Homeਸਰਕਾਰੀ ਖ਼ਬਰਾਂਪੰਜਾਬ ਸਰਕਾਰਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ 'ਤੇ 22 ਨਵੰਬਰ ਨੂੰ ਲੱਗਣਗੇ ਵਿਸ਼ੇਸ਼...

ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ ‘ਤੇ 22 ਨਵੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ: ਅਨਿੰਦਿਤਾ ਮਿਤਰਾ

WhatsApp Group Join Now
WhatsApp Channel Join Now

ਚੰਡੀਗੜ੍ਹ: ਭਾਰਤੀ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ, ਪੰਜਾਬ ਰਾਜ ਭਰ ਦੇ ਸਾਰੇ ਪੋਲਿੰਗ ਬੂਥਾਂ ‘ਤੇ 22 ਨਵੰਬਰ, 2026 ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਮੁੱਖ ਚੋਣ ਅਫ਼ਸਰ, ਪੰਜਾਬ, ਮਤੀ ਅਨਿੰਦਿਤਾ ਮਿਤਰਾ ਨੇ ਅੱਜ ਦੱਸਿਆ ਕਿ ਇਹ ਕੈਂਪ ‘ਵਿਸ਼ੇਸ਼ ਸੰਖੇਪ ਸੁਧਾਈ (SSR) 2027’ ਦੌਰਾਨ ਵੋਟਰਾਂ ਨੂੰ ਵੱਖ-ਵੱਖ ਚੋਣ ਸੇਵਾਵਾਂ ਮੁੱਹਈਆ ਕਰਵਾਉਣ ਲਈ ਆਯੋਜਿਤ ਕੀਤੇ ਜਾ ਰਹੇ ਹਨ।

ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ ਇਹ ਕੈਂਪ ਵੋਟਰਾਂ ਦੀ ਸਹੂਲਤ ਲਈ ਲਗਾਏ ਜਾ ਰਹੇ ਹਨ ਤਾਂ ਜੋ ਉਹ ‘ਖਰੜਾ ਵੋਟਰ ਸੂਚੀ’ ਵਿੱਚ ਆਪਣੇ ਨਾਮ ਅਤੇ ਵੇਰਵਿਆਂ ਦੀ ਜਾਂਚ ਕਰ ਸਕਣ, ਅਤੇ ਨਵੀਂ ਰਜਿਸਟ੍ਰੇਸ਼ਨ, ਵੇਰਵਿਆਂ ਵਿੱਚ ਸੁਧਾਰ ਜਾਂ ਹੋਰ ਸਬੰਧਤ ਸੇਵਾਵਾਂ ਲਈ ਅਰਜ਼ੀਆਂ ਜਮ੍ਹਾਂ ਕਰਵਾ ਸਕਣ।

ਮਤੀ ਮਿਤਰਾ ਨੇ ਦੱਸਿਆ ਕਿ ਐਸ.ਐਸ.ਆਰ. 2027 ਤਹਿਤ ਨਵੀਂ ਰਜਿਸਟ੍ਰੇਸ਼ਨ ਲਈ ਯੋਗਤਾ ਮਿਤੀ 1 ਜਨਵਰੀ, 2027 ਹੈ। ਕੋਈ ਵੀ ਨਾਗਰਿਕ ਜੋ ਇਸ ਮਿਤੀ ਨੂੰ ਜਾਂ ਇਸ ਤੋਂ ਪਹਿਲਾਂ 18 ਸਾਲ ਦੀ ਉਮਰ ਪੂਰੀ ਕਰ ਲੈਂਦਾ ਹੈ, ਉਹ ‘ਫਾਰਮ ਨੰਬਰ 6’ ਭਰ ਕੇ ਵੋਟਰ ਸੂਚੀ ਵਿੱਚ ਆਪਣਾ ਨਾਮ ਸ਼ਾਮਲ ਕਰਵਾਉਣ ਲਈ ਅਰਜ਼ੀ ਦੇਣ ਦੇ ਯੋਗ ਹੈ।

ਐਸ.ਐਸ.ਆਰ ਦੇ ਬਾਰੇ ਜਾਣਕਾਰੀ ਦਿੰਦਿਆਂ, ਮਤੀ ਮਿਤਰਾ ਨੇ ਦੱਸਿਆ ਕਿ ਦਾਅਵੇ ਅਤੇ ਇਤਰਾਜ਼ ਦਾਖਲ ਕਰਨ ਦੀ ਪ੍ਰਕਿਰਿਆ 11 ਦਸੰਬਰ, 2026 ਤੱਕ ਜਾਰੀ ਰਹੇਗੀ। ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 28 ਦਸੰਬਰ, 2026 ਤੱਕ ਮੁਕੰਮਲ ਕਰ ਲਿਆ ਜਾਵੇਗਾ ਅਤੇ ‘ਅੰਤਿਮ ਵੋਟਰ ਸੂਚੀ’ 4 ਜਨਵਰੀ, 2027 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ।

ਮਤੀ ਅਨਿੰਦਿਤਾ ਮਿਤਰਾ ਨੇ ਸਾਰੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਵਿਸ਼ੇਸ਼ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਉਨ੍ਹਾਂ ਖਾਸ ਤੌਰ ‘ਤੇ ਉਨ੍ਹਾਂ ਨੌਜਵਾਨ ਨਾਗਰਿਕਾਂ ਨੂੰ ਅੱਗੇ ਆਉਣ ਅਤੇ ਵੋਟਰ ਵਜੋਂ ਰਜਿਸਟਰ ਹੋਣ ਲਈ ਕਿਹਾ ਜੋ 1 ਜਨਵਰੀ, 2027 ਨੂੰ ਜਾਂ ਇਸ ਤੋਂ ਪਹਿਲਾਂ 18 ਸਾਲ ਦੇ ਹੋ ਰਹੇ ਹਨ। ਉਨ੍ਹਾਂ ਜ਼ੋਰ ਦਿੱਤਾ ਕਿ ਇੱਕ ਸਮਾਵੇਸ਼ੀ ਲੋਕਤੰਤਰ ਦੀ ਨੀਂਹ ਨੂੰ ਮਜ਼ਬੂਤ ਕਰਨ ਲਈ ਹਰੇਕ ਯੋਗ ਵੋਟਰ ਦਾ ਨਾਮ ਸੂਚੀ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ ਅਤੇ ਕੋਈ ਵੀ ਵਿਅਕਤੀ ਇਸ ਪ੍ਰਕਿਰਿਆ ਤੋਂ ਪਿੱਛੇ ਨਹੀਂ ਰਹਿਣਾ ਚਾਹੀਦਾ।

ਐਨਕਾਊਂਟਰ ਨਿਊਜ਼ ਉੱਤੇ ਸਾਰੀ ਖ਼ਬਰਾਂ ਕੰਪਿਊਟਰ ਦੁਆਰਾ ਤਿਆਰ ਕੀਤੀਆਂ ਜਾਂਦੀਆਂ ਹਨ ਅਤੇ ਤੀਜੇ ਧਿਰ ਦੇ ਸਰੋਤਾਂ ਤੋਂ ਪ੍ਰਾਪਤ ਕੀਤੀਆਂ ਜਾਂਦੀਆਂ ਹਨ। ਇਸਲਈ ਧਿਆਨ ਨਾਲ ਪੜ੍ਹੋ ਅਤੇ ਜਾਂਚ ਕਰੋ। ਕਿਸੇ ਵੀ ਸਮੱਸਿਆ ਲਈ ਅਸੀਂ ਜ਼ਿੰਮੇਵਾਰ ਨਹੀਂ ਹੋਵਾਂਗੇ। 

Encounter News
Encounter News
ਖ਼ਬਰਾਂ ਦੀ ਖਿੜਕੀ
ਤਾਜ਼ਾ ਖਬਰਾਂ

LEAVE A REPLY

Please enter your comment!
Please enter your name here

Most Popular

Lifestyle