Homeਸਰਕਾਰੀ ਖ਼ਬਰਾਂਬਰਿੰਦਰ ਕੁਮਾਰ ਗੋਇਲ ਵੱਲੋਂ ਫ਼ਾਜ਼ਿਲਕਾ ਵਾਸੀਆਂ ਨੂੰ 46 ਕਰੋੜ ਦੇ ਸੱਤ ਸਿੰਚਾਈ...

ਬਰਿੰਦਰ ਕੁਮਾਰ ਗੋਇਲ ਵੱਲੋਂ ਫ਼ਾਜ਼ਿਲਕਾ ਵਾਸੀਆਂ ਨੂੰ 46 ਕਰੋੜ ਦੇ ਸੱਤ ਸਿੰਚਾਈ ਅਤੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦੀ ਸੌਗਾਤ

WhatsApp Group Join Now
WhatsApp Channel Join Now
ਚੰਡੀਗੜ੍ਹ : ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਫ਼ਾਜ਼ਿਲਕਾ ਹਲਕੇ ਦੇ ਵਾਸੀਆਂ ਨੂੰ ਕਰੀਬ 45.74 ਕਰੋੜ ਰੁਪਏ ਦੀ ਲਾਗਤ ਵਾਲੇ ਸੱਤ ਸਿੰਚਾਈ ਅਤੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦੀ ਸੌਗਾਤ ਦਿੱਤੀ। ਉਨ੍ਹਾਂ 33.51 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਤਿੰਨ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ। ਇਸ ਤੋਂ ਇਲਾਵਾ 8.89 ਕਰੋੜ ਰੁਪਏ ਦੀ ਲਾਗਤ ਨਾਲ ਰੀਵਰ ਸਤਲੁਜ ਕਰੀਕ ‘ਤੇ ਬਣਨ ਵਾਲੇ ਵੀ.ਆਰ. ਬਰਿੱਜ ਦੀ ਉਸਾਰੀ ਦੇ ਨੀਹਂ ਪੱਥਰ ਰੱਖਣ ਸਣੇ ਜ਼ਮੀਨਦੋਜ਼ ਪਾਈਪਲਾਈਨ ਤੇ ਵਰਟੀਕਲ ਡਰੇਨੇਜ ਸਿਸਟਮ ਰਾਹੀਂ ਸੋਲਰ ਪੰਪਾਂ ਨਾਲ ਸੇਮ-ਗ੍ਰਸਤ ਜ਼ਮੀਨ ਸੁਧਾਰ ਦੇ 3.34 ਕਰੋੜ ਰੁਪਏ ਦੇ ਤਿੰਨ ਪ੍ਰਾਜੈਕਟ ਦਾ ਨੀਂਹ ਪੱਥਰ ਵੀ ਰੱਖਿਆ।

ਇਨ੍ਹਾਂ ਪ੍ਰਾਜੈਕਟਾਂ ਵਿੱਚ 42.56 ਕਿਲੋਮੀਟਰ ਨਹਿਰਾਂ ਦੀ ਕੰਕਰੀਟ ਲਾਈਨਿੰਗ, 81.36 ਕਿਲੋਮੀਟਰ ਖਾਲਿਆਂ ਨੂੰ ਪੱਕਾ ਕਰਨਾ, ਸਾਂਝਾ ਜ਼ਮੀਨਦੋਜ਼ ਪਾਈਪਲਾਈਨ ਯੋਜਨਾ ਸਿੰਚਾਈ ਪ੍ਰਾਜੈਕਟ ਅਤੇ ਸੇਮ-ਗ੍ਰਸਤ ਜ਼ਮੀਨ ਦੇ ਸੁਧਾਰ ਨਾਲ ਸਬੰਧਤ ਕੰਮ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਦਾ ਉਦੇਸ਼ ਨਹਿਰੀ ਪਾਣੀ ਦੀ ਸੁਚਾਰੂ ਸਪਲਾਈ ਯਕੀਨੀ ਬਣਾਉਣਾ ਅਤੇ ਟੇਲਾਂ ਤੱਕ ਪਾਣੀ ਦੀ ਪਹੁੰਚ ਨੂੰ ਹੋਰ ਮਜ਼ਬੂਤ ਕਰਨਾ ਹੈ। ਇਸ ਮੌਕੇ ਕੈਬਨਿਟ ਨਾਲ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰਪਾਲ ਸਿੰਘ ਸਵਨਾ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।

ਇਸ ਪਿੱਛੋਂ ਆਪਣੇ ਸੰਬੋਧਨ ਦੌਰਾਨ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਜਲ ਸਰੋਤ ਵਿਭਾਗ ਦੇ ਕੈਨਾਲ ਸਰਕਲ ਫਿਰੋਜ਼ਪੁਰ ਅਧੀਨ ਨਹਿਰਾਂ ਦੀ ਲਾਈਨਿੰਗ ਅਤੇ ਖਾਲਿਆਂ ਨੂੰ ਪੱਕਾ ਕਰਨ ਦੇ ਕੰਮ ਮੁਕੰਮਲ ਕੀਤੇ ਗਏ ਹਨ ਜਿਸ ਨਾਲ ਨਹਿਰਾਂ ਵਿੱਚ ਪਾਣੀ ਦਾ ਬਿਹਤਰ ਵਹਾਅ ਯਕੀਨੀ ਬਣਿਆ ਹੈ ਅਤੇ ਟੇਲਾਂ ਤੱਕ ਪਾਣੀ ਦੀ ਪਹੁੰਚ ਵਿੱਚ ਵੀ ਮਹੱਤਵਪੂਰਨ ਸੁਧਾਰ ਆਇਆ ਹੈ। ਇਸੇ ਤਰ੍ਹਾਂ ਕੱਚੇ ਖਾਲਿਆਂ ਦਾ ਨਵੀਨੀਕਰਨ ਕਰਕੇ ਉਨ੍ਹਾਂ ਨੂੰ ਪੱਕਾ ਕਰਨ ਨਾਲ ਕਿਸਾਨਾਂ ਨੂੰ ਨਹਿਰੀ ਪਾਣੀ ਵਧੇਰੇ ਮਾਤਰਾ ਵਿੱਚ ਮਿਲ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਟੇਲਾਂ ਤੱਕ ਪਾਣੀ ਪਹੁੰਚਾਉਣ ਨੂੰ ਤਰਜੀਹ ਦਿੱਤੀ ਹੈ ਅਤੇ ਟੇਲਾਂ ‘ਤੇ ਪਾਣੀ ਦੀ ਉਪਲਬਧਤਾ 26 ਫੀਸਦੀ ਤੋਂ ਵਧ ਕੇ 80 ਫੀਸਦੀ ਤੱਕ ਪਹੁੰਚੀ ਹੈ, ਜੋ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸੰਭਵ ਹੋਇਆ ਹੈ।

ਇਸ ਪਿੱਛੋਂ ਕੈਬਨਿਟ ਮੰਤਰੀ ਨੇ ਪਿੰਡ ਵੱਲੇ ਸ਼ਾਹ ਉਤਾੜ (ਨੂਰਸ਼ਾਹ) ਤੋਂ ਵੱਲੇ ਸ਼ਾਹ ਹਿਠਾੜ (ਗੁਲਾਬਾ ਭੈਣੀ) ਨੂੰ ਜੋੜਨ ਲਈ ਰੀਵਰ ਸਤਲੁਜ ਕਰੀਕ ‘ਤੇ 8.89 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਵੀ.ਆਰ. ਬਰਿੱਜ ਦੀ ਉਸਾਰੀ ਦੇ ਕੰਮ ਦਾ ਨੀਂਹ ਪੱਥਰ ਵੀ ਰੱਖਿਆ। ਉਨ੍ਹਾਂ ਕਿਹਾ ਕਿ ਲਗਭਗ 370 ਫੁੱਟ ਲੰਬਾ ਇਹ ਬਰਿੱਜ ਜੂਨ 2027 ਤੱਕ ਮੁਕੰਮਲ ਹੋਣ ਦੀ ਸੰਭਾਵਨਾ ਹੈ। ਇਸ ਬਰਿੱਜ ਦੇ ਬਣਨ ਨਾਲ ਵੱਲੇ ਸ਼ਾਹ ਹਿਠਾੜ, ਗੁਲਾਬਾ ਭੈਣੀ, ਰੇਤੇ ਵਾਲੀ ਭੈਣੀ, ਗੱਟੀ ਨੰਬਰ-1 ਸਮੇਤ 11 ਤੋਂ 12 ਪਿੰਡਾਂ ਦੇ ਲੋਕਾਂ ਦੀ ਆਵਾਜਾਈ ਸੁਖਾਲੀ ਹੋਵੇਗੀ ਅਤੇ ਜਲਾਲਾਬਾਦ ਤੱਕ ਦਾ ਸਫ਼ਰ ਕਰੀਬ 15 ਤੋਂ 20 ਕਿਲੋਮੀਟਰ ਘੱਟ ਜਾਵੇਗਾ।

ਇਸ ਤੋਂ ਬਾਅਦ ਕੈਬਨਿਟ ਮੰਤਰੀ ਨੇ ਭੂਮੀ ਅਤੇ ਜਲ ਸੰਭਾਲ ਵਿਭਾਗ ਨਾਲ ਸਬੰਧਤ 3.64 ਕਰੋੜ ਰੁਪਏ ਦੇ ਚਾਰ ਪ੍ਰਾਜੈਕਟ ਵਿੱਚੋਂ ਇੱਕ ਦਾ ਉਦਘਾਟਨ ਕੀਤਾ ਅਤੇ ਤਿੰਨ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ, ਜਿਨ੍ਹਾਂ ਵਿੱਚ ਸਾਂਝਾ ਜਮੀਨਦੋਜ ਪਾਇਪਲਾਇਨ ਪ੍ਰਾਜੈਕਟ
ਮੋਘਾ ਨੰ. 67800 (30 ਲੱਖ ਰੁਪਏ) ਦਾ ਉਦਘਾਟਨ ਕੀਤਾ ਜਦਕਿ ਮੋਘਾ ਨੰ. 63997 (ਰਕਮ 51 ਲੱਖ ਰੁਪਏ ), ਵਰਟੀਕਲ ਡਰਨੇਜ ਸਿਸਟਮ ਸੋਲਰ ਪੰਪ ਰਾਹੀਂ ਸੇਮ ਗ੍ਰਸਤ ਜਮੀਨ ਦੇ ਸੁਧਾਰ ਦਾ ਪ੍ਰਾਜੈਕਟ ਦੇ ਨੀਂਹ ਪੱਥਰ ਪਿੰਡ ਖੂਈਖੇੜਾ (83 ਲੱਖ ਰੁਪਏ) ਅਤੇ ਪਿੰਡ ਲੱਖੇਵਾਲੀ ਢਾਬ ਵਿਖੇ 2 ਕਰੋੜ ਰੁਪਏ ਦੇ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ।

ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੰਚਾਈ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਨਿਵੇਸ਼ ਕਰ ਰਹੀ ਹੈ। ਨਹਿਰਾਂ ਦੀ ਲਾਈਨਿੰਗ, ਖਾਲਿਆਂ ਨੂੰ ਪੱਕਾ ਕਰਨ, ਪਾਈਪਲਾਈਨ ਆਧਾਰਤ ਸਿੰਚਾਈ ਪ੍ਰਣਾਲੀ ਅਤੇ ਪੁਲਾਂ ਦੀ ਉਸਾਰੀ ਵਰਗੇ ਪ੍ਰਾਜੈਕਟ ਕਿਸਾਨਾਂ ਨੂੰ ਬਿਹਤਰ ਸਿੰਚਾਈ ਸਹੂਲਤਾਂ ਦੇਣ ਦੇ ਨਾਲ-ਨਾਲ ਪੇਂਡੂ ਖੇਤਰਾਂ ਦੀ ਸੰਪਰਕ ਸਹੂਲਤ ਨੂੰ ਵੀ ਹੋਰ ਮਜ਼ਬੂਤ ਕਰਨਗੇ।

ਇਸ ਦੌਰਾਨ ਵਿਧਾਇਕ ਸ੍ਰੀ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਲਈ ਵਚਨਬੱਧ ਹੈ ਅਤੇ ਸੂਬੇ ਭਰ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਖਾਲਿਆਂ ਨੂੰ ਪੱਕਾ ਕਰਨ ਦੇ ਕੰਮ ਕੀਤੇ ਜਾ ਰਹੇ ਹਨ ਤਾਂ ਜੋ ਟੇਲਾਂ ਤੱਕ ਪਾਣੀ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਵਿਕਾਸ ਕਾਰਜ ਇਸੇ ਰਫ਼ਤਾਰ ਨਾਲ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਅਤੇ ਪੇਂਡੂ ਖੇਤਰਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ ਨਹਿਰੀ ਖਾਲਿਆਂ ਨੂੰ ਪੱਕਾ ਕਰਨ, ਜ਼ਮੀਨਦੋਜ਼ ਪਾਈਪਲਾਈਨਾਂ ਵਿਛਾਉਣ, ਪੁਲਾਂ ਦੀ ਉਸਾਰੀ ਅਤੇ ਹੋਰ ਬੁਨਿਆਦੀ ਢਾਂਚੇ ਦੇ ਵਿਕਾਸ ਕਾਰਜ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਇਹ ਲੜੀ ਨਿਰੰਤਰ ਜਾਰੀ ਰਹੇਗੀ।

ਇਸ ਮੌਕੇ ਸੁਪਰਡੈਂਟ ਇੰਜੀ. ਜਲ ਸਰੋਤ ਵਿਭਾਗ ਫਿਰੋਜ਼ਪੁਰ ਕਨਾਲ ਸਰਕਲ ਸੰਦੀਪ ਗੋਇਲ, ਗਿਤੇਸ਼ ਉਪਵੇਜਾ ਕਾਰਜਕਾਰੀ ਇੰਜੀਨੀਅਰ ਫਾਜ਼ਿਲਕਾ ਕੈਨਾਲ ਅਤੇ ਗਰਾਊਂਡ ਵਾਟਰ ਮੰਡਲ ਫਿਰੋਜ਼ਪੁਰ, ਸੁਖਜੀਤ ਸਿੰਘ ਕਾਰਜਕਾਰੀ ਇੰਜ. ਅਬੋਹਰ ਕੈਨਾਲ ਤੇ ਗਰਾਊਂਡ ਵਾਟਰ ਮੰਡਲ ਅਬੋਹਰ ਸਮੇਤ ਸਿਵਲ,ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀ ਆਦਿ ਹਾਜ਼ਰ ਸਨ।

ਐਨਕਾਊਂਟਰ ਨਿਊਜ਼ ਉੱਤੇ ਸਾਰੀ ਖ਼ਬਰਾਂ ਕੰਪਿਊਟਰ ਦੁਆਰਾ ਤਿਆਰ ਕੀਤੀਆਂ ਜਾਂਦੀਆਂ ਹਨ ਅਤੇ ਤੀਜੇ ਧਿਰ ਦੇ ਸਰੋਤਾਂ ਤੋਂ ਪ੍ਰਾਪਤ ਕੀਤੀਆਂ ਜਾਂਦੀਆਂ ਹਨ। ਇਸਲਈ ਧਿਆਨ ਨਾਲ ਪੜ੍ਹੋ ਅਤੇ ਜਾਂਚ ਕਰੋ। ਕਿਸੇ ਵੀ ਸਮੱਸਿਆ ਲਈ ਅਸੀਂ ਜ਼ਿੰਮੇਵਾਰ ਨਹੀਂ ਹੋਵਾਂਗੇ। 

ਤਾਜ਼ਾ ਖਬਰਾਂ

LEAVE A REPLY

Please enter your comment!
Please enter your name here

Most Popular

Lifestyle