Homeਸਰਕਾਰੀ ਖ਼ਬਰਾਂਭਗਵੰਤ ਮਾਨ ਦੀ ਪਹਿਲ 'ਤੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 1 ਸਾਲ...

ਭਗਵੰਤ ਮਾਨ ਦੀ ਪਹਿਲ ‘ਤੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 1 ਸਾਲ ਦੀ ਬੱਚੀ ਨੂੰ ਮਿਲਿਆ ਜੀਵਨ ਬਚਾਉਣ ਵਾਲਾ ਇਲਾਜ

WhatsApp Group Join Now
WhatsApp Channel Join Now

 ਚੰਡੀਗੜ੍ਹ: ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਇਲਾਜ ਕਰਵਾਉਣ ਵਾਲੇ ਨਵਜੰਮੇ ਬੱਚਿਆਂ ਅਤੇ ਛੋਟੇ ਬੱਚਿਆਂ ਦੀ ਵਧਦੀ ਗਿਣਤੀ ਦੇ ਨਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਨਾਜ਼ੁਕ ਸਮੇਂ ਦੌਰਾਨ ਡਾਕਟਰੀ ਸਹਾਇਤਾ ਬਿਨਾਂ ਕਿਸੇ ਦੇਰੀ ਦੇ ਸ਼ੁਰੂ ਹੋਵੇ।

ਸ੍ਰੀ ਮੁਕਤਸਰ ਸਾਹਿਬ ਵਿੱਚ, 1 ਸਾਲ ਦੀ ਬੱਚੀ ਖਵਾਇਸ਼ ਨੂੰ ਨਿਮੋਨੀਆ ਹੋਣ ਕਾਰਨ ਦਾਖ਼ਲ ਕਰਵਾਇਆ ਗਿਆ ਸੀ, ਜਿਸ ਨੂੰ ਤੁਰੰਤ ਡਾਕਟਰੀ ਸਹਾਇਤਾ ਦੀ ਲੋੜ ਸੀ। ਪਹਿਲਾਂ ਅਜਿਹੇ ਕਈ ਮਾਮਲਿਆਂ ਵਿੱਚ, ਪਰਿਵਾਰਾਂ ਨੂੰ ਇਲਾਜ ਸ਼ੁਰੂ ਹੋਣ ਤੋਂ ਪਹਿਲਾਂ ਫੰਡਾਂ ਦਾ ਪ੍ਰਬੰਧ ਕਰਨਾ, ਦਸਤਾਵੇਜ਼ ਪੂਰੇ ਕਰਨੇ ਜਾਂ ਮਨਜ਼ੂਰੀਆਂ ਦੀ ਉਡੀਕ ਕਰਨੀ ਪੈਂਦੀ ਸੀ। ਹਾਲਾਂਕਿ, ਮੁੱਖ ਮੰਤਰੀ ਸਿਹਤ ਯੋਜਨਾ ਦੇ ਤਹਿਤ ਇਹ ਪਾੜਾ ਖ਼ਤਮ ਕਰ ਦਿੱਤਾ ਗਿਆ ਹੈ।

ਸਿਹਤ ਕਾਰਡ ਪਹਿਲਾਂ ਹੀ ਬਣਿਆ ਹੋਣ ਕਾਰਨ, ਦੀਪ ਹਸਪਤਾਲ ਵਿੱਚ ਡਾ. ਮੋਨਿਕਾ ਗਰਗ ਦੀ ਨਿਗਰਾਨੀ ਹੇਠ ਬਿਨਾਂ ਕਿਸੇ ਅਗਾਊਂ ਅਦਾਇਗੀ ਦੇ ਤੁਰੰਤ ਇਲਾਜ ਸ਼ੁਰੂ ਕਰ ਦਿੱਤਾ ਗਿਆ। ਪਰਿਵਾਰ ਨੂੰ ਪੈਸਿਆਂ ਦਾ ਪ੍ਰਬੰਧ ਨਹੀਂ ਕਰਨਾ ਪਿਆ ਅਤੇ ਨਾ ਹੀ ਵੈਰੀਫਿਕੇਸ਼ਨ ਦੇ ਪੜਾਵਾਂ ਵਿੱਚੋਂ ਗੁਜ਼ਰਨਾ ਪਿਆ, ਜਿਸ ਨਾਲ ਡਾਕਟਰਾਂ ਨੂੰ ਨਾਜ਼ੁਕ ਸਮੇਂ ’ਤੇ ਇਲਾਜ ਸ਼ੁਰੂ ਕਰਨ ਵਿੱਚ ਮਦਦ ਮਿਲੀ।

ਇਸੇ ਤਰ੍ਹਾਂ ਦੇ ਮਾਮਲੇ ਸੰਗਰੂਰ ਅਤੇ ਮਾਨਸਾ ਵਰਗੇ ਜ਼ਿਲਿ੍ਹਆਂ ਤੋਂ ਵੀ ਸਾਹਮਣੇ ਆਏ, ਜਿੱਥੇ ਘੱਟ ਭਾਰ ਅਤੇ ਹੋਰ ਗੰਭੀਰ ਸਥਿਤੀਆਂ ਦੇ ਇਲਾਜ ਸਮੇਤ ਵਿਸ਼ੇਸ਼ ਦੇਖਭਾਲ ਦੀ ਲੋੜ ਵਾਲੇ ਨਵਜੰਮੇ ਬੱਚਿਆਂ ਨੂੰ ਬਿਨਾਂ ਕਿਸੇ ਵਿੱਤੀ ਰੁਕਾਵਟ ਦੇ, ਯੋਜਨਾ ਤਹਿਤ ਡਾਕਟਰੀ ਸਹਾਇਤਾ ਮਿਲ ਰਹੀ ਹੈ। ਅਜਿਹੇ ਮਾਮਲਿਆਂ ਦੀ ਵਧਦੀ ਗਿਣਤੀ ਦਰਸਾਉਂਦੀ ਹੈ ਕਿ ਪੂਰੇ ਪੰਜਾਬ ਵਿੱਚ ਪਰਿਵਾਰਾਂ ਲਈ ਇਲਾਜ ਤੱਕ ਪਹੁੰਚ ਕਿੰਨੀ ਤੇਜ਼ ਅਤੇ ਸੁਖਾਲੀ ਹੋ ਰਹੀ ਹੈ।

ਯੋਜਨਾ ਦੇ ਪ੍ਰਭਾਵ ’ਤੇ ਚਾਨਣਾ ਪਾਉਂਦੇ ਹੋਏ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੁੱਖ ਮੰਤਰੀ ਸਿਹਤ ਯੋਜਨਾ ਇਹ ਯਕੀਨੀ ਬਣਾਉਂਦੀ ਹੈ ਕਿ ਵਿੱਤੀ ਜਾਂ ਪ੍ਰਬੰਧਕੀ ਅੜਚਨਾਂ ਕਾਰਨ ਇਲਾਜ ਵਿੱਚ ਦੇਰੀ ਨਾ ਹੋਵੇ। ਇਸ ਤਰ੍ਹਾਂ ਦੇ ਮਾਮਲਿਆਂ ਵਿੱਚ, ਜਿੱਥੇ ਇੱਕ ਛੋਟੇ ਬੱਚੇ ਨੂੰ ਤੁਰੰਤ ਦੇਖਭਾਲ ਦੀ ਲੋੜ ਸੀ, ਉੱਥੇ ਥੋੜ੍ਹੀ ਜਿਹੀ ਦੇਰੀ ਦੇ ਵੀ ਗੰਭੀਰ ਨਤੀਜੇ ਨਿਕਲ ਸਕਦੇ ਹਨ। ਇਹ ਯੋਜਨਾ ਉਸ ਖ਼ਤਰੇ ਨੂੰ ਪੂਰੀ ਤਰ੍ਹਾਂ ਖ਼ਤਮ ਕਰ ਦਿੰਦੀ ਹੈ।”

ਯੋਜਨਾ ਤਹਿਤ ਇਲਾਜ ਕੀਤੇ ਜਾ ਰਹੇ ਨਵਜੰਮੇ ਬੱਚਿਆਂ ਅਤੇ ਬਾਲ ਕੇਸਾਂ ਦੀ ਵਧਦੀ ਗਿਣਤੀ ਤੇਜ਼ ਅਤੇ ਵਧੇਰੇ ਪਹੁੰਚਯੋਗ ਸਿਹਤ ਸੰਭਾਲ ਸੇਵਾਵਾਂ ਵੱਲ ਇੱਕ ਤਬਦੀਲੀ ਨੂੰ ਦਰਸਾਉਂਦੀ ਹੈ, ਜਿੱਥੇ ਇਲਾਜ ਬਿਨਾਂ ਕਿਸੇ ਵਿੱਤੀ ਝਿਜਕ ਦੇ ਸ਼ੁਰੂ ਹੁੰਦਾ ਹੈ। ਪੰਜਾਬ ਸਰਕਾਰ ਵਸਨੀਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਸ਼ਲੈੱਸ ਇਲਾਜ ਦਾ ਲਾਭ ਲੈਣ ਲਈ ਨਿਰਧਾਰਤ ਕੇਂਦਰਾਂ ’ਤੇ ਸਿਹਤ ਕਾਰਡ ਲਈ ਰਜਿਸਟਰ ਕਰਨ ਲਈ ਲਗਾਤਾਰ ਉਤਸ਼ਾਹਿਤ ਕਰ ਰਹੀ ਹੈ।

ਐਨਕਾਊਂਟਰ ਨਿਊਜ਼ ਉੱਤੇ ਸਾਰੀ ਖ਼ਬਰਾਂ ਕੰਪਿਊਟਰ ਦੁਆਰਾ ਤਿਆਰ ਕੀਤੀਆਂ ਜਾਂਦੀਆਂ ਹਨ ਅਤੇ ਤੀਜੇ ਧਿਰ ਦੇ ਸਰੋਤਾਂ ਤੋਂ ਪ੍ਰਾਪਤ ਕੀਤੀਆਂ ਜਾਂਦੀਆਂ ਹਨ। ਇਸਲਈ ਧਿਆਨ ਨਾਲ ਪੜ੍ਹੋ ਅਤੇ ਜਾਂਚ ਕਰੋ। ਕਿਸੇ ਵੀ ਸਮੱਸਿਆ ਲਈ ਅਸੀਂ ਜ਼ਿੰਮੇਵਾਰ ਨਹੀਂ ਹੋਵਾਂਗੇ। 

ਤਾਜ਼ਾ ਖਬਰਾਂ

LEAVE A REPLY

Please enter your comment!
Please enter your name here

Most Popular

Lifestyle