ਚੰਡੀਗੜ੍ਹ :- ਭਗਵੰਤ ਮਾਨ ਨੇ ਚੰਡੀਗੜ੍ਹ ਵਿੱਚ ਆਯੋਜਿਤ ਇੱਕ ਸ਼ਾਨਦਾਰ ਸਮਾਰੋਹ ਦੌਰਾਨ ਪੰਜਾਬ ਦੇ 87 ਖਿਡਾਰੀਆਂ ਨੂੰ ਮਹਾਰਾਜਾ ਰਣਜੀਤ ਸਿੰਘ ਪੁਰਸਕਾਰ ਭੇਟ ਕਰਕੇ ਸਨਮਾਨਿਤ ਕੀਤਾ। ਸਮਾਗਮ ਦੌਰਾਨ ਖੇਡ ਮੈਦਾਨ ਵਿੱਚ ਵੱਡੀਆਂ ਉਪਲਬਧੀਆਂ ਹਾਸਲ ਕਰਨ ਵਾਲੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ ਅਤੇ ਉਨ੍ਹਾਂ ਦੀ ਮਿਹਨਤ ਨੂੰ ਖੂਬ ਸਰਾਹਿਆ ਗਿਆ।

