ਕਾਰ ਵਿੱਚ ਬੈਠੇ ਨੌਜਵਾਨ ਤੇ ਚਲਾਈਆਂ ਗੋਲੀਆਂ
ਮੁੱਢਲੀ ਜਾਣਕਾਰੀ ਅਨੁਸਾਰ ਦੀਪਕ ਕਾਰ ਦੀ ਡਰਾਈਵਿੰਗ ਸੀਟ ‘ਤੇ ਸੀ ਅਤੇ ਉਸ ਨੇ ਸੀਟ ਬੈਲਟ ਵੀ ਲਗਾਈ ਹੋਈ ਸੀ। ਕਾਰ ਦੀ ਬਾਡੀ ‘ਤੇ ਗੋਲੀਆਂ ਦੇ ਨਿਸ਼ਾਨ ਮਿਲੇ ਹਨ, ਜਦਕਿ ਆਲੇ-ਦੁਆਲੇ ਕਈ ਖਾਲੀ ਕਾਰਤੂਸਾਂ ਦੇ ਖੋਲ ਵੀ ਪਏ ਸਨ। ਮੌਕੇ ਦੇ ਹਾਲਾਤ ਤੋਂ ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਹਮਲਾਵਰਾਂ ਨੇ ਕਾਰ ਦੇ ਅੰਦਰ ਬੈਠੇ ਦੀਪਕ ‘ਤੇ ਕਈ ਗੋਲੀਆਂ ਚਲਾਈਆਂ। ਹਾਲਾਂਕਿ ਵਾਰਦਾਤ ਦਾ ਸਹੀ ਸਮਾਂ ਅਤੇ ਹਮਲਾਵਰਾਂ ਦੀ ਗਿਣਤੀ ਬਾਰੇ ਅਜੇ ਜਾਣਕਾਰੀ ਸਪੱਸ਼ਟ ਨਹੀਂ ਹੋਈ।
ਕਾਫ਼ੀ ਦੇਰ ਕਾਰ ਖੜ੍ਹੀ ਰਹਿਣ ਤੇ ਹੋਇਆ ਖ਼ੁਲਾਸਾ
ਦੱਸਿਆ ਜਾ ਰਿਹਾ ਹੈ ਕਿ ਸੜਕ ਕਿਨਾਰੇ ਇੱਕ ਕਾਰ ਲੰਬੇ ਸਮੇਂ ਤੋਂ ਖੜ੍ਹੀ ਸੀ। ਜਦੋਂ ਕਾਫ਼ੀ ਦੇਰ ਤੱਕ ਕਾਰ ਉੱਥੋਂ ਨਹੀਂ ਹਿੱਲੀ ਤਾਂ ਆਲੇ-ਦੁਆਲੇ ਦੇ ਲੋਕਾਂ ਨੂੰ ਸ਼ੱਕ ਹੋਇਆ। ਨੇੜੇ ਜਾ ਕੇ ਦੇਖਣ ‘ਤੇ ਡਰਾਈਵਿੰਗ ਸੀਟ ‘ਤੇ ਨੌਜਵਾਨ ਦੀ ਲਾਸ਼ ਪਈ ਮਿਲੀ। ਇਸ ਤੋਂ ਬਾਅਦ ਪੁਲਸ ਨੂੰ ਸੂਚਿਤ ਕੀਤਾ ਗਿਆ। ਪੁਲਸ ਟੀਮ ਨੇ ਘਟਨਾ ਸਥਾਨ ਦੀ ਜਾਂਚ ਕਰਦਿਆਂ ਸਬੂਤ ਇਕੱਠੇ ਕੀਤੇ।
ਅਪਰਾਧਿਕ ਪਿਛੋਕੜ ਦੀ ਵੀ ਜਾਂਚ
ਮੁੱਢਲੀ ਜਾਣਕਾਰੀ ਵਿੱਚ ਦੀਪਕ ਦੇ ਅਪਰਾਧਿਕ ਗਤੀਵਿਧੀਆਂ ਨਾਲ ਸਬੰਧ ਹੋਣ ਦੀ ਗੱਲ ਵੀ ਸਾਹਮਣੇ ਆ ਰਹੀ ਹੈ, ਪਰ ਪੁਲਸ ਨੇ ਅਜੇ ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਕੀਤੀ। ਜਾਂਚ ਅਧਿਕਾਰੀ ਕਤਲ ਪਿੱਛੇ ਪੁਰਾਣੀ ਰੰਜਿਸ਼, ਦੁਸ਼ਮਣੀ ਜਾਂ ਕਿਸੇ ਹੋਰ ਕਾਰਨ ਦੀ ਸੰਭਾਵਨਾ ਨੂੰ ਧਿਆਨ ਵਿੱਚ ਰੱਖ ਕੇ ਜਾਂਚ ਕਰ ਰਹੇ ਹਨ।
ਪੁਲਸ ਵੱਲੋਂ ਨੇੜਲੇ ਇਲਾਕਿਆਂ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ, ਤਾਂ ਜੋ ਹਮਲਾਵਰਾਂ ਦੀ ਪਛਾਣ ਅਤੇ ਉਨ੍ਹਾਂ ਦੇ ਆਉਣ-ਜਾਣ ਦੇ ਰਸਤੇ ਬਾਰੇ ਜਾਣਕਾਰੀ ਮਿਲ ਸਕੇ। फिलहाल ਕਤਲ ਦੇ ਕਾਰਨਾਂ ਅਤੇ ਮੁਲਜ਼ਮਾਂ ਬਾਰੇ ਸਥਿਤੀ ਸਪੱਸ਼ਟ ਨਹੀਂ ਹੋਈ ਹੈ।