Homeਸਰਕਾਰੀ ਖ਼ਬਰਾਂਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਨੇਪਾਲ ਦੁਖਾਂਤ 'ਤੇ...

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਨੇਪਾਲ ਦੁਖਾਂਤ ‘ਤੇ ਡੂੰਘਾ ਦੁੱਖ ਪ੍ਰਗਟਾਇਆ

WhatsApp Group Join Now
WhatsApp Channel Join Now

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਨੇਪਾਲ ਵਿੱਚ ਵਾਪਰੀ ਦੁਖਦਾਈ ਘਟਨਾ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ, ਜਿਸ ਵਿੱਚ ਭਾਰਤ ਅਤੇ ਨੇਪਾਲ ਦੋਵਾਂ ਦੇਸ਼ਾਂ ਦੇ ਕਈ ਵਿਅਕਤੀਆਂ ਦੀਆਂ ਜਾਨਾਂ ਚਲੀਆਂ ਗਈਆਂ।

ਸਪੀਕਰ ਸੰਧਵਾਂ ਨੇ ਇਸ ਘਟਨਾ ਨੂੰ ਇੱਕ ਭਿਆਨਕ ਦੁਖਾਂਤ ਦੱਸਿਆ ਅਤੇ ਇਸ ਤ੍ਰਾਸਦੀ ਨੇ ਸਾਰਿਆਂ ਨੂੰ ਡੂੰਘਾ ਦਰਦ ਦਿੱਤਾ ਹੈ। ਦੁਖੀ ਪਰਿਵਾਰਾਂ ਨਾਲ ਆਪਣੀ ਦਿਲੀ ਹਮਦਰਦੀ ਸਾਂਝੀ ਕਰਦਿਆਂ ਸ. ਸੰਧਵਾਂ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀਆਂ ਰੂਹਾਂ ਨੂੰ ਸਦੀਵੀ ਸ਼ਾਂਤੀ ਦੇਵੇ ਅਤੇ ਪਰਿਵਾਰਾਂ ਨੂੰ ਇਸ ਕਦੇ ਨਾ ਪੂਰਾ ਹੋਣ ਵਾਲੇ ਨੁਕਸਾਨ ਨੂੰ ਸਹਿਣ ਕਰਨ ਦੀ ਹਿੰਮਤ ਦੇਵੇ।

ਪ੍ਰਭਾਵਿਤ ਵਿਅਕਤੀਆਂ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੰਦਿਆਂ ਸਪੀਕਰ ਨੇ ਪਰਿਵਾਰਾਂ ਨੂੰ ਇਸ ਮੁਸ਼ਕਲ ਸਮੇਂ ਦੌਰਾਨ ਹੌਂਸਲਾ ਰੱਖਣ ਲਈ ਪ੍ਰੇਰਿਆ। ਸ਼ਾਂਤੀ ਅਤੇ ਮਨੁੱਖੀ ਭਲਾਈ ਦੇ ਵਿਸ਼ਵਵਿਆਪੀ ਸੰਦੇਸ਼ ਨੂੰ ਉਜਾਗਰ ਕਰਦਿਆਂ ਸ. ਸੰਧਵਾਂ ਨੇ ਕਿਹਾ ਕਿ ਸਾਡੇ ਗੁਰੂਆਂ ਨੇ ਸਾਨੂੰ ਸਾਰੀ ਮਨੁੱਖਤਾ ਦੀ ਭਲਾਈ ਲਈ ਅਰਦਾਸ ਕਰਨਾ ਸਿਖਾਇਆ ਹੈ। ਉਨ੍ਹਾਂ ਅਜਿਹੀ ਤ੍ਰਾਸਦੀ ਦੁਬਾਰਾ ਕਦੇ ਨਾ ਵਾਪਰਨ ਲਈ ਪਰਮਾਤਮਾ ਅੱਗੇ ਅਰਦਾਸ ਕੀਤੀ ਅਤੇ ਇੱਕ ਅਜਿਹੇ ਵਿਸ਼ਵ ਦੀ ਕਾਮਨਾ ਕੀਤੀ ਜਿੱਥੇ ਸਾਰੇ ਦੇਸ਼ਾਂ ਦੇ ਪਰਿਵਾਰ ਖੁਸ਼, ਸੁਰੱਖਿਅਤ ਅਤੇ ਦੁੱਖਾਂ ਤੋਂ ਮੁਕਤ ਰਹਿਣ।

ਐਨਕਾਊਂਟਰ ਨਿਊਜ਼ ਉੱਤੇ ਸਾਰੀ ਖ਼ਬਰਾਂ ਕੰਪਿਊਟਰ ਦੁਆਰਾ ਤਿਆਰ ਕੀਤੀਆਂ ਜਾਂਦੀਆਂ ਹਨ ਅਤੇ ਤੀਜੇ ਧਿਰ ਦੇ ਸਰੋਤਾਂ ਤੋਂ ਪ੍ਰਾਪਤ ਕੀਤੀਆਂ ਜਾਂਦੀਆਂ ਹਨ। ਇਸਲਈ ਧਿਆਨ ਨਾਲ ਪੜ੍ਹੋ ਅਤੇ ਜਾਂਚ ਕਰੋ। ਕਿਸੇ ਵੀ ਸਮੱਸਿਆ ਲਈ ਅਸੀਂ ਜ਼ਿੰਮੇਵਾਰ ਨਹੀਂ ਹੋਵਾਂਗੇ। 

ਤਾਜ਼ਾ ਖਬਰਾਂ

LEAVE A REPLY

Please enter your comment!
Please enter your name here

Most Popular

Lifestyle