Homeਸਰਕਾਰੀ ਖ਼ਬਰਾਂਪੰਜਾਬ ਸਰਕਾਰਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ...

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

WhatsApp Group Join Now
WhatsApp Channel Join Now

ਚੰਡੀਗੜ੍ਹ: ਆਗਾਮੀ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਵਿਆਪਕ ਸਮੀਖਿਆ ਦੇ ਦੂਜੇ ਦਿਨ, ਭਾਰਤ ਦੇ ਚੋਣ ਕਮਿਸ਼ਨ ਦੇ ਵਫ਼ਦ ਵੱਲੋਂ ਜ਼ਿਲ੍ਹਾ ਪੱਧਰੀ  ਵਿਆਪਕ ਸਮੀਖਿਆ ਕੀਤੀ ਗਈI ਇਸ ਸਮੀਖਿਆ ਵਫਦ  ਵਿੱਚ  ਪਵਨ ਕੁਮਾਰ ਸ਼ਰਮਾ, ਸੀਨੀਅਰ ਡਿਪਟੀ ਚੋਣ ਕਮਿਸ਼ਨਰ, ਭਾਨੂ ਪ੍ਰਕਾਸ਼ ਯੇਤੂਰੂ, ਡਿਪਟੀ ਚੋਣ ਕਮਿਸ਼ਨਰ, ਮਤੀ ਸੀਮਾ ਖੰਨਾ, ਡਾਇਰੈਕਟਰ ਜਨਰਲ (ਆਈ.ਟੀ.) ਅਤੇ ਅਸ਼ੀਸ਼ ਗੋਇਲ, ਡਾਇਰੈਕਟਰ ਜਨਰਲ (ਮੀਡੀਆ) ਸ਼ਾਮਲ ਸਨ।

ਵਫ਼ਦ ਨੇ ਸਾਰੇ 23 ਜ਼ਿਲ੍ਹਾ ਚੋਣ ਅਫਸਰਾਂ , ਪੁਲਿਸ ਕਮਿਸ਼ਨਰਾਂ ਅਤੇ ਪੁਲਿਸ ਦੇ ਸੀਨੀਅਰ ਸੁਪਰਡੈਂਟਾਂ ਨਾਲ ਵਿਚਾਰ -ਚਰਚਾ ਕੀਤੀ, ਇਸ ਦੌਰਾਨ ਅਧਿਕਾਰੀਆਂ ਨੇ ਆਪੋ -ਆਪਣੇ ਜ਼ਿਲ੍ਹਿਆਂ ਵਿੱਚ ਕੀਤੀ ਤਿਆਰੀ ਦੀ ਸਥਿਤੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ।

ਅਧਿਕਾਰੀਆਂ ਨੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ, ਸਾਰੀਆਂ ਪ੍ਰਕਿਰਿਆਵਾਂ ਵਿੱਚ ਪਾਰਦਰਸ਼ਤਾ, ਸਾਰੀਆਂ ਪ੍ਰੀ-ਪੋਲ ਗਤੀਵਿਧੀਆਂ ਨੂੰ ਸਮੇਂ ਸਿਰ ਨੇਪਰੇ ਚਾੜਨ ਅਤੇ ਮਜ਼ਬੂਤ ਲਾਗੂ ਕਰਨ ਦੇ ਉਪਾਵਾਂ ‘ਤੇ ਜ਼ੋਰ ਦਿੱਤਾ।

ਮੁੱਖ ਚੋਣ ਅਫ਼ਸਰ,ਪੰਜਾਬ ਨੇ ਸੀਨੀਅਰ ਅਧਿਕਾਰੀਆਂ ਨੂੰ ਭਰੋਸਾ ਦਿਵਾਇਆ ਕਿ ਆਉਣ ਵਾਲੀਆਂ ਚੋਣਾਂ ਨਾਲ ਸਬੰਧਤ ਸਾਰੇ ਕੰਮ ਤਨਦੇਹੀ, ਸਮਾਂਬੱਧ ਢੰਗ ਨਾਲ ਅਤੇ ਮਾਨਯੋਗ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਖ਼ਤੀ ਨਾਲ ਕੀਤੇ ਜਾਣਗੇ ਤਾਂ ਜੋ ਰਾਜ ਵਿੱਚ ਆਜ਼ਾਦ, ਨਿਰਪੱਖ, ਪਾਰਦਰਸ਼ੀ ਚੋਣਾਂ  ਯਕੀਨੀ ਬਣਾਈਆਂ ਜਾ ਸਕਣ ।

ਐਨਕਾਊਂਟਰ ਨਿਊਜ਼ ਉੱਤੇ ਸਾਰੀ ਖ਼ਬਰਾਂ ਕੰਪਿਊਟਰ ਦੁਆਰਾ ਤਿਆਰ ਕੀਤੀਆਂ ਜਾਂਦੀਆਂ ਹਨ ਅਤੇ ਤੀਜੇ ਧਿਰ ਦੇ ਸਰੋਤਾਂ ਤੋਂ ਪ੍ਰਾਪਤ ਕੀਤੀਆਂ ਜਾਂਦੀਆਂ ਹਨ। ਇਸਲਈ ਧਿਆਨ ਨਾਲ ਪੜ੍ਹੋ ਅਤੇ ਜਾਂਚ ਕਰੋ। ਕਿਸੇ ਵੀ ਸਮੱਸਿਆ ਲਈ ਅਸੀਂ ਜ਼ਿੰਮੇਵਾਰ ਨਹੀਂ ਹੋਵਾਂਗੇ। 

Encounter News
Encounter News
ਖ਼ਬਰਾਂ ਦੀ ਖਿੜਕੀ
ਤਾਜ਼ਾ ਖਬਰਾਂ

LEAVE A REPLY

Please enter your comment!
Please enter your name here

Most Popular

Lifestyle