Homeਸਰਕਾਰੀ ਖ਼ਬਰਾਂਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ...

ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਸਾਂਝੀ ਪ੍ਰਧਾਨਗੀ ਹੇਠ ਹੋਈ ਸਟੇਟ ਟਾਸਕ ਫੋਰਸ ਮੀਟਿੰਗ

WhatsApp Group Join Now
WhatsApp Channel Join Now

ਚੰਡੀਗੜ੍ਹ:  ਆਗਾਮੀ ਹਾਈ-ਟਰਾਂਸਮਿਸ਼ਨ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਨੇ ਲੋਕਾਂ ਦੀ ਸਿਹਤ ਦੀ ਸੁਰੱਖਿਆ ਲਈ ਫੈਸਲਾਕੁੰਨ ਕਦਮ ਚੁੱਕੇ ਹਨ। ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਵਿੱਤ ਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਾਂਝੇ ਤੌਰ ‘ਤੇ ਉੱਚ-ਪੱਧਰੀ ਸਟੇਟ ਟਾਸਕ ਫੋਰਸ ਮੀਟਿੰਗ ਦੀ ਅਗਵਾਈ ਕੀਤੀ। ਮੀਟਿੰਗ ਦਾ ਮਕਸਦ ਵੈਕਟਰ-ਬੋਰਨ, ਪਾਣੀ ਨਾਲ ਫੈਲਣ ਵਾਲੀਆਂ ਅਤੇ ਜ਼ੂਨੋਟਿਕ ਬਿਮਾਰੀਆਂ ਖ਼ਿਲਾਫ਼ ਏਕੀਕ੍ਰਿਤ ਰਣਨੀਤੀ ਤਿਆਰ ਕਰਨਾ ਸੀ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਡੇਂਗੂ, ਮਲੇਰੀਆ, ਚਿਕਨਗੁਨੀਆ, ਰੇਬੀਜ਼ ਅਤੇ ਲੈਪਟੋਸਪਾਇਰੋਸਿਸ ਵਰਗੀਆਂ ਬਿਮਾਰੀਆਂ ਨਾਲ ਨਜਿੱਠਣ ਲਈ ‘ਵਨ ਹੈਲਥ’ ਪਹੁੰਚ ਅਤਿਅੰਤ ਜ਼ਰੂਰੀ ਹੈ, ਜਿਸ ਵਿੱਚ ਮਨੁੱਖੀ, ਪਸ਼ੂ ਅਤੇ ਵਾਤਾਵਰਣ ਸਿਹਤ ਨੂੰ ਇਕੱਠੇ ਜੋੜਿਆ ਜਾਂਦਾ ਹੈ।  ਸੂਬੇ ਵਿੱਚ 47 ਸੈਂਟੀਨੇਲ ਹਸਪਤਾਲਾਂ ਵਿੱਚ ਡੇਂਗੂ ਅਤੇ ਚਿਕਨਗੁਨੀਆ ਲਈ ਮੁਫ਼ਤ ਟੈਸਟਿੰਗ ਉਪਲਬਧ ਹੈ ਅਤੇ ਆਮ ਆਦਮੀ ਕਲੀਨਿਕਾਂ ਵਿੱਚ ਵੀ ਜਾਂਚ ਸਹੂਲਤਾਂ ਵਧਾਈਆਂ ਜਾ ਰਹੀਆਂ ਹਨ।

2021 ਵਿੱਚ ਡੇਂਗੂ ਦੇ 23,389 ਮਾਮਲੇ ਸਨ, ਜੋ 2025 ਵਿੱਚ ਘਟ ਕੇ 4,981 ਰਹਿ ਗਏ ਹਨ, ਜਦਕਿ ਮੌਤਾਂ ਦੀ ਗਿਣਤੀ 55 ਤੋਂ ਘਟ ਕੇ 8 ਰਹਿ ਗਈ। ਇਹ ਕਮੀ ਘਰ-ਘਰ ਨਿਗਰਾਨੀ ਅਤੇ 1.5 ਕਰੋੜ ਫੇਰੀਆਂ ਦੇ ਨਤੀਜੇ ਵਜੋਂ ਆਈ ਹੈ।  ‘ਹਰ ਸ਼ੁੱਕਰਵਾਰ ਡੇਂਗੂ ਤੇ ਵਾਰ’ ਮੁਹਿੰਮ ਨੂੰ ਜਨ ਅੰਦੋਲਨ ਬਣਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਖੜ੍ਹੇ ਪਾਣੀ ਵਾਲੀਆਂ ਥਾਵਾਂ ਨੂੰ ਖਤਮ ਕਰਨਾ ਲਾਜ਼ਮੀ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਹੁਣ ਡੇਂਗੂ ਦੇ ਲਗਭਗ 42 ਫੀਸਦੀ ਮਾਮਲੇ ਪੇਂਡੂ ਖੇਤਰਾਂ ਵਿੱਚੋਂ ਆ ਰਹੇ ਹਨ। ਪਾਣੀ ਨਾਲ ਫੈਲਣ ਵਾਲੀਆਂ ਬਿਮਾਰੀਆਂ ਨੂੰ ਰੋਕਣ ਲਈ ਪੀਣ ਵਾਲੇ ਪਾਣੀ ਦੀ 100 ਫੀਸਦੀ ਕਲੋਰੀਨੇਸ਼ਨ ਅਤੇ ਨਿਯਮਿਤ ਸੈਂਪਲਿੰਗ ਦੇ ਨਿਰਦੇਸ਼ ਦਿੱਤੇ ਗਏ। ਇਸਦੇ ਨਾਲ ਹੀ ਰੇਬੀਜ਼ ਕੰਟਰੋਲ ਲਈ 746 ਸਿਹਤ ਕੇਂਦਰਾਂ ‘ਤੇ ਟੀਕੇ ਉਪਲਬਧ ਕਰਵਾਏ ਗਏ ਹਨ।

ਵਿੱਤ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਭਰੋਸਾ ਦਿਵਾਇਆ ਕਿ ਵਿੱਤ ਵਿਭਾਗ ਸਥਿਤੀ ਵਿੱਚ ਸੁਧਾਰ ਨੂੰ ਬਰਕਰਾਰ ਰੱਖਣ ਲਈ ਹਰ ਲੋੜੀਂਦੀ ਸਹਾਇਤਾ ਪ੍ਰਦਾਨ ਕਰੇਗਾ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਸਾਰੀਆਂ ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਵਰਕਸ਼ਾਪਾਂ ਨੂੰ ਏਡੀਜ਼ ਮੱਛਰ ਲਈ ਬਰੀਡਿੰਗ ਗਰਾਊਂਡ ਬਣਦੇ ਟਾਇਰਾਂ ਅਤੇ ਵਾਹਨਾਂ ਦੇ ਕਬਾੜ ਹੋਏ ਪੁਰਜ਼ਿਆਂ ਦੇ ਸਮੇਂ ਸਿਰ ਨਿਬੇੜੇ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।  ਸਾਰੇ ਭਾਈਵਾਲਾਂ ਨੂੰ ਸਾਲ 2026 ਵਿੱਚ ਬਿਮਾਰੀ ਮੁਕਤ ਪੰਜਾਬ ਦੀ ਸਿਰਜਣਾ ਲਈ ਯਤਨਾਂ ਦੀ ਰਫ਼ਤਾਰ ਨੂੰ ਬਰਕਰਾਰ ਰੱਖਣ ਦੀ ਅਪੀਲ ਕੀਤੀ।

ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਕੁਮਾਰ ਰਾਹੁਲ, ਮੈਂਬਰ ਪੰਜਾਬ ਵਿਕਾਸ ਕਮਿਸ਼ਨ ਅਨੁਰਾਗ ਕੁੰਡੂ, ਐਮਡੀ ਪੀਐਚਐਸਸੀ ਅਮਿਤ ਤਲਵਾੜ, ਸਕੱਤਰ ਸਥਾਨਕ ਸਰਕਾਰਾਂ ਮਨਜੀਤ ਸਿੰਘ ਬਰਾੜ, ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ. ਹਿਤਿੰਦਰ ਕੌਰ, ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਡਾ. ਅਦਿਤੀ ਸਲਾਰੀਆ, ਡਾਇਰੈਕਟਰ (ਈ.ਐੱਸ.ਆਈ.) ਡਾ. ਅਨਿਲ ਕੁਮਾਰ ਗੋਇਲ, ਡਿਪਟੀ ਡਾਇਰੈਕਟਰ ਡਾ. ਮੰਜੂ ਬਾਂਸਲ, ਸਹਾਇਕ ਡਾਇਰੈਕਟਰ ਡਾ. ਮਨਮੀਤ ਕੌਰ, ਸਟੇਟ ਪ੍ਰੋਗਰਾਮ ਅਫਸਰ ਐਨ.ਵੀ.ਬੀ.ਡੀ.ਸੀ.ਪੀ. ਡਾ. ਅਰਸ਼ਦੀਪ ਕੌਰ, ਡਾ. ਪ੍ਰਭਲੀਨ ਕੌਰ ਅਤੇ ਸਬੰਧਤ ਵਿਭਾਗਾਂ ਦੇ ਹੋਰ ਅਧਿਕਾਰੀ ਹਾਜ਼ਰ ਸਨ।

ਐਨਕਾਊਂਟਰ ਨਿਊਜ਼ ਉੱਤੇ ਸਾਰੀ ਖ਼ਬਰਾਂ ਕੰਪਿਊਟਰ ਦੁਆਰਾ ਤਿਆਰ ਕੀਤੀਆਂ ਜਾਂਦੀਆਂ ਹਨ ਅਤੇ ਤੀਜੇ ਧਿਰ ਦੇ ਸਰੋਤਾਂ ਤੋਂ ਪ੍ਰਾਪਤ ਕੀਤੀਆਂ ਜਾਂਦੀਆਂ ਹਨ। ਇਸਲਈ ਧਿਆਨ ਨਾਲ ਪੜ੍ਹੋ ਅਤੇ ਜਾਂਚ ਕਰੋ। ਕਿਸੇ ਵੀ ਸਮੱਸਿਆ ਲਈ ਅਸੀਂ ਜ਼ਿੰਮੇਵਾਰ ਨਹੀਂ ਹੋਵਾਂਗੇ। 

ਤਾਜ਼ਾ ਖਬਰਾਂ

LEAVE A REPLY

Please enter your comment!
Please enter your name here

Most Popular

Lifestyle