Homeਸਰਕਾਰੀ ਖ਼ਬਰਾਂਪੰਜਾਬ ਸਰਕਾਰਔਖੀਆਂ ਸਥਿਤੀਆਂ ਦਾ ਸਾਹਮਣਾ ਕਰ ਰਹੇ ਬੱਚਿਆਂ ਦੀ ਭਲਾਈ, ਪੜ੍ਹਾਈ ਅਤੇ ਬਿਹਤਰ...

ਔਖੀਆਂ ਸਥਿਤੀਆਂ ਦਾ ਸਾਹਮਣਾ ਕਰ ਰਹੇ ਬੱਚਿਆਂ ਦੀ ਭਲਾਈ, ਪੜ੍ਹਾਈ ਅਤੇ ਬਿਹਤਰ ਭਵਿੱਖ ਲਈ ਪੰਜਾਬ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

WhatsApp Group Join Now
WhatsApp Channel Join Now

ਚੰਡੀਗੜ੍ਹ: ਬੱਚਿਆਂ ਦੇ ਸੁਰੱਖਿਅਤ ਬਚਪਨ, ਸਨਮਾਨਪੂਰਨ ਜੀਵਨ ਅਤੇ ਬਿਹਤਰ ਭਵਿੱਖ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਸਮਾਜਿਕ ਸੁਰੱਖਿਆ ਸਕੀਮਾਂ ਨੂੰ ਲਗਾਤਾਰ ਮਜ਼ਬੂਤ ਕੀਤਾ ਜਾ ਰਿਹਾ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਆਸ਼ਰਿਤ ਬੱਚਿਆਂ ਨੂੰ ਵਿੱਤੀ ਸਹਾਇਤਾ ਸਕੀਮ ਤਹਿਤ ਸੂਬਾ ਸਰਕਾਰ ਵੱਲੋਂ ਸਤੰਬਰ 2026 ਤੱਕ 254.44 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਜਾ ਚੁੱਕੀ ਹੈ, ਜਿਸ ਦਾ ਲਾਭ ਪੰਜਾਬ ਭਰ ਦੇ ਕਰੀਬ 2.43 ਲੱਖ ਬੱਚਿਆਂ ਨੂੰ ਮਿਲ ਰਿਹਾ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਹਰ ਬੱਚਾ ਪਿਆਰ, ਸੰਭਾਲ, ਸਨਮਾਨ ਅਤੇ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਬਰਾਬਰ ਮੌਕਿਆਂ ਦਾ ਹੱਕਦਾਰ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਮਾਨਵੀ ਸਰੋਕਾਰਾਂ ਨੂੰ ਤਰਜੀਹ ਦਿੰਦਿਆਂ ਅਜਿਹੇ ਬੱਚਿਆਂ ਨੂੰ ਸਮੇਂ ਸਿਰ ਸਹਾਇਤਾ ਪ੍ਰਦਾਨ ਕਰ ਰਹੀ ਹੈ, ਤਾਂ ਜੋ ਉਹ ਆਤਮ ਵਿਸ਼ਵਾਸ ਨਾਲ ਆਪਣੀ ਜ਼ਿੰਦਗੀ ਵਿੱਚ ਅੱਗੇ ਵੱਧ ਸਕਣ।

ਉਨ੍ਹਾਂ ਕਿਹਾ ਕਿ ਇਹ ਉਪਰਾਲਾ ‘ਰੰਗਲਾ ਪੰਜਾਬ’ ਦੀ ਸੋਚ ਨੂੰ ਦਰਸਾਉਂਦਾ ਹੈ, ਜਿੱਥੇ ਹਰ ਬੱਚੇ ਦੀ ਸੁਰੱਖਿਆ, ਭਲਾਈ ਅਤੇ ਸਰਵਪੱਖੀ ਵਿਕਾਸ ਸਰਕਾਰ ਦੀ ਮੁੱਖ ਤਰਜੀਹ ਹੈ। ਸਰਕਾਰ ਦਾ ਉਦੇਸ਼ ਹੈ ਕਿ ਕਿਸੇ ਵੀ ਬੱਚੇ ਦੇ ਔਖੇ ਹਾਲਾਤ ਉਸ ਦੀ ਪੜ੍ਹਾਈ, ਤਰੱਕੀ ਅਤੇ ਸੁਪਨਿਆਂ ਦੇ ਰਾਹ ਵਿੱਚ ਰੁਕਾਵਟ ਨਾ ਬਣਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਆਸ਼ਰਿਤ ਬੱਚਿਆਂ ਨੂੰ ਵਿੱਤੀ ਸਹਾਇਤਾ ਸਕੀਮ ਤਹਿਤ 21 ਸਾਲ ਤੋਂ ਘੱਟ ਉਮਰ ਦੇ ਉਹ ਬੱਚੇ ਸ਼ਾਮਲ ਹਨ, ਜਿਨ੍ਹਾਂ ਦੇ ਮਾਤਾ-ਪਿਤਾ ਦੋਵਾਂ ਦੀ ਮੌਤ ਹੋ ਚੁੱਕੀ ਹੈ, ਦੋਵੇਂ ਮਾਤਾ-ਪਿਤਾ ਲਾਪਤਾ ਹਨ ਜਾਂ ਮਾਤਾ-ਪਿਤਾ ਸਰੀਰਕ ਜਾਂ ਮਾਨਸਿਕ ਅਸਮਰੱਥਾ ਕਾਰਨ ਬੱਚਿਆਂ ਦੀ ਦੇਖਭਾਲ ਕਰਨ ਦੇ ਯੋਗ ਨਹੀਂ ਹਨ। ਇਸ ਸਕੀਮ ਦਾ ਲਾਭ ਉਨ੍ਹਾਂ ਯੋਗ ਪਰਿਵਾਰਾਂ ਨੂੰ ਵੀ ਦਿੱਤਾ ਜਾਂਦਾ ਹੈ, ਜਿਨ੍ਹਾਂ ਦੀ ਸਾਲਾਨਾ ਆਮਦਨ 60,000 ਰੁਪਏ ਜਾਂ ਇਸ ਤੋਂ ਘੱਟ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਵਿੱਤੀ ਸਾਲ 2026-27 ਲਈ 432.78 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਗਿਆ ਹੈ, ਜਿਸ ਵਿੱਚੋਂ ਸਤੰਬਰ 2026 ਤੱਕ 254.44 ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ। ਇਹ ਵਿੱਤੀ ਸਹਾਇਤਾ ਬੱਚਿਆਂ ਦੀਆਂ ਮੁੱਢਲੀਆਂ ਲੋੜਾਂ ਪੂਰੀਆਂ ਕਰਨ, ਉਨ੍ਹਾਂ ਦੀ ਪੜ੍ਹਾਈ ਜਾਰੀ ਰੱਖਣ ਅਤੇ ਉਨ੍ਹਾਂ ਦੇ ਬਿਹਤਰ ਭਵਿੱਖ ਦੀ ਨੀਂਹ ਮਜ਼ਬੂਤ ਕਰਨ ਵਿੱਚ ਸਹਾਇਕ ਸਾਬਤ ਹੋ ਰਹੀ ਹੈ।

ਡਾ. ਬਲਜੀਤ ਕੌਰ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਬੱਚਿਆਂ ਦੀ ਭਲਾਈ, ਸੁਰੱਖਿਆ ਅਤੇ ਸਸ਼ਕਤੀਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਹੈ ਕਿ ਸੂਬੇ ਦਾ ਹਰ ਬੱਚਾ ਸੁਰੱਖਿਅਤ ਬਚਪਨ, ਸਨਮਾਨਪੂਰਨ ਜੀਵਨ ਅਤੇ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਬਰਾਬਰ ਮੌਕੇ ਪ੍ਰਾਪਤ ਕਰੇ।

ਐਨਕਾਊਂਟਰ ਨਿਊਜ਼ ਉੱਤੇ ਸਾਰੀ ਖ਼ਬਰਾਂ ਕੰਪਿਊਟਰ ਦੁਆਰਾ ਤਿਆਰ ਕੀਤੀਆਂ ਜਾਂਦੀਆਂ ਹਨ ਅਤੇ ਤੀਜੇ ਧਿਰ ਦੇ ਸਰੋਤਾਂ ਤੋਂ ਪ੍ਰਾਪਤ ਕੀਤੀਆਂ ਜਾਂਦੀਆਂ ਹਨ। ਇਸਲਈ ਧਿਆਨ ਨਾਲ ਪੜ੍ਹੋ ਅਤੇ ਜਾਂਚ ਕਰੋ। ਕਿਸੇ ਵੀ ਸਮੱਸਿਆ ਲਈ ਅਸੀਂ ਜ਼ਿੰਮੇਵਾਰ ਨਹੀਂ ਹੋਵਾਂਗੇ। 

Encounter News
Encounter News
ਖ਼ਬਰਾਂ ਦੀ ਖਿੜਕੀ
ਤਾਜ਼ਾ ਖਬਰਾਂ

LEAVE A REPLY

Please enter your comment!
Please enter your name here

Most Popular

Lifestyle