Homeਸਰਕਾਰੀ ਖ਼ਬਰਾਂਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੀ.ਆਰ.ਟੀ.ਸੀ. ਲਈ 125 ਕਰੋੜ ਰੁਪਏ ਦੇ...

ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੀ.ਆਰ.ਟੀ.ਸੀ. ਲਈ 125 ਕਰੋੜ ਰੁਪਏ ਦੇ ਪ੍ਰੋਜੈਕਟ ਦੀ ਰੂਪਰੇਖਾ ਪੇਸ਼

WhatsApp Group Join Now
WhatsApp Channel Join Now

ਚੰਡੀਗੜ੍ਹ: ਪੰਜਾਬ ਦੇ ਜਨਤਕ ਟਰਾਂਸਪੋਰਟ ਬੁਨਿਆਦੀ ਢਾਂਚੇ ਦੀ ਕਾਇਆ-ਕਲਪ ਕਰਨ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਚੁੱਕਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ 6 ਅਪ੍ਰੈਲ, 2026 ਨੂੰ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਦੀਆਂ 100 ਨਵੀਆਂ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ, ਜੋ ਕਿ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਭਰ ਵਿੱਚ ਆਧੁਨਿਕ, ਕੁਸ਼ਲ ਅਤੇ ਪਹੁੰਚਯੋਗ ਆਵਾਜਾਈ ਪ੍ਰਤੀ ਵਚਨਬੱਧਤਾ ਨੂੰ ਹੋਰ ਪੱਕਾ ਕਰੇਗਾ।

ਇਸ ਪਹਿਲਕਦਮੀ ਦੇ ਵੱਡੇ ਪੱਧਰ ‘ਤੇ ਚਾਨਣਾ ਪਾਉਂਦਿਆਂ, ਪੰਜਾਬ ਦੇ ਵਿੱਤ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਭਗਵੰਤ ਮਾਨ ਸਰਕਾਰ ਜਨਤਕ ਟਰਾਂਸਪੋਰਟ ਬੁਨਿਆਦੀ ਢਾਂਚੇ ਨੂੰ ਮੁੜ ਸੁਰਜੀਤ ਕਰਨ ਅਤੇ ਪੰਜਾਬ ਭਰ ਦੇ ਲੋਕਾਂ ਲਈ ਇੱਕ ਭਰੋਸੇਮੰਦ ਅਤੇ ਪਹੁੰਚਯੋਗ ਆਵਾਜਾਈ ਨੈਟਵਰਕ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਨੇ ਅੱਗੇ ਕਿਹਾ, “ਇਨ੍ਹਾਂ ਬੱਸਾਂ ਨੂੰ ਹਰੀ ਝੰਡੀ ਦਿਖਾਉਣਾ ਇਸ ਦਿਸ਼ਾ ਵਿੱਚ ਸਰਕਾਰ ਦੇ ਨਿਰੰਤਰ ਯਤਨਾਂ ਦਾ ਸਪੱਸ਼ਟ ਪ੍ਰਮਾਣ ਹੈ।”

ਪੰਜਾਬ ਸਰਕਾਰ ਕੁੱਲ 100 ਮਿਡੀ ਅਤੇ 309 ਸਾਧਾਰਨ ਬੱਸਾਂ ਦੀ ਖਰੀਦ ਲਈ ਲਗਭਗ 125 ਕਰੋੜ ਰੁਪਏ ਦਾ ਪੂੰਜੀਗਤ ਨਿਵੇਸ਼ ਕਰ ਰਹੀ ਹੈ, ਜਿਨ੍ਹਾਂ ਨੂੰ ਪੜਾਅਵਾਰ ਢੰਗ ਨਾਲ ਬੇੜੇ ਵਿੱਚ ਸ਼ਾਮਲ ਕੀਤਾ ਜਾਵੇਗਾ। ਜਨਤਕ ਟਰਾਂਸਪੋਰਟ ਦੀ ਵੱਧ ਰਹੀ ਮੰਗ ਨੂੰ ਤੇਜ਼ੀ ਨਾਲ ਪੂਰਾ ਕਰਨ ਅਤੇ ਕਾਰਪੋਰੇਸ਼ਨ ਦੀ ਸੰਚਾਲਨ ਸਮਰੱਥਾ ਨੂੰ ਹੋਰ ਵਧਾਉਣ ਲਈ, ਪੀ.ਆਰ.ਟੀ.ਸੀ. ਕਿਲੋਮੀਟਰ ਸਕੀਮ ਤਹਿਤ 254 ਵਾਧੂ ਸਾਧਾਰਨ ਬੱਸਾਂ ਵੀ ਪਾਈਆਂ ਜਾਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਇਹ ਰਣਨੀਤਕ ਕਦਮ ਮੁੱਖ ਰੂਟਾਂ ‘ਤੇ ਕੁਸ਼ਲ ਸੇਵਾ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ ਲਈ ਤਿਆਰ ਕੀਤਾ ਗਿਆ ਹੈ।

ਟਰਾਂਸਪੋਰਟ ਦੇ ਵਿਕਾਸ ਬਾਰੇ ਵਿਆਪਕ ਰੂਪਰੇਖਾ ‘ਤੇ ਚਾਨਣਾ ਪਾਉਂਦਿਆਂ, ਵਿੱਤ ਮੰਤਰੀ ਨੇ ਪਨਬੱਸ ਲਈ ਇੱਕ ਅਭਿਲਾਸ਼ੀ ਵਿਸਥਾਰ ਯੋਜਨਾ ਵੀ ਸਾਂਝੀ ਕੀਤੀ। ਉਨ੍ਹਾਂ ਕਿਹਾ, “ਸਰਕਾਰ ਵੱਲੋਂ ਪਨਬੱਸ ਦੇ ਬੇੜੇ ਵਿੱਚ ਕੁੱਲ 606 ਬੱਸਾਂ ਸ਼ਾਮਲ ਕਰਨ ਦੀ ਯੋਜਨਾ ਹੈ। ਇਸ ਵਿਆਪਕ ਯੋਜਨਾ ਵਿੱਚ 387 ਨਵੀਆਂ ਬੱਸਾਂ ਸ਼ਾਮਲ ਹਨ, ਜਿਨ੍ਹਾਂ ਨੂੰ ਸਿੱਧੇ ਤੌਰ ‘ਤੇ ਬੇੜੇ ਵਿੱਚ ਸ਼ਾਮਲ ਕੀਤਾ ਜਾਵੇਗਾ। ਇਸ ਤੋਂ ਇਲਾਵਾ, ਕਿਲੋਮੀਟਰ ਸਕੀਮ ਤਹਿਤ, ਪਨਬੱਸ 19 ਵੋਲਵੋ ਬੱਸਾਂ, 100 ਐਚ.ਵੀ.ਏ.ਸੀ. ਬੱਸਾਂ ਅਤੇ 100 ਸਾਧਾਰਨ ਬੱਸਾਂ ਸ਼ਾਮਲ ਕਰੇਗੀ।”

ਐਨਕਾਊਂਟਰ ਨਿਊਜ਼ ਉੱਤੇ ਸਾਰੀ ਖ਼ਬਰਾਂ ਕੰਪਿਊਟਰ ਦੁਆਰਾ ਤਿਆਰ ਕੀਤੀਆਂ ਜਾਂਦੀਆਂ ਹਨ ਅਤੇ ਤੀਜੇ ਧਿਰ ਦੇ ਸਰੋਤਾਂ ਤੋਂ ਪ੍ਰਾਪਤ ਕੀਤੀਆਂ ਜਾਂਦੀਆਂ ਹਨ। ਇਸਲਈ ਧਿਆਨ ਨਾਲ ਪੜ੍ਹੋ ਅਤੇ ਜਾਂਚ ਕਰੋ। ਕਿਸੇ ਵੀ ਸਮੱਸਿਆ ਲਈ ਅਸੀਂ ਜ਼ਿੰਮੇਵਾਰ ਨਹੀਂ ਹੋਵਾਂਗੇ। 

ਤਾਜ਼ਾ ਖਬਰਾਂ

LEAVE A REPLY

Please enter your comment!
Please enter your name here

Most Popular

Lifestyle