Homeਸਰਕਾਰੀ ਖ਼ਬਰਾਂਮਾਨ ਸਰਕਾਰ ਦੀਆਂ ਕਿਸਾਨ-ਪੱਖੀ ਨੀਤੀਆਂ ਸਦਕਾ ਬਾਗਬਾਨੀ ਹੇਠ ਰਕਬਾ ਵੱਧ ਕੇ 5.21...

ਮਾਨ ਸਰਕਾਰ ਦੀਆਂ ਕਿਸਾਨ-ਪੱਖੀ ਨੀਤੀਆਂ ਸਦਕਾ ਬਾਗਬਾਨੀ ਹੇਠ ਰਕਬਾ ਵੱਧ ਕੇ 5.21 ਲੱਖ ਹੈਕਟੇਅਰ ਹੋਇਆ

WhatsApp Group Join Now
WhatsApp Channel Join Now

ਚੰਡੀਗੜ੍ਹ : ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਅਤੇ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਲਾਗੂ ਕੀਤੀਆਂ ਜਾ ਰਹੀਆਂ ਕਿਸਾਨ ਪੱਖੀ ਨੀਤੀਆਂ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਉਪਰਾਲਿਆਂ ਸਦਕਾ ਸੂਬੇ ਵਿੱਚ ਬਾਗਬਾਨੀ ਹੇਠ ਰਕਬਾ ਵੱਧ ਕੇ 5.21 ਲੱਖ ਹੈਕਟੇਅਰ ਤੱਕ ਪਹੁੰਚ ਗਿਆ ਹੈ, ਜੋ ਕਿ ਬਾਗ਼ਬਾਨੀ ਖੇਤਰ ਵਿੱਚ ਇੱਕ ਮਹੱਤਵਪੂਰਨ ਪ੍ਰਾਪਤੀ ਹੈ।

ਕੈਬਨਿਟ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਰਵਾਇਤੀ ਫਸਲੀ ਚੱਕਰ ਤੋਂ ਇਲਾਵਾ ਕਿਸਾਨਾਂ ਨੂੰ ਫਲਾਂ, ਸਬਜ਼ੀਆਂ, ਫੁੱਲਾਂ ਅਤੇ ਹੋਰ ਉੱਚ ਮੁੱਲ ਵਾਲੀਆਂ ਬਾਗਬਾਨੀ ਫਸਲਾਂ ਵੱਲ ਪ੍ਰੇਰਿਤ ਕਰ ਰਹੀ ਹੈ। ਇਸ ਨਾਲ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋਣ ਦੇ ਨਾਲ-ਨਾਲ ਬਾਗ਼ਬਾਨੀ ਨੂੰ ਹੋਰ ਲਾਭਕਾਰੀ ਅਤੇ ਟਿਕਾਊ ਬਣਾਉਣ ਵਿੱਚ ਵੀ ਮਦਦ ਮਿਲ ਰਹੀ ਹੈ।

ਸ੍ਰੀ ਭਗਤ ਨੇ ਅੱਗੇ ਦੱਸਿਆ ਕਿ ਬਾਗਬਾਨੀ ਵਿਭਾਗ ਵੱਲੋਂ ਕਿਸਾਨਾਂ ਨੂੰ ਵੱਖ-ਵੱਖ ਸਰਕਾਰੀ ਸਕੀਮਾਂ ਤਹਿਤ ਵਿੱਤੀ ਸਹਾਇਤਾ, ਤਕਨੀਕੀ ਮਾਰਗਦਰਸ਼ਨ, ਉੱਚ ਗੁਣਵੱਤਾ ਵਾਲੀ ਪੌਦ ਸਮੱਗਰੀ ਅਤੇ ਆਧੁਨਿਕ ਖੇਤੀ ਤਕਨੀਕਾਂ ਦੀ ਜਾਣਕਾਰੀ ਮੁਹੱਈਆ ਕਰਵਾਈ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਸਰਕਾਰ ਦੀ ਹਰ ਯੋਜਨਾ ਦਾ ਲਾਭ ਯੋਗ ਕਿਸਾਨਾਂ ਤੱਕ ਸਮੇਂ ਸਿਰ ਪਹੁੰਚਾਇਆ ਜਾਵੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਬਾਗਬਾਨੀ ਨਾਲ ਸਬੰਧਤ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਕਿਸੇ ਵੀ ਜਾਣਕਾਰੀ ਜਾਂ ਸਹਾਇਤਾ ਲਈ ਆਪਣੇ ਨਜ਼ਦੀਕੀ ਬਾਗਬਾਨੀ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ।

ਐਨਕਾਊਂਟਰ ਨਿਊਜ਼ ਉੱਤੇ ਸਾਰੀ ਖ਼ਬਰਾਂ ਕੰਪਿਊਟਰ ਦੁਆਰਾ ਤਿਆਰ ਕੀਤੀਆਂ ਜਾਂਦੀਆਂ ਹਨ ਅਤੇ ਤੀਜੇ ਧਿਰ ਦੇ ਸਰੋਤਾਂ ਤੋਂ ਪ੍ਰਾਪਤ ਕੀਤੀਆਂ ਜਾਂਦੀਆਂ ਹਨ। ਇਸਲਈ ਧਿਆਨ ਨਾਲ ਪੜ੍ਹੋ ਅਤੇ ਜਾਂਚ ਕਰੋ। ਕਿਸੇ ਵੀ ਸਮੱਸਿਆ ਲਈ ਅਸੀਂ ਜ਼ਿੰਮੇਵਾਰ ਨਹੀਂ ਹੋਵਾਂਗੇ। 

ਤਾਜ਼ਾ ਖਬਰਾਂ

LEAVE A REPLY

Please enter your comment!
Please enter your name here

Most Popular

Lifestyle