Homeਸਰਕਾਰੀ ਖ਼ਬਰਾਂਪੰਜਾਬ ਸਰਕਾਰਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੰਮਾਂ ਦੀ...

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ

WhatsApp Group Join Now
WhatsApp Channel Join Now

ਚੰਡੀਗੜ੍ਹ: ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਬੀਤੀ ਸ਼ਾਮ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਵਿਭਾਗ ਦੇ ਚੱਲ ਰਹੇ ਵਿਕਾਸ ਕਾਰਜਾਂ ਅਤੇ ਸਾਬਕਾ ਸੈਨਿਕਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਚੱਲ ਰਹੀਆਂ ਸਰਕਾਰੀ ਸਕੀਮਾਂ ਦਾ ਜਾਇਜ਼ਾ ਲਿਆ।

ਮੀਟਿੰਗ ਦੌਰਾਨ ਵਿਭਾਗ ਦੇ
ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋਂ (ਸੇਵਾਮੁਕਤ) ਨੇ ਮੰਤਰੀ ਨੂੰ ਵਿਭਾਗ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ, ਚੱਲ ਰਹੀਆਂ ਗਤੀਵਿਧੀਆਂ ਅਤੇ ਵੱਖ-ਵੱਖ ਭਲਾਈ ਕਾਰਜਾਂ ਦੀ ਮੌਜੂਦਾ ਸਥਿਤੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

ਇਸ ਮੌਕੇ ਮੰਤਰੀ ਭਗਤ ਨੇ ਕਿਹਾ ਕਿ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਪੰਜਾਬ ਸਰਕਾਰ ਦੀਆਂ ਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਸੇਵਾ ਕਰਨ ਵਾਲੇ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਮਾਣ-ਸਤਿਕਾਰ ਹਰ ਪੱਖੋਂ ਯਕੀਨੀ ਬਣਾਇਆ ਜਾ ਰਿਹਾ ਹੈ।

ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਸਬੰਧਤ ਮਾਮਲਿਆਂ ਨੂੰ ਪੂਰੀ ਗੰਭੀਰਤਾ ਅਤੇ ਤਰਜੀਹ ਦੇ ਆਧਾਰ ‘ਤੇ ਨਜਿੱਠਣ ਲਈ ਕਿਹਾ।

ਐਨਕਾਊਂਟਰ ਨਿਊਜ਼ ਉੱਤੇ ਸਾਰੀ ਖ਼ਬਰਾਂ ਕੰਪਿਊਟਰ ਦੁਆਰਾ ਤਿਆਰ ਕੀਤੀਆਂ ਜਾਂਦੀਆਂ ਹਨ ਅਤੇ ਤੀਜੇ ਧਿਰ ਦੇ ਸਰੋਤਾਂ ਤੋਂ ਪ੍ਰਾਪਤ ਕੀਤੀਆਂ ਜਾਂਦੀਆਂ ਹਨ। ਇਸਲਈ ਧਿਆਨ ਨਾਲ ਪੜ੍ਹੋ ਅਤੇ ਜਾਂਚ ਕਰੋ। ਕਿਸੇ ਵੀ ਸਮੱਸਿਆ ਲਈ ਅਸੀਂ ਜ਼ਿੰਮੇਵਾਰ ਨਹੀਂ ਹੋਵਾਂਗੇ। 

Encounter News
Encounter News
ਖ਼ਬਰਾਂ ਦੀ ਖਿੜਕੀ
ਤਾਜ਼ਾ ਖਬਰਾਂ

LEAVE A REPLY

Please enter your comment!
Please enter your name here

Most Popular

Lifestyle