ਕਠੂਆ :- ਕਠੂਆ ਜ਼ਿਲ੍ਹੇ ਦੇ ਇੱਕ ਦੂਰ-ਦੁਰਾਡੇ ਪਿੰਡ ਵਿੱਚ ਅੱਜ ਦਰਮਿਆਨੀ ਰਾਤ ਬੱਦਲ ਫਟਣ ਦੀ ਘਟਨਾ ਵਾਪਰੀ ਹੈ। ਜਿਸ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ ਛੇ ਹੋਰ ਜ਼ਖਮੀ ਹੋ ਗਏ ਹਨ। ਅਧਿਕਾਰੀਆਂ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ ਕਿ ਪੁਲਿਸ ਅਤੇ ਰਾਜ ਆਫ਼ਤ ਪ੍ਰਤੀਕਿਰਿਆ ਬਲ (SDRF) ਦੀ ਇੱਕ ਸਾਂਝੀ ਟੀਮ ਪਿੰਡ ਪਹੁੰਚੀ ਅਤੇ ਸਥਾਨਕ ਵਲੰਟੀਅਰਾਂ ਨਾਲ ਮਿਲਕੇ ਰਾਹਤ ਕਾਰਜ ਸ਼ੁਰੂ ਕੀਤਾ।