Homeਸਰਕਾਰੀ ਖ਼ਬਰਾਂਪੰਜਾਬ ਸਰਕਾਰਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬੀਆਂ ਨੂੰ ਦੁਸਹਿਰੇ ਦੀ ਵਧਾਈ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬੀਆਂ ਨੂੰ ਦੁਸਹਿਰੇ ਦੀ ਵਧਾਈ

WhatsApp Group Join Now
WhatsApp Channel Join Now

ਲੋਕਾਂ ਨੂੰ ਧਰਮ, ਸੱਚ, ਸ਼ਾਂਤੀ ਅਤੇ ਆਪਸੀ ਭਾਈਚਾਰੇ ਦੇ ਮਾਰਗ ‘ਤੇ ਚੱਲਣ ਲਈ ਪ੍ਰੇਰਿਆ

ਚੰਡੀਗੜ੍: ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਦੁਸਹਿਰੇ ਦੇ ਪਵਿੱਤਰ ਮੌਕੇ ਪੰਜਾਬ ਦੇ ਵਾਸੀਆਂ ਨੂੰ ਨਿੱਘੀ ਵਧਾਈ ਦਿੱਤੀ ਹੈ।

ਸਪੀਕਰ ਸੰਧਵਾਂ ਨੇ ਕਿਹਾ ਕਿ ਦੁਸਹਿਰੇ ਦਾ ਤਿਉਹਾਰ ਬੁਰਾਈ ਉੱਤੇ ਸੱਚ ਦੀ ਜਿੱਤ ਦਾ ਪ੍ਰਤੀਕ ਹੈ। ਉਨ੍ਹਾਂ ਅੱਗੇ ਕਿਹਾ ਕਿ ਗੁਰੂ ਸਾਹਿਬਾਨ ਵਲੋਂ ਦਿਖਾਏ ਮਾਰਗ ਉੱਤੇ ਚੱਲਦਿਆਂ ਪੰਜਾਬੀਆਂ ਵਿੱਚ ਸ਼ੁਰੂ ਤੋਂ ਹੀ ਬੁਰਾਈ ਦੇ ਵਿਰੁੱਧ ਚੰਗਿਆਈ ਦਾ ਪੱਖ ਲੈਣ ਦੀ ਵਿਲੱਖਣ ਸਮਰੱਥਾ ਰਹੀ ਹੈ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬੀ ਮਨੁੱਖਤਾ ਦੀ ਭਲਾਈ ਲਈ ਕੰਮ ਕਰਨ ਦੀ ਇਸ ਵਿਰਸੇ ਵਿੱਚ ਮਿਲੀ ਸਮਰੱਥਾ ਨੂੰ ਅੱਗੇ ਵੀ ਕਾਇਮ ਰੱਖਣਗੇ। ਉਨ੍ਹਾਂ ਨਾਗਰਿਕਾਂ ਨੂੰ ਪ੍ਰੇਰਿਤ ਕੀਤਾ ਕਿ ਉਹ ਇਸ ਸਦੀਵੀ ਭਾਵਨਾ ਨੂੰ ਆਪਣੇ ਰੋਜ਼ਾਨਾ ਜੀਵਨ ਵਿੱਚ ਅਪਣਾਉਣ, ਸੱਚ ਦੇ ਮਾਰਗ ‘ਤੇ ਚੱਲਣ ਅਤੇ ਦੂਜਿਆਂ ਦੀ ਭਲਾਈ ਲਈ ਸਮਰਪਿਤ ਮਾਨਸਿਕਤਾ ਰੱਖਣ। ਉਨ੍ਹਾਂ ਅੱਗੇ ਕਿਹਾ ਕਿ ਸਮਾਜ ਨੂੰ ਭਗਵਾਨ ਰਾਮ ਵੱਲੋਂ ਦਿਖਾਏ ਨੇਕ ਮਾਰਗ ਅਤੇ ਆਦਰਸ਼ਾਂ ਉੱਤੇ ਚੱਲਣਾ ਚਾਹੀਦਾ ਹੈ।

ਐਨਕਾਊਂਟਰ ਨਿਊਜ਼ ਉੱਤੇ ਸਾਰੀ ਖ਼ਬਰਾਂ ਕੰਪਿਊਟਰ ਦੁਆਰਾ ਤਿਆਰ ਕੀਤੀਆਂ ਜਾਂਦੀਆਂ ਹਨ ਅਤੇ ਤੀਜੇ ਧਿਰ ਦੇ ਸਰੋਤਾਂ ਤੋਂ ਪ੍ਰਾਪਤ ਕੀਤੀਆਂ ਜਾਂਦੀਆਂ ਹਨ। ਇਸਲਈ ਧਿਆਨ ਨਾਲ ਪੜ੍ਹੋ ਅਤੇ ਜਾਂਚ ਕਰੋ। ਕਿਸੇ ਵੀ ਸਮੱਸਿਆ ਲਈ ਅਸੀਂ ਜ਼ਿੰਮੇਵਾਰ ਨਹੀਂ ਹੋਵਾਂਗੇ। 

Encounter News
Encounter News
ਖ਼ਬਰਾਂ ਦੀ ਖਿੜਕੀ
ਤਾਜ਼ਾ ਖਬਰਾਂ

LEAVE A REPLY

Please enter your comment!
Please enter your name here

Most Popular

Lifestyle