Homeਸਰਕਾਰੀ ਖ਼ਬਰਾਂਪੰਜਾਬ ਸਰਕਾਰਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਦੇਸ਼ ਭਰ ਦੇ ਅਧਿਆਪਕਾਂ ਨੂੰ ਅਧਿਆਪਕ ਦਿਵਸ...

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਦੇਸ਼ ਭਰ ਦੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀ ਮੁਬਾਰਕਬਾਦ

WhatsApp Group Join Now
WhatsApp Channel Join Now

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਦੇਸ਼ ਭਰ ਦੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੇ ਮੌਕੇ ’ਤੇ ਹਾਰਦਿਕ ਵਧਾਈ ਦਿੱਤੀ। ਆਪਣੇ ਸੰਦੇਸ਼ ਵਿੱਚ ਸਪੀਕਰ ਸੰਧਵਾਂ ਨੇ ਜ਼ੋਰ ਦੇ ਕੇ ਕਿਹਾ ਕਿ ਅਧਿਆਪਕ ਵਿਦਿਆਰਥੀਆਂ ਨੂੰ ਗਿਆਨ ਦਾ ਰਸਤਾ  ਦਿਖਾ ਕੇ ਉਨ੍ਹਾਂ ਨੂੰ ਸਮਾਜ ਦੇ ਜ਼ਿੰਮੇਵਾਰ ਅਤੇ ਉੱਤਮ ਨਾਗਰਿਕ ਬਣਾਉਂਦੇ ਹਨ। ਉਨ੍ਹਾਂ ਕਿਹਾ,‘‘ਸਿੱਖਿਆ ਸਾਡੇ ਜੀਵਨ ਵਿੱਚ ਬਹੁਤ ਮਹੱਤਵ ਰੱਖਦੀ ਹੈ ਅਤੇ  ਅਧਿਆਪਕ ਇੱਕ ਵਿਦਿਆਰਥੀ ਦੇ ਭਵਿੱਖ ਨੂੰ ਬਣਾਉਣ ਵਿੱਚ ਡੂੰਘੀ ਭੂਮਿਕਾ ਨਿਭਾਉਂਦਾ ਹੈ।’’ ਉਨ੍ਹਾਂ ਅੱਗੇ ਕਿਹਾ,‘‘ਜਿਵੇਂ ਅਸੀਂ ਆਪਣੇ ਮਾਪਿਆਂ ਦਾ ਕਰਜ਼ ਕਦੇ ਨਹੀਂ ਚੁਕਾ ਸਕਦੇ, ਉਸੇ ਤਰ੍ਹਾਂ ਅਸੀਂ ਆਪਣੇ ਅਧਿਆਪਕਾਂ ਦਾ ਕਰਜ਼ ਕਦੇ ਵੀ ਨਹੀਂ ਚੁਕਾ ਸਕਦੇ। ਇੱਕ ਅਧਿਆਪਕ ਸਾਨੂੰ ਉੱਚੀਆਂ ਬੁਲੰਦੀਆਂ ’ਤੇ ਲੈ ਜਾਂਦਾ ਹੈ, ਸਫਲਤਾ ਦਾ ਰਸਤਾ ਦਿਖਾਉਂਦਾ ਹੈ ਅਤੇ ਆਪਣੇ ਵਿਦਿਆਰਥੀ ਨੂੰ ਕਾਮਯਾਬ ਤੇ ਖੁਸ਼ਹਾਲ  ਦੇਖ ਕੇ ਸਭ ਤੋਂ ਖੁਸ਼ੀ ਪ੍ਰਾਪਤ ਕਰਦਾ ਹੈ।’’

ਇਸ ਵਿਸ਼ੇਸ਼ ਮੌਕੇ ’ਤੇ ਸਪੀਕਰ ਨੇ ਭਾਰਤ ਦੇ ਸਾਬਕਾ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ ਅਤੇ ਦੇਸ਼ ਦੀ ਸਿੱਖਿਆ ਪ੍ਰਣਾਲੀ ਵਿੱਚ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਨੂੰ ਯਾਦ ਕੀਤਾ। ਸੰਧਵਾਂ ਨੇ ਉਨ੍ਹਾਂ ਅਧਿਆਪਕਾਂ ਨੂੰ ਵਿਸ਼ੇਸ਼ ਵਧਾਈਆਂ ਦਿੱਤੀਆਂ ਜਿਨ੍ਹਾਂ ਨੂੰ ਅੱਜ ਉਨ੍ਹਾਂ ਦੀ ਮਿਸਾਲੀ ਸੇਵਾ ਲਈ ਰਾਜ ਅਤੇ ਰਾਸ਼ਟਰੀ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਗਿਆ। ਜਨਤਕ ਸਿੱਖਿਆ ਦੀ ਨੁਹਾਰ ਬਦਲਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਸਿੱਖਿਅਕਾਂ ਲਈ ਵਿਸ਼ੇਸ਼ ਅੰਤਰਰਾਸ਼ਟਰੀ ਐਕਸਪੋਜ਼ਰ ਦੌਰੇ ਆਯੋਜਿਤ ਕੀਤੇ ਗਏ ਹਨ। ਇਹ ਵਿਦੇਸ਼ੀ ਦੌਰੇ ਅਧਿਆਪਕਾਂ ਨੂੰ ਉੱਨਤ ਵਿਸ਼ਵ ਸਿੱਖਿਆ ਪ੍ਰਣਾਲੀਆਂ ਦਾ ਅਧਿਐਨ ਕਰਨ ਅਤੇ ਪੰਜਾਬ ਦੇ ਸਕੂਲਾਂ ਵਿੱਚ ਉਨ੍ਹਾਂ ਲਾਹੇਵੰਦ ਅਭਿਆਸਾਂ ਨੂੰ ਲਾਗੂ ਕਰਨ ਦੇ ਯੋਗ ਬਣਾਉਂਦੇ ਹਨ।

ਸੂਬੇ ਦੇ ਤਰਜੀਹੀ ਉਦੇਸ਼ ਦਾ ਹਵਾਲਾ ਦਿੰਦਿਆਂ ਸਪੀਕਰ ਨੇ ਜ਼ ਕਿਹਾ ਕਿ ਹਰੇਕ ਬੱਚਾ ਮਿਆਰੀ ਸਿੱਖਿਆ  ਹੱਕਦਾਰ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਯੋਗ ਅਤੇ ਨੈਤਿਕ ਨਾਗਰਿਕ ਬਣਕੇ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾਵੇ।

ਐਨਕਾਊਂਟਰ ਨਿਊਜ਼ ਉੱਤੇ ਸਾਰੀ ਖ਼ਬਰਾਂ ਕੰਪਿਊਟਰ ਦੁਆਰਾ ਤਿਆਰ ਕੀਤੀਆਂ ਜਾਂਦੀਆਂ ਹਨ ਅਤੇ ਤੀਜੇ ਧਿਰ ਦੇ ਸਰੋਤਾਂ ਤੋਂ ਪ੍ਰਾਪਤ ਕੀਤੀਆਂ ਜਾਂਦੀਆਂ ਹਨ। ਇਸਲਈ ਧਿਆਨ ਨਾਲ ਪੜ੍ਹੋ ਅਤੇ ਜਾਂਚ ਕਰੋ। ਕਿਸੇ ਵੀ ਸਮੱਸਿਆ ਲਈ ਅਸੀਂ ਜ਼ਿੰਮੇਵਾਰ ਨਹੀਂ ਹੋਵਾਂਗੇ। 

ਤਾਜ਼ਾ ਖਬਰਾਂ

LEAVE A REPLY

Please enter your comment!
Please enter your name here

Most Popular

Lifestyle