ਚੰਡੀਗੜ੍ਹ :- ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦੀ ਮੁਹਿੰਮ ਅੱਗੇ ਵਧਦੀ ਹੋਈ, ਅੱਜ ਚੰਡੀਗੜ੍ਹ ਤੱਕ ਪਹੁੰਚ ਰਹੀ ਹੈ। ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਇਕ ਖ਼ਾਸ ਸਮਾਰੋਹ ਦੌਰਾਨ ਸਿੱਖਿਆ ਵਿਭਾਗ ਨਾਲ ਜੁੜੇ 606 ਨਵ-ਚੁਣੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾਣਗੇ। ਮੁੱਖ ਮੰਤਰੀ ਖੁਦ ਨੌਜਵਾਨਾਂ ਨੂੰ ਪੱਤਰ ਦੇ ਕੇ ਉਨ੍ਹਾਂ ਦਾ ਹੌਸਲਾ ਵਧਾਉਣਗੇ।

