ਚੰਡੀਗੜ੍ਹ :- ਪੰਜਾਬ ਸਰਕਾਰ ਨੇ ਪ੍ਰਸ਼ਾਸਨਕ ਸਤਰ ‘ਤੇ ਮਹੱਤਵਪੂਰਨ ਬਦਲਾਅ ਕਰਦਿਆਂ 2020 ਬੈਚ ਦੇ ਦੋ IAS ਅਧਿਕਾਰੀਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਸੌਂਪ ਦਿੱਤੀਆਂ ਹਨ। ਤਾਜ਼ਾ ਹੁਕਮਾਂ ਅਧੀਨ, IAS ਅਧਿਕਾਰੀ ਹਰਸੁਹਿੰਦਰ ਪਾਲ ਸਿੰਘ ਬਰਾੜ ਨੂੰ ਉਚੇਰੀ ਸਿੱਖਿਆ ਵਿਭਾਗ ਦਾ ਨਵਾਂ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਨਾਲ, ਇਸ ਅਹੁਦੇ ਦਾ ਵਾਧੂ ਚਾਰਜ ਸੰਭਾਲ ਰਹੇ ਹਰਪ੍ਰੀਤ ਸਿੰਘ ਸੂਦਨ ਨੂੰ ਆਪਣੀ ਜ਼ਿੰਮੇਵਾਰੀ ਤੋਂ ਰਿਲੀਵ ਕਰ ਦਿੱਤਾ ਗਿਆ ਹੈ।

ਇਸ ਦੇ ਨਾਲ, ਸਰਕਾਰ ਨੇ IAS ਰੁਬਿੰਦਰਜੀਤ ਸਿੰਘ ਬਰਾੜ ਨੂੰ ਪੰਜਾਬ ਪੂੰਜੀ ਪ੍ਰੋਤਸਾਹਨ ਬਿਊਰੋ ਵਿੱਚ ਵਧੀਕ ਮੁੱਖ ਕਾਰਜਕਾਰੀ ਅਫਸਰ ਵਜੋਂ ਤੈਨਾਤ ਕਰਨ ਦਾ ਫੈਸਲਾ ਲਿਆ ਹੈ। ਇਸ ਲਈ ਉਨ੍ਹਾਂ ਦੀਆਂ ਸੇਵਾਵਾਂ ਨੂੰ ਵਿਭਾਗ ਦੇ ਸਪੁਰਦ ਕਰ ਦਿੱਤਾ ਗਿਆ ਹੈ, ਤਾਂ ਜੋ ਉਹ ਨਵਾਂ ਅਹੁਦਾ ਤੁਰੰਤ ਸੰਭਾਲ ਸਕਣ।
ਸਰਕਾਰੀ ਹੁਕਮਾਂ ਮੁਤਾਬਕ, ਦੋਵੇਂ ਅਧਿਕਾਰੀਆਂ ਨੂੰ ਨਵੀਂ ਤਾਇਨਾਤੀ ‘ਤੇ ਫੌਰੀ ਤੌਰ ‘ਤੇ ਜੁਆਇਨ ਕਰਨ ਦੀ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ।

