ਚੰਡੀਗੜ੍ਹ :- ਚੰਡੀਗੜ੍ਹ ਸਥਿਤ ਪੰਜਾਬ ਲੋਕ ਭਵਨ ਵਿੱਚ ਅੱਜ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਵੱਲੋਂ ਸ਼ਿਸ਼ਟਾਚਾਰ ਮੁਲਾਕਾਤ ਕੀਤੀ ਗਈ, ਜਿਸ ਦੌਰਾਨ ਨੌਜਵਾਨਾਂ ਨਾਲ ਜੁੜੇ ਅਹਿਮ ਮਸਲਿਆਂ ‘ਤੇ ਵਿਚਾਰ-ਵਟਾਂਦਰਾ ਹੋਇਆ। ਬੈਠਕ ਵਿੱਚ ਖਾਸ ਤੌਰ ‘ਤੇ ਮਿਆਰੀ ਸਿੱਖਿਆ, ਹੁਨਰ ਵਿਕਾਸ ਅਤੇ ਰੁਜ਼ਗਾਰ-ਕੇਂਦਰਿਤ ਕੋਰਸਾਂ ਨੂੰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ ਗਿਆ। ਇਸ ਮੌਕੇ ਨੌਜਵਾਨਾਂ ਨੂੰ ਆਤਮਨਿਰਭਰ ਬਣਾਉਣ ਅਤੇ ਉਨ੍ਹਾਂ ਲਈ ਨਵੇਂ ਰੁਜ਼ਗਾਰ ਮੌਕੇ ਪੈਦਾ ਕਰਨ ਸਬੰਧੀ ਵੀ ਗੱਲਬਾਤ ਕੀਤੀ ਗਈ। ਸਿੱਖਿਆ ਖੇਤਰ ਵਿੱਚ ਨਵੀਆਂ ਯੋਜਨਾਵਾਂ ਅਤੇ ਤਕਨੀਕੀ ਸਿਖਲਾਈ ਨੂੰ ਵਧਾਵਾ ਦੇਣ ਦੀ ਲੋੜ ‘ਤੇ ਵੀ ਵਿਚਾਰ ਸਾਂਝੇ ਕੀਤੇ ਗਏ।

