ਦੀਨਾਨਗਰ :- ਪਹਾੜੀ ਇਲਾਕਿਆਂ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਰਾਵੀ ਦਰਿਆ ਦਾ ਪੱਧਰ ਇੱਕ ਵਾਰ ਫਿਰ ਤੇਜ਼ੀ ਨਾਲ ਵਧ ਗਿਆ ਹੈ। ਅੱਜ ਦਰਿਆ ਵਿੱਚ 2.70 ਲੱਖ ਕਿਊਸਿਕ ਪਾਣੀ ਛੱਡਿਆ ਗਿਆ, ਜਿਸ ਕਾਰਨ ਨੇੜਲੇ ਪਿੰਡਾਂ ਵਿੱਚ ਹੜ੍ਹ ਦਾ ਖ਼ਤਰਾ ਬਣ ਗਿਆ ਹੈ। ਪਿਛਲੇ ਹਫ਼ਤੇ ਵੀ ਲਗਭਗ 1.5 ਲੱਖ ਕਿਊਸਿਕ ਪਾਣੀ ਛੱਡਿਆ ਗਿਆ ਸੀ।