Homeਸਰਕਾਰੀ ਖ਼ਬਰਾਂਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ...

ਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰ

WhatsApp Group Join Now
WhatsApp Channel Join Now

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਬਾਲ ਵਿਆਹ ਵਰਗੀ ਸਮਾਜਿਕ ਬੁਰਾਈ ਦੇ ਖ਼ਾਤਮੇ ਲਈ ਕੀਤੇ ਜਾ ਰਹੇ ਯਤਨ ਲਗਾਤਾਰ ਸਾਰਥਕ ਨਤੀਜੇ ਦੇ ਰਹੇ ਹਨ। ਅਪ੍ਰੈਲ 2026 ਦੌਰਾਨ ਰਾਜ ਭਰ ਵਿੱਚ ਸਮੇਂ ਸਿਰ ਦਖ਼ਲਅੰਦਾਜ਼ੀ ਕਰਦਿਆਂ 15 ਬਾਲ ਵਿਆਹਾਂ ਨੂੰ ਰੋਕਿਆ ਗਿਆ, ਜਿਸ ਨਾਲ ਕਈ ਬੱਚਿਆਂ ਦਾ ਬਚਪਨ, ਸਿੱਖਿਆ ਅਤੇ ਭਵਿੱਖ ਸੁਰੱਖਿਅਤ ਬਣਾਇਆ ਜਾ ਸਕਿਆ।

ਇਹ ਜਾਣਕਾਰੀ ਸਾਂਝੀ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਬਾਲ ਵਿਆਹ ਸਿਰਫ਼ ਕਾਨੂੰਨੀ ਅਪਰਾਧ ਹੀ ਨਹੀਂ, ਸਗੋਂ ਬੱਚਿਆਂ ਦੇ ਅਧਿਕਾਰਾਂ ਅਤੇ ਉਨ੍ਹਾਂ ਦੇ ਸੁਨਹਿਰੇ ਭਵਿੱਖ ‘ਤੇ ਗੰਭੀਰ ਪ੍ਰਹਾਰ ਹੈ। ਉਨ੍ਹਾਂ ਕਿਹਾ ਕਿ ਰੋਕਿਆ ਗਿਆ ਹਰ ਬਾਲ ਵਿਆਹ ਇੱਕ ਬੱਚੇ ਦੇ ਬਚਪਨ ਦੀ ਰੱਖਿਆ, ਉਸਦੀ ਸਿੱਖਿਆ ਦੀ ਸੁਰੱਖਿਆ ਅਤੇ ਉਸਦੇ ਸੁਪਨਿਆਂ ਨੂੰ ਨਵੀਂ ਉਡਾਣ ਦੇਣ ਦੇ ਬਰਾਬਰ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਕਿਸੇ ਵੀ ਬੱਚੇ ਦਾ ਸਥਾਨ ਵਿਆਹ ਦੇ ਮੰਡਪ ਵਿੱਚ ਨਹੀਂ, ਸਗੋਂ ਸਕੂਲ ਵਿੱਚ ਹੈ। ਪੰਜਾਬ ਸਰਕਾਰ ਹਰ ਬੱਚੇ ਨੂੰ ਸੁਰੱਖਿਅਤ ਬਚਪਨ, ਗੁਣਵੱਤਾ ਭਰਪੂਰ ਸਿੱਖਿਆ ਅਤੇ ਬਿਹਤਰ ਭਵਿੱਖ ਦਾ ਮੌਕਾ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਉਨ੍ਹਾਂ ਦੱਸਿਆ ਕਿ ਬਾਲ ਵਿਆਹ ਦੀ ਰੋਕਥਾਮ ਅਤੇ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਅਪ੍ਰੈਲ ਮਹੀਨੇ ਦੌਰਾਨ ਸੂਬੇ ਭਰ ਵਿੱਚ 3000 ਤੋਂ ਵੱਧ ਜਾਗਰੂਕਤਾ ਗਤੀਵਿਧੀਆਂ ਆਯੋਜਿਤ ਕੀਤੀਆਂ ਗਈਆਂ। ਸਕੂਲਾਂ, ਪਿੰਡਾਂ, ਆਂਗਣਵਾੜੀ ਕੇਂਦਰਾਂ ਅਤੇ ਵੱਖ-ਵੱਖ ਭਾਈਚਾਰਿਆਂ ਵਿੱਚ ਕਰਵਾਏ ਗਏ ਇਨ੍ਹਾਂ ਪ੍ਰੋਗਰਾਮਾਂ ਰਾਹੀਂ ਮਾਪਿਆਂ, ਨੌਜਵਾਨਾਂ ਅਤੇ ਆਮ ਲੋਕਾਂ ਨੂੰ ਬਾਲ ਵਿਆਹ ਦੇ ਨੁਕਸਾਨਾਂ ਅਤੇ ਬੱਚਿਆਂ ਦੇ ਅਧਿਕਾਰਾਂ ਬਾਰੇ ਜਾਣੂ ਕਰਵਾਇਆ ਗਿਆ।

ਮੰਤਰੀ ਨੇ ਦੱਸਿਆ ਕਿ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟਾ, ਚਾਈਲਡ ਵੈਲਫੇਅਰ ਕਮੇਟੀਆਂ, ਸਥਾਨਕ ਪ੍ਰਸ਼ਾਸਨ ਅਤੇ ਹੋਰ ਸਬੰਧਤ ਵਿਭਾਗਾਂ ਵੱਲੋਂ ਆਪਸੀ ਤਾਲਮੇਲ ਨਾਲ ਕੰਮ ਕਰਦਿਆਂ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬਾਲ ਵਿਆਹ, ਬਾਲ ਸ਼ੋਸ਼ਣ, ਬਾਲ ਮਜ਼ਦੂਰੀ ਜਾਂ ਬੱਚਿਆਂ ਨਾਲ ਸਬੰਧਤ ਕਿਸੇ ਵੀ ਸ਼ੱਕੀ ਮਾਮਲੇ ਦੀ ਸੂਚਨਾ ਚਾਈਲਡ ਹੈਲਪਲਾਈਨ 1098 ‘ਤੇ ਦਿੱਤੀ ਜਾ ਸਕਦੀ ਹੈ, ਜਿਸ ਉਪਰੰਤ ਤੁਰੰਤ ਦਖ਼ਲਅੰਦਾਜ਼ੀ ਅਤੇ ਲੋੜੀਂਦੀ ਕਾਰਵਾਈ ਕੀਤੀ ਜਾਂਦੀ ਹੈ। ਸ਼ੱਕੀ ਮਾਮਲਿਆਂ ਵਿੱਚ ਸਮੇਂ ਸਿਰ ਕਾਰਵਾਈ ਕਰਕੇ ਬੱਚਿਆਂ ਦੇ ਅਧਿਕਾਰਾਂ ਅਤੇ ਭਲਾਈ ਦੀ ਰੱਖਿਆ ਕੀਤੀ ਜਾਂਦੀ ਹੈ।

ਐਨਕਾਊਂਟਰ ਨਿਊਜ਼ ਉੱਤੇ ਸਾਰੀ ਖ਼ਬਰਾਂ ਕੰਪਿਊਟਰ ਦੁਆਰਾ ਤਿਆਰ ਕੀਤੀਆਂ ਜਾਂਦੀਆਂ ਹਨ ਅਤੇ ਤੀਜੇ ਧਿਰ ਦੇ ਸਰੋਤਾਂ ਤੋਂ ਪ੍ਰਾਪਤ ਕੀਤੀਆਂ ਜਾਂਦੀਆਂ ਹਨ। ਇਸਲਈ ਧਿਆਨ ਨਾਲ ਪੜ੍ਹੋ ਅਤੇ ਜਾਂਚ ਕਰੋ। ਕਿਸੇ ਵੀ ਸਮੱਸਿਆ ਲਈ ਅਸੀਂ ਜ਼ਿੰਮੇਵਾਰ ਨਹੀਂ ਹੋਵਾਂਗੇ। 

ਤਾਜ਼ਾ ਖਬਰਾਂ

LEAVE A REPLY

Please enter your comment!
Please enter your name here

Most Popular

Lifestyle