ਚੰਡੀਗੜ੍ਹ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨੀਂ ਬਿਮਾਰ ਹੋਣ ਕਾਰਨ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਹਨ। ਹਸਪਤਾਲ ਵੱਲੋਂ ਜਾਰੀ ਬੁਲੇਟਿਨ ਮੁਤਾਬਕ ਉਨ੍ਹਾਂ ਦੀ ਸਿਹਤ ਵਿੱਚ ਹੁਣ ਸੁਧਾਰ ਆ ਰਿਹਾ ਹੈ। ਬਲੱਡ ਪ੍ਰੈਸ਼ਰ ਦੇ ਮਾਪਦੰਡ ਸੰਤੁਲਿਤ ਹੋ ਰਹੇ ਹਨ ਅਤੇ ਦਿਲ ਦੀ ਧੜਕਣ ਵੀ ਕਾਬੂ ਵਿੱਚ ਹੈ। ਉਨ੍ਹਾਂ ਨੂੰ 5 ਸਤੰਬਰ ਨੂੰ ਬਲੱਡ ਪ੍ਰੈਸ਼ਰ ਦੇ ਉਤਰਾਅ-ਚੜ੍ਹਾਅ ਅਤੇ ਧੜਕਣ ਹੌਲੀ ਹੋਣ ਤੋਂ ਬਾਅਦ ਦਾਖਲ ਕਰਵਾਇਆ ਗਿਆ ਸੀ।
ਹਰਿਆਣਾ ਸੀਐਮ ਨੇ ਹਸਪਤਾਲ ਜਾਕੇ ਕੀਤੀ ਮੁਲਾਕਾਤ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਮੋਹਾਲੀ ਦੇ ਫੋਰਟਿਸ ਹਸਪਤਾਲ ਪਹੁੰਚੇ ਅਤੇ ਭਗਵੰਤ ਮਾਨ ਦਾ ਹਾਲ-ਚਾਲ ਪੁੱਛਿਆ। ਇਹ ਮੁਲਾਕਾਤ ਦੋਵਾਂ ਰਾਜਾਂ ਦੇ ਸੀਐਮਜ਼ ਵਿਚਕਾਰ ਸਿਹਤ ਸੰਬੰਧੀ ਸਾਂਝ ਅਤੇ ਸਹਿਯੋਗ ਦਾ ਪ੍ਰਤੀਕ ਮੰਨੀ ਜਾ ਰਹੀ ਹੈ।
ਹਸਪਤਾਲ ਤੋਂ ਹੀ ਕੈਬਨਿਟ ਮੀਟਿੰਗ
ਖਰਾਬ ਸਿਹਤ ਦੇ ਬਾਵਜੂਦ, ਮੁੱਖ ਮੰਤਰੀ ਭਗਵੰਤ ਮਾਨ ਅੱਜ ਹਸਪਤਾਲ ਤੋਂ ਹੀ ਕੈਬਨਿਟ ਮੀਟਿੰਗ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਾਮਲ ਹੋਣਗੇ। ਸਾਰੇ ਮੰਤਰੀ ਇਸ ਦੌਰਾਨ ਉਨ੍ਹਾਂ ਦੀ ਰਿਹਾਇਸ਼ ’ਤੇ ਇਕੱਠੇ ਹੋਣਗੇ।