Homeਸਰਕਾਰੀ ਖ਼ਬਰਾਂਪੰਜਾਬ ਸਰਕਾਰ10000 ਰੁਪਏ ਰਿਸ਼ਵਤ ਲੈਂਦੇ ਸਹਾਇਕ ਸਬ-ਇੰਸਪੈਕਟਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

10000 ਰੁਪਏ ਰਿਸ਼ਵਤ ਲੈਂਦੇ ਸਹਾਇਕ ਸਬ-ਇੰਸਪੈਕਟਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

WhatsApp Group Join Now
WhatsApp Channel Join Now

ਚੰਡੀਗੜ੍ਹ,20 ਜੁਲਾਈ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਕੂਮਕਲ੍ਹਾਂ, ਪੁਲਿਸ ਥਾਣਾ ਲੁਧਿਆਣਾ ਵਿਖੇ ਤਾਇਨਾਤ ਸਹਾਇਕ ਸਬ- ਇੰਸਪੈਕਟਰ (ਏ.ਐਸ.ਆਈ.) ਜਗਜੀਵਨ ਸਿੰਘ ਨੂੰ 10000 ਰੁਪਏ  ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਪੁਲਿਸ ਅਧਿਕਾਰੀ ਨੂੰ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ’ਤੇ ਸੁਰਜੀਤ ਕਲੋਨੀ, ਰਾਹੋਂ ਰੋਡ, ਲੁਧਿਆਣਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਰਿਸ਼ਤੇਦਾਰ ਵਿਰੁੱਧ ਕੂਮਕਲਾਂ, ਪੁਲਿਸ ਥਾਣਾ ਲੁਧਿਆਣਾ ਵਿਖੇ ਕੇਸ ਦਰਜ ਸੀ। ਏ.ਐਸ.ਆਈ. ਜਗਜੀਵਨ ਸਿੰਘ ਇਸ ਮਾਮਲੇ ਦਾ ਤਫ਼ਤੀਸ਼ੀ  ਅਫ਼ਸਰ ਸੀ। ਜਦੋਂ ਸ਼ਿਕਾਇਤਕਰਤਾ ਉਕਤ ਮਾਮਲੇ ਦੇ ਸਬੰਧ  ਵਿੱਚ ਦੋਸ਼ੀ ਅਧਿਕਾਰੀ ਨੂੰ ਮਿਲਿਆ ਤਾਂ ਉਸ ਨੇ ਸ਼ਿਕਾਇਤਕਰਤਾ ਦੇ ਰਿਸ਼ਤੇਦਾਰ ਨੂੰ ਜ਼ਮਾਨਤ ਦਿਵਾਉਣ ਵਿੱਚ ਮਦਦ ਕਰਨ ਬਦਲੇ 10000 ਰੁਪਏ ਰਿਸ਼ਵਤ ਮੰਗੀ ਅਤੇ ਪ੍ਰਾਪਤ ਕੀਤੀ। ਇਸੇ ਸਬੰਧ ਵਿੱਚ ਮੁਲਜ਼ਮ ਏ.ਐਸ.ਆਈ. ਨੇ ਸ਼ਿਕਾਇਤਕਰਤਾ ਨੂੰ ਫੇਰ ਬੁਲਾਇਆ ਅਤੇ 10000 ਰੁਪਏ ਦੀ ਹੋਰ ਰਿਸ਼ਵਤ ਮੰਗੀ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਸਬੰਧੀ ਸਾਰੀ ਗੱਲਬਾਤ ਰਿਕਾਰਡ ਕਰ ਲਈ ਸੀ।

ਰਿਸ਼ਵਤ ਜਾਂ ਕੋਈ ਹੋਰ ਗੈਰ-ਕਾਨੂੰਨੀ ਰਾਹ ਅਪਣਾਉਣ ਲਈ ਤਿਆਰ ਨਾ ਹੋਣ ਕਰਕੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਕੋਲ ਪਹੁੰਚ ਕੀਤੀ। ਉਸ ਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਸਹਾਇਕ ਸਬ-ਇੰਸਪੈਕਟਰ ਜਗਜੀਵਨ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ। ਇਸ ਬਾਬਤ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਐਨਕਾਊਂਟਰ ਨਿਊਜ਼ ਉੱਤੇ ਸਾਰੀ ਖ਼ਬਰਾਂ ਕੰਪਿਊਟਰ ਦੁਆਰਾ ਤਿਆਰ ਕੀਤੀਆਂ ਜਾਂਦੀਆਂ ਹਨ ਅਤੇ ਤੀਜੇ ਧਿਰ ਦੇ ਸਰੋਤਾਂ ਤੋਂ ਪ੍ਰਾਪਤ ਕੀਤੀਆਂ ਜਾਂਦੀਆਂ ਹਨ। ਇਸਲਈ ਧਿਆਨ ਨਾਲ ਪੜ੍ਹੋ ਅਤੇ ਜਾਂਚ ਕਰੋ। ਕਿਸੇ ਵੀ ਸਮੱਸਿਆ ਲਈ ਅਸੀਂ ਜ਼ਿੰਮੇਵਾਰ ਨਹੀਂ ਹੋਵਾਂਗੇ। 

ਤਾਜ਼ਾ ਖਬਰਾਂ

LEAVE A REPLY

Please enter your comment!
Please enter your name here

Most Popular

Lifestyle