Homeਸਰਕਾਰੀ ਖ਼ਬਰਾਂਪੰਜਾਬ ਸਰਕਾਰਪੀ.ਐਸ.ਪੀ.ਸੀ.ਐਲ. ਵੱਲੋਂ ਕੀਤੀ ਜਾਵੇਗੀ 450 ਕਲਰਕਾਂ ਦੀ ਭਰਤੀ; 2500 ਅਪ੍ਰੈਂਟਿਸਾਂ ਨੂੰ ਦਿੱਤੀ...

ਪੀ.ਐਸ.ਪੀ.ਸੀ.ਐਲ. ਵੱਲੋਂ ਕੀਤੀ ਜਾਵੇਗੀ 450 ਕਲਰਕਾਂ ਦੀ ਭਰਤੀ; 2500 ਅਪ੍ਰੈਂਟਿਸਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਸਿਖਲਾਈ: ਬਿਜਲੀ ਮੰਤਰੀ ਸੌਂਦ

WhatsApp Group Join Now
WhatsApp Channel Join Now

ਚੰਡੀਗੜ੍ਹ: ਪੰਜਾਬ ਦੇ ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਵੱਲੋਂ ਭਰਤੀ ਅਤੇ ਹੁਨਰ ਵਿਕਾਸ ਲਈ ਵੱਡੀ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦਾ ਮੁੱਖ ਉਦੇਸ਼ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦੇ ਨਾਲ-ਨਾਲ ਸੂਬੇ ਦੇ ਨੌਜਵਾਨਾਂ ਦੇ ਤਕਨੀਕੀ ਹੁਨਰ ਨੂੰ ਨਿਖਾਰਨਾ ਹੈ।

ਇਸ ਸਬੰਧੀ ਹੋਰ ਵੇਰਵੇ ਸਾਝੇ ਕਰਦਿਆਂ ਬਿਜਲੀ ਮੰਤਰੀ ਨੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਆਪਣੇ ਪ੍ਰਸ਼ਾਸਕੀ ਕੰਮਕਾਜ ਨੂੰ ਮਜ਼ਬੂਤ ਕਰਨ ਅਤੇ ਖਪਤਕਾਰ ਸੇਵਾਵਾਂ ਵਿੱਚ ਸੁਧਾਰ ਲਿਆਉਣ ਲਈ ਕਲਰਕਾਂ ਦੀਆਂ 450 ਅਸਾਮੀਆਂ ਲਈ ਭਰਤੀ ਪ੍ਰਕਿਰਿਆ ਸ਼ੁਰੂ ਕਰੇਗੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਲੋੜੀਂਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਅਤੇ ਭਰਤੀ ਪ੍ਰਕਿਰਿਆ ਨਿਰਧਾਰਤ ਨਿਯਮਾਂ ਤੇ ਕਾਇਦੇ ਅਨੁਸਾਰ ਨੇਪਰੇ ਚਾੜ੍ਹੀ ਜਾਵੇਗੀ।

ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਗੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਵੱਲੋਂ ਵਿੱਤੀ ਸਾਲ 2026-27 ਦੌਰਾਨ ਆਪਣੇ ’ਅਪ੍ਰੈਂਟਿਸਸ਼ਿਪ ਸਿਖਲਾਈ ਪ੍ਰੋਗਰਾਮ’ ਤਹਿਤ ‘ਲਾਈਨਮੈਨ ਟਰੇਡ’ ਵਿੱਚ 2500 ਅਪ੍ਰੈਂਟਿਸਾਂ ਨੂੰ ਹੁਨਰ ਤਰਾਸ਼ਣ ਦਾ ਮੌਕਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ ਉਮੀਦਵਾਰਾਂ ਨੂੰ ਬਿਜਲੀ ਖੇਤਰ ਵਿੱਚ ਉਦਯੋਗ-ਅਧਾਰਿਤ ਵਿਹਾਰਕ ਸਿਖਲਾਈ ਅਤੇ ਤਜਰਬਾ ਮੁਹੱਈਆ ਕਰਵਾਏਗਾ, ਜਿਸ ਨਾਲ ਨਾ ਸਿਰਫ਼ ਉਨ੍ਹਾਂ ਨੂੰ ਜ਼ਰੂਰੀ ਤਕਨੀਕੀ ਤਜ਼ਰਬਾ ਮਿਲੇਗਾ ਸਗੋਂ ਭਵਿੱਖ ਵਿੱਚ ਰੁਜ਼ਗਾਰ ਦੇ ਬਿਹਤਰ ਮੌਕਿਆਂ ਲਈ ਵੀ ਰਾਹ ਪੱਧਰਾ ਹੋਵੇਗਾ।

ਬਿਜਲੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਸਰਕਾਰ ਹੁਨਰ ਵਿਕਾਸ ਪਹਿਲਕਦਮੀਆਂ ਰਾਹੀਂ ਰੁਜ਼ਗਾਰ ਦੇ ਬਿਹਤਰ ਮੌਕੇ ਪੈਦਾ ਕਰਨ ਅਤੇ ਨੌਜਵਾਨਾਂ ਨੂੰ ਸਮਰੱਥ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ ਕਿ ਜਿੱਥੇ ਕਲਰਕਾਂ ਦੀ ਭਰਤੀ ਨਾਲ ਪੀ.ਐਸ.ਪੀ.ਸੀ.ਐਲ. ਦੇ ਪ੍ਰਸ਼ਾਸਕੀ ਅਤੇ ਖਪਤਕਾਰ ਸੇਵਾਵਾਂ ਸਬੰਧੀ ਕਾਰਜਾਂ ਨੂੰ ਮਜ਼ਬੂਤੀ ਮਿਲੇਗੀ ਉੱਥੇ ਹੀ ਅਪ੍ਰੈਂਟਿਸਸ਼ਿਪ ਪ੍ਰੋਗਰਾਮ ਬਿਜਲੀ ਖੇਤਰ ਲਈ ਇੱਕ ਹੁਨਰਮੰਦ ਤਕਨੀਕੀ ਸਟਾਫ ਵੀ ਵਿਕਸਤ ਕਰੇਗਾ।

ਨੌਜਵਾਨ ਸਸ਼ਕਤੀਕਰਨ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ. ਸੌਂਦ ਨੇ ਕਿਹਾ ਕਿ ਇਹ ਪਹਿਲਕਦਮੀਆਂ ਰੁਜ਼ਗਾਰ ਦੀਆਂ ਸੰਭਾਵਨਾਵਾਂ ਨੂੰ ਬਿਹਤਰ ਬਣਾਉਣ ਅਤੇ ਪੰਜਾਬ ਦੇ ਸਮਾਜਿਕ-ਆਰਥਿਕ ਢਾਂਚੇ ਨੂੰ ਹੋਰ ਬਿਹਤਰ ਬਨਾਉਣ ਵਿੱਚ ਵਡਮੁੱਲਾ ਯੋਗਦਾਨ ਪਾਉਣਗੀਆਂ।

ਐਨਕਾਊਂਟਰ ਨਿਊਜ਼ ਉੱਤੇ ਸਾਰੀ ਖ਼ਬਰਾਂ ਕੰਪਿਊਟਰ ਦੁਆਰਾ ਤਿਆਰ ਕੀਤੀਆਂ ਜਾਂਦੀਆਂ ਹਨ ਅਤੇ ਤੀਜੇ ਧਿਰ ਦੇ ਸਰੋਤਾਂ ਤੋਂ ਪ੍ਰਾਪਤ ਕੀਤੀਆਂ ਜਾਂਦੀਆਂ ਹਨ। ਇਸਲਈ ਧਿਆਨ ਨਾਲ ਪੜ੍ਹੋ ਅਤੇ ਜਾਂਚ ਕਰੋ। ਕਿਸੇ ਵੀ ਸਮੱਸਿਆ ਲਈ ਅਸੀਂ ਜ਼ਿੰਮੇਵਾਰ ਨਹੀਂ ਹੋਵਾਂਗੇ। 

Encounter News
Encounter News
ਖ਼ਬਰਾਂ ਦੀ ਖਿੜਕੀ
ਤਾਜ਼ਾ ਖਬਰਾਂ

LEAVE A REPLY

Please enter your comment!
Please enter your name here

Most Popular

Lifestyle