Homeਸਰਕਾਰੀ ਖ਼ਬਰਾਂਉਸਾਰੀ ਕਿਰਤੀਆਂ ਦੀਆਂ ਅਰਜ਼ੀਆਂ ਦੇ ਨਿਪਟਾਰੇ ਦਾ ਸਮਾਂ 165 ਦਿਨਾਂ ਤੋਂ ਘਟਾ...

ਉਸਾਰੀ ਕਿਰਤੀਆਂ ਦੀਆਂ ਅਰਜ਼ੀਆਂ ਦੇ ਨਿਪਟਾਰੇ ਦਾ ਸਮਾਂ 165 ਦਿਨਾਂ ਤੋਂ ਘਟਾ ਕੇ 62 ਦਿਨ: ਤਰੁਨਪ੍ਰੀਤ ਸਿੰਘ ਸੌਂਦ

WhatsApp Group Join Now
WhatsApp Channel Join Now

ਚੰਡੀਗੜ੍ਹ: ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਉਸਾਰੀ ਕਿਰਤੀਆਂ ਦੀ ਭਲਾਈ ਯਕੀਨੀ ਬਣਾਉਣ ਵੱਲ ਵੱਡਾ ਸੁਧਾਰ ਕਰਦਿਆਂ ਪ੍ਰਕਿਰਿਆਵਾਂ ਨੂੰ ਸਰਲ ਬਣਾਇਆ ਹੈ ਜਿਸ ਤਹਿਤ ਅਰਜ਼ੀਆਂ ਦੇ ਨਿਪਟਾਰੇ ਦਾ ਸਮਾਂ 165 ਦਿਨਾਂ ਤੋਂ ਘਟਾ ਕੇ ਸਿਰਫ਼ 62 ਦਿਨ ਕਰ ਦਿੱਤਾ ਹੈ। ਇਸ ਕਦਮ ਨਾਲ ਪੰਜਾਬ ਇਮਾਰਤ ਤੇ ਹੋਰ ਉਸਾਰੀ ਕਿਰਤੀ ਬੋਰਡ ਰਾਹੀਂ ਲਾਭਪਾਤਰੀਆਂ ਨੂੰ ਮਿਲਣ ਵਾਲੇ ਫ਼ਾਇਦਿਆਂ ਵਿੱਚ ਵੱਡਾ ਵਾਧਾ ਹੋਇਆ ਹੈ ਅਤੇ 1 ਅਪ੍ਰੈਲ, 2025 ਤੋਂ ਹੁਣ ਤੱਕ 45,578 ਕਿਰਤੀਆਂ ਨੂੰ 146.77 ਕਰੋੜ ਰੁਪਏ ਦੇ ਲਾਭ ਮਿਲੇ ਹਨ, ਜੋ ਪਿਛਲੀ ਸਰਕਾਰ ਦੇ ਆਖ਼ਰੀ ਸਾਲ ਦੌਰਾਨ 4,977 ਕਿਰਤੀਆਂ ਨੂੰ ਦਿੱਤੇ ਗਏ 14.73 ਕਰੋੜ ਰੁਪਏ ਨਾਲੋਂ ਤਕਰੀਬਨ 10 ਗੁਣਾਂ ਵੱਧ ਹਨ। ਇਹ ਅੰਕੜੇ ਆਪਣੇ ਆਪ ਹੀ ਦੋਵਾਂ ਸਰਕਾਰਾਂ ਦੀ ਕਾਰਗੁਜ਼ਾਰੀ ਅਤੇ ਵਚਨਬੱਧਤਾ ਵਿੱਚ ਅੰਤਰ ਨੂੰ ਦਰਸਾਉਂਦੇ ਹਨ।

ਪੰਜਾਬ ਵਿਧਾਨ ਸਭਾ ਵਿੱਚ ਇੱਕ ਪ੍ਰਸ਼ਨ ਦਾ ਜਵਾਬ ਦਿੰਦਿਆਂ ਮੰਤਰੀ ਤਰੁਨਪ੍ਰੀਤ ਸੌਂਦ ਨੇ ਕਿਹਾ ਕਿ ਲੋਕ-ਭਲਾਈ ਦੀਆਂ ਕਈ ਪਹਿਲਕਦਮੀਆਂ ਦੇ ਨਾਲ-ਨਾਲ ਮਾਨ ਸਰਕਾਰ ਨੇ ਪੰਜਾਬ ਬਿਲਡਿੰਗ ਐਂਡ ਅਦਰ ਕਨਸਟ੍ਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਦੇ ਕੰਮਕਾਜ ਨੂੰ ਹੋਰ ਵੀ ਸੁਚਾਰੂ ਬਣਾਇਆ ਹੈ ਤਾਂ ਜੋ ਰਜਿਸਟਰਡ ਉਸਾਰੀ ਕਿਰਤੀਆਂ ਨੂੰ ਸਮੇਂ ਸਿਰ ਵਿੱਤੀ ਸਹਾਇਤਾ ਵਜੋਂ ਉਨ੍ਹਾਂ ਦਾ ਬਣਦਾ ਹੱਕ ਮਿਲ ਸਕੇ। ਪੰਜਾਬ ਸਰਕਾਰ ਇਸ ਸਮਾਂ ਸੀਮਾ ਨੂੰ ਹੋਰ ਘਟਾ ਕੇ ਸਿਰਫ਼ 45 ਦਿਨ ਕਰਨ ਲਈ ਵੀ ਯਤਨਸ਼ੀਲ ਹੈ।ਬੋਰਡ ਦੀਆਂ ਭਲਾਈ ਸਕੀਮਾਂ ਬਾਰੇ ਦੱਸਦਿਆਂ ਕਿਰਤ ਮੰਤਰੀ ਨੇ ਕਿਹਾ ਕਿ ਪੰਜਾਬ ਬਿਲਡਿੰਗ ਐਂਡ ਅਦਰ ਕਨਸਟ੍ਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਉਸਾਰੀ ਮਜ਼ਦੂਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਅਤੇ ਸਮਾਜਿਕ ਸੁਰੱਖਿਆ ਲਈ ਕਈ ਸਕੀਮਾਂ ਚਲਾ ਰਿਹਾ ਹੈ।

ਇਨ੍ਹਾਂ ਵਿੱਚ ਬਾਲੜੀ ਤੋਹਫ਼ਾ (ਵੱਧ ਤੋਂ ਵੱਧ ਦੋ ਧੀਆਂ ਲਈ), ਐਕਸ-ਗ੍ਰੇਸ਼ੀਆ ਲਾਈਫ ਕਵਰ, ਅੰਤਿਮ ਸਸਕਾਰ ਲਈ ਵਿੱਤੀ ਸਹਾਇਤਾ, ਲਾਭਪਾਤਰੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਲਈ ਜਨਰਲ ਸਰਜਰੀ ਸਹਾਇਤਾ, ਐਲ.ਟੀ.ਸੀ. ਲਾਭ, ਮਾਤਰਿਤਾ ਲਾਭ (ਵੱਧ ਤੋਂ ਵੱਧ ਦੋ ਜੀਵਤ ਬੱਚਿਆਂ ਲਈ), ਮਾਨਸਿਕ ਤੌਰ ‘ਤੇ ਚੁਣੌਤੀਪੂਰਨ ਜਾਂ ਵਿਸ਼ੇਸ਼ ਯੋਗਤਾ ਵਾਲੇ ਬੱਚਿਆਂ ਲਈ ਲਾਭ, ਬਿਮਾਰੀਆਂ ਦੌਰਾਨ ਕਿਰਤੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਲਈ ਸਹਾਇਤਾ, 60 ਸਾਲ ਦੀ ਉਮਰ ਪੂਰੀ ਕਰਨ ਉਪਰੰਤ ਪੈਨਸ਼ਨ ਸਮੇਤ ਪਰਿਵਾਰਕ/ਵਿਧਵਾ ਪੈਨਸ਼ਨ, ਧੀਆਂ ਦੇ ਵਿਆਹ ਲਈ ਸ਼ਗਨ ਸਕੀਮ ਅਤੇ ਮਜ਼ਦੂਰਾਂ ਦੇ ਬੱਚਿਆਂ ਦੀ ਪੜ੍ਹਾਈ ਲਈ ਵਜ਼ੀਫ਼ਾ ਸ਼ਾਮਲ ਹਨ।

ਪੰਜਾਬ ਭਰ ਦੇ ਉਸਾਰੀ ਕਿਰਤੀਆਂ ਨੂੰ ਅਪੀਲ ਕਰਦਿਆਂ ਕਿਰਤ ਮੰਤਰੀ ਨੇ ਉਨ੍ਹਾਂ ਨੂੰ ਬੋਰਡ ਨਾਲ ਆਪਣੀ ਰਜਿਸਟ੍ਰੇਸ਼ਨ ਕਰਵਾਉਣ ਲਈ ਕਿਹਾ ਤਾਂ ਜੋ ਉਹ ਇਨ੍ਹਾਂ ਭਲਾਈ ਸਕੀਮਾਂ ਦਾ ਲਾਭ ਲੈਣ ਦੇ ਯੋਗ ਬਣ ਸਕਣ।  ਬੋਰਡ ਨਾਲ ਰਜਿਸਟ੍ਰੇਸ਼ਨ ਕਰਨ ਨਾਲ ਕਿਰਤੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਜ਼ਰੂਰਤ ਦੇ ਸਮੇਂ ਸਮਾਜਿਕ ਸੁਰੱਖਿਆ ਅਤੇ ਵਿੱਤੀ ਸਹਾਇਤਾ ਤੱਕ ਪਹੁੰਚ ਮਿਲਦੀ ਹੈ।

ਐਨਕਾਊਂਟਰ ਨਿਊਜ਼ ਉੱਤੇ ਸਾਰੀ ਖ਼ਬਰਾਂ ਕੰਪਿਊਟਰ ਦੁਆਰਾ ਤਿਆਰ ਕੀਤੀਆਂ ਜਾਂਦੀਆਂ ਹਨ ਅਤੇ ਤੀਜੇ ਧਿਰ ਦੇ ਸਰੋਤਾਂ ਤੋਂ ਪ੍ਰਾਪਤ ਕੀਤੀਆਂ ਜਾਂਦੀਆਂ ਹਨ। ਇਸਲਈ ਧਿਆਨ ਨਾਲ ਪੜ੍ਹੋ ਅਤੇ ਜਾਂਚ ਕਰੋ। ਕਿਸੇ ਵੀ ਸਮੱਸਿਆ ਲਈ ਅਸੀਂ ਜ਼ਿੰਮੇਵਾਰ ਨਹੀਂ ਹੋਵਾਂਗੇ। 

Encounter News
Encounter News
ਖ਼ਬਰਾਂ ਦੀ ਖਿੜਕੀ
ਤਾਜ਼ਾ ਖਬਰਾਂ

LEAVE A REPLY

Please enter your comment!
Please enter your name here

Most Popular

Lifestyle