ਹਰਿਆਣਾ :- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਅੱਜ ਪੰਜਾਬ ਦੇ ਦੌਰੇ ਦੌਰਾਨ ਇਤਿਹਾਸਕ ਸਿੱਖ ਤੀਰਥ ਸਥਾਨ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਣਗੇ। ਉਨ੍ਹਾਂ ਦੇ ਨਾਲ ਭਾਜਪਾ ਪੰਜਾਬ ਦੇ ਕਾਰਜਕਾਰੀ ਸੂਬਾ ਪ੍ਰਧਾਨ ਅਤੇ ਵਿਧਾਇਕ ਅਸ਼ਵਨੀ ਸ਼ਰਮਾ ਵੀ ਮੌਜੂਦ ਰਹਿਣਗੇ। ਤੈਅ ਕੀਤੇ ਗਏ ਪ੍ਰੋਗਰਾਮ ਅਨੁਸਾਰ ਦੋਵੇਂ ਆਗੂ ਦੁਪਹਿਰ ਲਗਭਗ 2.30 ਵਜੇ ਗੁਰਦੁਆਰਾ ਸਾਹਿਬ ਪਹੁੰਚਣਗੇ।
ਦੌਰੇ ਦੌਰਾਨ ਮੁੱਖ ਮੰਤਰੀ ਨਾਇਬ ਸੈਣੀ ਅਤੇ ਅਸ਼ਵਨੀ ਸ਼ਰਮਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ—ਸਾਹਿਬਜ਼ਾਦਾ ਜ਼ੋਰਾਵਰ ਸਿੰਘ ਅਤੇ ਸਾਹਿਬਜ਼ਾਦਾ ਫਤਿਹ ਸਿੰਘ ਦੀ ਅਤੁੱਲ ਸ਼ਹਾਦਤ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਨਗੇ। ਇਸ ਮੌਕੇ ਗੁਰਦੁਆਰਾ ਸਾਹਿਬ ਵਿੱਚ ਅਰਦਾਸ ਵੀ ਕੀਤੀ ਜਾਵੇਗੀ।
ਮੰਨਿਆ ਜਾ ਰਿਹਾ ਹੈ ਕਿ ਇਹ ਦੌਰਾ ਸਿਰਫ਼ ਧਾਰਮਿਕ ਭਾਵਨਾਵਾਂ ਨਾਲ ਹੀ ਨਹੀਂ, ਸਗੋਂ ਆਪਸੀ ਸਦਭਾਵਨਾ ਅਤੇ ਇਤਿਹਾਸਕ ਵਿਰਾਸਤ ਪ੍ਰਤੀ ਸਤਿਕਾਰ ਦਾ ਵੀ ਪ੍ਰਤੀਕ ਹੈ।

