Homeਸਰਕਾਰੀ ਖ਼ਬਰਾਂਪੰਜਾਬ ਸਰਕਾਰਵਿਸ਼ੇਸ਼ ਸੰਖੇਪ ਸੁਧਾਈ ਤਹਿਤ ਪੋਲਿੰਗ ਸਟੇਸ਼ਨਾਂ ਨੂੰ ਤਰਕਸੰਗਤ ਕਰਨ ਦੀ ਪ੍ਰਕਿਰਿਆ ਮੁਕੰਮਲ

ਵਿਸ਼ੇਸ਼ ਸੰਖੇਪ ਸੁਧਾਈ ਤਹਿਤ ਪੋਲਿੰਗ ਸਟੇਸ਼ਨਾਂ ਨੂੰ ਤਰਕਸੰਗਤ ਕਰਨ ਦੀ ਪ੍ਰਕਿਰਿਆ ਮੁਕੰਮਲ

WhatsApp Group Join Now
WhatsApp Channel Join Now

ਚੰਡੀਗੜ੍ਹ: ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ, 01.01.2027 ਨੂੰ ਯੋਗਤਾ ਮਿਤੀ ਮੰਨਦਿਆਂ ਫੋਟੋ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ ਦੇ ਹਿੱਸੇ ਵਜੋਂ, ਪੰਜਾਬ ਭਰ ਵਿੱਚ ਪੋਲਿੰਗ ਸਟੇਸ਼ਨਾਂ ਨੂੰ ਤਰਕਸੰਗਤ ਕਰਨ ਦੀ ਪ੍ਰਕਿਰਿਆ ਮੁਕੰਮਲ ਕਰ ਲਈ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ, ਮਤੀ ਅਨਿੰਦਿਤਾ ਮਿਤਰਾ ਆਈ.ਏ.ਐਸ. ਨੇ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਨੂੰ ਤਰਕਸੰਗਤ ਕਰਨ ਦੀ ਪ੍ਰਕਿਰਿਆ ਦਾ ਮੁੱਖ ਉਦੇਸ਼ ਵੋਟਰਾਂ ਲਈ ਪਹੁੰਚਯੋਗਤਾ ਅਤੇ ਸਹੂਲਤਾਂ ਵਿੱਚ ਵਾਧਾ ਕਰਨਾ ਹੈ।

ਮੁੱਖ ਚੋਣ ਅਫ਼ਸਰ ਨੇ ਅੱਗੇ ਦੱਸਿਆ ਕਿ ਪਹਿਲਾਂ ਰਾਜ ਵਿੱਚ *25,332* ਪੋਲਿੰਗ ਸਟੇਸ਼ਨ ਸਨ। ਐਸ.ਐਸ.ਆਰ-2026 ਦੌਰਾਨ ਤਰਕਸੰਗਤ ਕਰਨ ਦੀ ਪ੍ਰਕਿਰਿਆ ਦੌਰਾਨ, ਵੋਟਰਾਂ ਦੀ ਗਿਣਤੀ ਅਤੇ ਭੂਗੋਲਿਕ ਪਹੁੰਚ ਨੂੰ ਧਿਆਨ ਵਿੱਚ ਰੱਖਦਿਆਂ *39* ਨਵੇਂ ਪੋਲਿੰਗ ਸਟੇਸ਼ਨ ਬਣਾਏ ਗਏ ਹਨ।

ਤਰਕਸੰਗਤ ਕਰਨ ਤੋਂ ਬਾਅਦ, ਹੁਣ ਪੰਜਾਬ ਰਾਜ ਵਿੱਚ ਪੋਲਿੰਗ ਸਟੇਸ਼ਨਾਂ ਦੀ ਕੁੱਲ ਗਿਣਤੀ 25,371 ਹੋ ਗਈ ਹੈ।

ਸਾਰੇ ਨਵੇਂ ਬਣਾਏ ਗਏ ਪੋਲਿੰਗ ਸਟੇਸ਼ਨਾਂ ਦਾ ਨਿਰੀਖਣ ਸਬੰਧਤ ਚੋਣ ਰਜਿਸਟ੍ਰੇਸ਼ਨ ਅਫਸਰਾਂ ਵੱਲੋਂ ਕੀਤਾ ਗਿਆ ਹੈ ਅਤੇ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨਾਲ ਸਲਾਹ-ਮਸ਼ਵਰਾ ਕਰਕੇ ਇਨ੍ਹਾਂ ਪੋਲਿੰਗ ਸਟੇਸ਼ਨਾਂ ਦੇ ਪ੍ਰਸਤਾਵਾਂ ਨੂੰ ਅੰਤਿਮ ਰੂਪ ਦਿੱਤਾ ਗਿਆ ਹੈ।

ਐਨਕਾਊਂਟਰ ਨਿਊਜ਼ ਉੱਤੇ ਸਾਰੀ ਖ਼ਬਰਾਂ ਕੰਪਿਊਟਰ ਦੁਆਰਾ ਤਿਆਰ ਕੀਤੀਆਂ ਜਾਂਦੀਆਂ ਹਨ ਅਤੇ ਤੀਜੇ ਧਿਰ ਦੇ ਸਰੋਤਾਂ ਤੋਂ ਪ੍ਰਾਪਤ ਕੀਤੀਆਂ ਜਾਂਦੀਆਂ ਹਨ। ਇਸਲਈ ਧਿਆਨ ਨਾਲ ਪੜ੍ਹੋ ਅਤੇ ਜਾਂਚ ਕਰੋ। ਕਿਸੇ ਵੀ ਸਮੱਸਿਆ ਲਈ ਅਸੀਂ ਜ਼ਿੰਮੇਵਾਰ ਨਹੀਂ ਹੋਵਾਂਗੇ। 

Encounter News
Encounter News
ਖ਼ਬਰਾਂ ਦੀ ਖਿੜਕੀ
ਤਾਜ਼ਾ ਖਬਰਾਂ

LEAVE A REPLY

Please enter your comment!
Please enter your name here

Most Popular

Lifestyle