Homeਸਰਕਾਰੀ ਖ਼ਬਰਾਂਪੰਜਾਬ ਸਰਕਾਰਹਰਜੋਤ ਸਿੰਘ ਬੈਂਸ ਵੱਲੋਂ ’ਦੈਨਿਕ ਭਾਸਕਰ’ ਦੇ ਸਟੇਟ ਐਡੀਟਰ ਦੀ ਮਾਤਾ ਦੇ...

ਹਰਜੋਤ ਸਿੰਘ ਬੈਂਸ ਵੱਲੋਂ ’ਦੈਨਿਕ ਭਾਸਕਰ’ ਦੇ ਸਟੇਟ ਐਡੀਟਰ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

WhatsApp Group Join Now
WhatsApp Channel Join Now

ਚੰਡੀਗੜ੍ਹ: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ’ਦੈਨਿਕ ਭਾਸਕਰ’ ਅਖ਼ਬਾਰ ਦੇ ਸਟੇਟ ਐਡੀਟਰ (ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ) ਸ੍ਰੀ ਬਲਦੇਵ ਕ੍ਰਿਸ਼ਨ ਸ਼ਰਮਾ ਦੀ ਮਾਤਾ ਸ਼੍ਰੀਮਤੀ ਮੂਰਤੀ ਦੇਵੀ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ। 80 ਸਾਲਾ ਸ਼੍ਰੀਮਤੀ ਮੂਰਤੀ ਦੇਵੀ ਦੇ ਪਰਿਵਾਰ ਵਿੱਚ ਤਿੰਨ ਪੁੱਤਰ ਅਤੇ ਦੋ ਧੀਆਂ ਹਨ।

ਆਪਣੇ ਸ਼ੋਕ ਸੰਦੇਸ਼ ਵਿੱਚ ਸ. ਬੈਂਸ ਨੇ ਕਿਹਾ ਕਿ ਮਾਂ ਦਾ ਵਿਛੋੜਾ ਕਦੇ ਨਾ ਪੂਰਿਆ ਜਾਣ ਵਾਲਾ ਘਾਟਾ ਹੈ। ਉਨ੍ਹਾਂ ਕਿਹਾ, ‘‘ਸ੍ਰੀ ਬਲਦੇਵ ਕ੍ਰਿਸ਼ਨ ਸ਼ਰਮਾ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਮੈਂ ਇਸ ਦੁੱਖ ਦੀ ਘੜੀ ਵਿੱਚ ਸ਼ਰੀਕ ਹਾਂ।’’ ਦੁਖੀ ਪਰਿਵਾਰ ਅਤੇ ਰਿਸ਼ਤੇਦਾਰਾਂ ਨਾਲ ਦਿਲੀ ਹਮਦਰਦੀ ਪ੍ਰਗਟਾਉਂਦਿਆਂ ਸ. ਹਰਜੋਤ ਸਿੰਘ ਬੈਂਸ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀਂ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

ਐਨਕਾਊਂਟਰ ਨਿਊਜ਼ ਉੱਤੇ ਸਾਰੀ ਖ਼ਬਰਾਂ ਕੰਪਿਊਟਰ ਦੁਆਰਾ ਤਿਆਰ ਕੀਤੀਆਂ ਜਾਂਦੀਆਂ ਹਨ ਅਤੇ ਤੀਜੇ ਧਿਰ ਦੇ ਸਰੋਤਾਂ ਤੋਂ ਪ੍ਰਾਪਤ ਕੀਤੀਆਂ ਜਾਂਦੀਆਂ ਹਨ। ਇਸਲਈ ਧਿਆਨ ਨਾਲ ਪੜ੍ਹੋ ਅਤੇ ਜਾਂਚ ਕਰੋ। ਕਿਸੇ ਵੀ ਸਮੱਸਿਆ ਲਈ ਅਸੀਂ ਜ਼ਿੰਮੇਵਾਰ ਨਹੀਂ ਹੋਵਾਂਗੇ। 

Encounter News
Encounter News
ਖ਼ਬਰਾਂ ਦੀ ਖਿੜਕੀ
ਤਾਜ਼ਾ ਖਬਰਾਂ

LEAVE A REPLY

Please enter your comment!
Please enter your name here

Most Popular

Lifestyle