApp Channel Join Now

ਚੰਡੀਗੜ੍ਹ: ਤੇਜ਼ਾਬ ਹਮਲੇ ਦੇ ਪੀੜਤਾਂ ਲਈ ਵਿੱਤੀ ਸੁਰੱਖਿਆ ਅਤੇ ਸਮਾਜਿਕ ਮਾਣ-ਸਨਮਾਨ ਨੂੰ ਯਕੀਨੀ ਬਣਾਉਣ ਲਈ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਇੱਕ ਵੱਡਾ ਫੈਸਲਾ ਲਿਆ ਹੈ। ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪਿਛਲੇ ਸਾਲ ਦੌਰਾਨ ਤੇਜ਼ਾਬ ਹਮਲੇ ਦੇ ਪੀੜਤਾਂ ਲਈ ਚੱਲ ਰਹੀ ਯੋਜਨਾ ਨੂੰ ਲਿੰਗ-ਨਿਰਪੱਖ ਬਣਾਇਆ ਗਿਆ ਹੈ।

ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ, “ਪਿਛਲੇ ਸਾਲ ਦੌਰਾਨ, ਤੇਜ਼ਾਬੀ ਹਮਲੇ ਦੇ ਪੀੜਤਾਂ ਲਈ ਚੱਲ ਰਹੀ ਯੋਜਨਾ ਨੂੰ ਲਿੰਗ-ਨਿਰਪੱਖ ਬਣਾਇਆ ਗਿਆ ਹੈ। ਇਹ ਯੋਜਨਾ ਪਹਿਲਾਂ ਸਿਰਫ ਔਰਤਾਂ ਤੱਕ ਹੀ ਸੀਮਤ ਸੀ,ਪਰ ਹੁਣ ਪੁਰਸ਼ ਅਤੇ ਟ੍ਰਾਂਸਜੈਂਡਰ ਪੀੜਤਾਂ ਨੂੰ ਵੀ ਇਸਦਾ ਲਾਭ ਮਿਲੇਗਾ । ਇਸ ਤੋਂ ਇਲਾਵਾ ਇਸ ਯੋਜਨਾ ਤਹਿਤ ਮਾਸਿਕ ਵਿੱਤੀ ਸਹਾਇਤਾ 8,000 ਤੋਂ ਵਧਾ ਕੇ 10,000 ਰੁਪਏ ਕਰ ਦਿੱਤੀ ਗਈ ਹੈ, ਜੋ ਪੀੜਤਾਂ ਦੀ ਰੋਜ਼ੀ-ਰੋਟੀ ਅਤੇ ਮੁੜ ਵਸੇਬੇ ਲਈ ਬਹੁਤ ਮਹੱਤਵਪੂਰਨ ਸਿੱਧ ਹੋਵੇਗੀ ।”

ਹਿੰਸਾ ਪੀੜਤਾਂ ਪ੍ਰਤੀ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ ਮੰਤਰੀ ਨੇ  ਕਿਹਾ ਕਿ ਇਹ ਪਹਿਲਕਦਮੀ ਵਿੱਤੀ ਸਹਾਇਤਾ ਤੋਂ ਪਰੇ ਹੈ ਅਤੇ ਮਾਣ ਅਤੇ ਭਰੋਸੇ ਨੂੰ ਬਹਾਲ ਕਰਨ ਲਈ ਸੁਹਿਰਦ ਵਚਨਬੱਧਤਾ ਨੂੰ ਦਰਸਾਉਂਦੀ ਹੈ। ਡਾ. ਬਲਜੀਤ ਕੌਰ ਨੇ ਕਿਹਾ,“ਪੰਜਾਬ ਸਰਕਾਰ ਹਰ ਉਸ ਵਿਅਕਤੀ ਦੇ ਨਾਲ ਖੜ੍ਹੀ ਹੈ ਜੋ ਕਿਸੇ ਵੀ ਤਰ੍ਹਾਂ ਦੀ ਹਿੰਸਾ ਦਾ ਸ਼ਿਕਾਰ ਹੋਇਆ ਹੈ। ਇਹ ਫੈਸਲਾ ਸਿਰਫ਼ ਵਿੱਤੀ ਸਹਾਇਤਾ ਬਾਰੇ ਨਹੀਂ , ਸਗੋਂ ਪੀੜਤਾਂ ਦੇ ਮਾਣ, ਸਵੈ-ਮਾਣ ਅਤੇ ਵਿਸ਼ਵਾਸ ਨੂੰ ਬਹਾਲ ਕਰਨ ਵੱਲ ਵੱਡਾ ਕਦਮ ਹੈ ।”

ਤੇਜ਼ਾਬ ਹਮਲੇ ਨਾ ਸਿਰਫ਼ ਸਰੀਰਕ ਜ਼ਖ਼ਮ ਦਿੰਦੇ ਹਨ, ਸਗੋਂ ਡੂੰਘੀਆਂ ਭਾਵਨਾਤਮਕ ਅਤੇ ਮਾਨਸਿਕ ਸੱਟਾਂ ਵੀ ਛੱਡ ਜਾਂਦੇ ਹਨ। ਜਿਨ੍ਹਾਂ ਲੋਕਾਂ ਨੇ ਅਜਿਹੇ ਸਦਮੇ  ਸਹਿਣ ਕੀਤੇ ਹਨ , ਉਨ੍ਹਾਂ ਲਈ ਇਹ ਮਹਿਜ਼ ਵਿੱਤੀ ਮਦਦ ਨਹੀਂ  ਬਲਕਿ ਇੱਕ ਭਰੋਸਾ ਹੈ ਕਿ ਉਹ ਇਕੱਲੇ ਨਹੀਂ,  ਪੰਜਾਬ ਸਰਕਾਰ ਡੱਟ ਕੇ ਉਨ੍ਹਾਂ ਦੇ ਨਾਲ ਖੜ੍ਹੀ ਹੈI ਉਨ੍ਹਾਂ ਦੀ ਹਿੰਮਤ ਨੂੰ ਸਲਾਮ  ਹੈ ਅਤੇ ਉਨ੍ਹਾਂ ਦੀ ਜ਼ਿੰਦਗੀ ਨੂੰ ਮੁੜ ਮਾਣ -ਸਤਿਕਾਰ ਅਤੇ ਆਸਾਂ -ਉਮੀਦਾਂ ਨਾਲ  ਭਰਨ ਲਈ  ਸਰਕਾਰ  ਵਚਨਬੱਧ ਹੈ।”

ਐਨਕਾਊਂਟਰ ਨਿਊਜ਼ ਉੱਤੇ ਸਾਰੀ ਖ਼ਬਰਾਂ ਕੰਪਿਊਟਰ ਦੁਆਰਾ ਤਿਆਰ ਕੀਤੀਆਂ ਜਾਂਦੀਆਂ ਹਨ ਅਤੇ ਤੀਜੇ ਧਿਰ ਦੇ ਸਰੋਤਾਂ ਤੋਂ ਪ੍ਰਾਪਤ ਕੀਤੀਆਂ ਜਾਂਦੀਆਂ ਹਨ। ਇਸਲਈ ਧਿਆਨ ਨਾਲ ਪੜ੍ਹੋ ਅਤੇ ਜਾਂਚ ਕਰੋ। ਕਿਸੇ ਵੀ ਸਮੱਸਿਆ ਲਈ ਅਸੀਂ ਜ਼ਿੰਮੇਵਾਰ ਨਹੀਂ ਹੋਵਾਂਗੇ। 

ਤਾਜ਼ਾ ਖਬਰਾਂ

LEAVE A REPLY

Please enter your comment!
Please enter your name here

Most Popular

Lifestyle