ਚੰਡੀਗੜ੍ਹ :- ਰੋਜ਼ਗਾਰ ਦੀ ਤਲਾਸ਼ ਕਰ ਰਹੇ ਨੌਜਵਾਨਾਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। ਰੇਲਵੇ ਭਰਤੀ ਬੋਰਡ (ਆਰਆਰਬੀ) ਨੇ ਗਰੁੱਪ ਡੀ ਕੈਟੇਗਰੀ ਅਧੀਨ 21,997 ਅਹੁਦਿਆਂ ‘ਤੇ ਭਰਤੀ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਵਿਸਥਾਰਿਤ ਵਿਗਿਆਪਨ ਜਾਰੀ ਕਰ ਦਿੱਤਾ ਗਿਆ ਹੈ ਅਤੇ ਯੋਗ ਉਮੀਦਵਾਰ ਆਰਆਰਬੀ ਦੀ ਅਧਿਕਾਰਤ ਵੈੱਬਸਾਈਟ ਰਾਹੀਂ ਆਨਲਾਈਨ ਅਰਜ਼ੀ ਦੇ ਸਕਣਗੇ।
ਕਿੰਨੇ ਅਹੁਦੇ ਭਰੇ ਜਾਣਗੇ
ਆਰਆਰਬੀ ਵੱਲੋਂ ਜਾਰੀ ਜਾਣਕਾਰੀ ਮੁਤਾਬਕ ਇਸ ਭਰਤੀ ਮੁਹਿੰਮ ਤਹਿਤ ਗਰੁੱਪ ਡੀ ਦੇ ਕੁੱਲ 21,997 ਅਹੁਦੇ ਭਰੇ ਜਾਣਗੇ। ਇਹ ਅਹੁਦੇ ਰੇਲਵੇ ਦੇ ਵੱਖ-ਵੱਖ ਵਿਭਾਗਾਂ ਵਿੱਚ ਨਿਯੁਕਤੀ ਲਈ ਹਨ।
ਅਰਜ਼ੀ ਦੀ ਆਖ਼ਰੀ ਮਿਤੀ
ਇੱਛੁੱਕ ਉਮੀਦਵਾਰ 2 ਮਾਰਚ 2026 ਤੱਕ ਆਪਣੀ ਅਰਜ਼ੀ ਜਮ੍ਹਾਂ ਕਰਵਾ ਸਕਦੇ ਹਨ। ਇਸ ਤੋਂ ਬਾਅਦ ਕਿਸੇ ਵੀ ਕਿਸਮ ਦੀ ਅਰਜ਼ੀ ਸਵੀਕਾਰ ਨਹੀਂ ਕੀਤੀ ਜਾਵੇਗੀ।
ਉਮਰ ਸੀਮਾ ਕੀ ਰਹੇਗੀ
ਭਰਤੀ ਲਈ ਉਮੀਦਵਾਰ ਦੀ ਉਮਰ ਘੱਟੋ-ਘੱਟ 18 ਸਾਲ ਅਤੇ ਵੱਧ ਤੋਂ ਵੱਧ 33 ਸਾਲ ਤੈਅ ਕੀਤੀ ਗਈ ਹੈ। ਉਮਰ ਦੀ ਗਿਣਤੀ 1 ਜਨਵਰੀ 2026 ਨੂੰ ਆਧਾਰ ਮੰਨ ਕੇ ਕੀਤੀ ਜਾਵੇਗੀ। ਰਿਜ਼ਰਵ ਵਰਗਾਂ ਨਾਲ ਸਬੰਧਤ ਉਮੀਦਵਾਰਾਂ ਲਈ ਸਰਕਾਰੀ ਨਿਯਮਾਂ ਅਨੁਸਾਰ ਛੂਟ ਲਾਗੂ ਹੋਵੇਗੀ।
ਕਿੰਨੀ ਮਿਲੇਗੀ ਤਨਖਾਹ
ਚੁਣੇ ਗਏ ਉਮੀਦਵਾਰਾਂ ਨੂੰ ਹਰ ਮਹੀਨੇ 18 ਹਜ਼ਾਰ ਰੁਪਏ ਤਨਖਾਹ ਦਿੱਤੀ ਜਾਵੇਗੀ, ਜਿਸ ਨਾਲ ਹੋਰ ਭੱਤੇ ਵੀ ਨਿਯਮਾਂ ਅਨੁਸਾਰ ਮਿਲ ਸਕਦੇ ਹਨ।
ਸਿੱਖਿਆ ਯੋਗਤਾ
ਅਰਜ਼ੀ ਦੇਣ ਲਈ ਉਮੀਦਵਾਰ ਦਾ ਕਿਸੇ ਮਾਨਤਾ ਪ੍ਰਾਪਤ ਬੋਰਡ ਤੋਂ 10ਵੀਂ ਪਾਸ ਹੋਣਾ ਲਾਜ਼ਮੀ ਹੈ। ਇਸ ਤੋਂ ਇਲਾਵਾ ਆਈਟੀਆਈ ਪਾਸ ਉਮੀਦਵਾਰ ਵੀ ਇਸ ਭਰਤੀ ਲਈ ਯੋਗ ਮੰਨੇ ਜਾਣਗੇ।
ਇੰਝ ਕਰੋ ਅਰਜ਼ੀ
ਉਮੀਦਵਾਰ ਰੇਲਵੇ ਭਰਤੀ ਬੋਰਡ ਦੀ ਅਧਿਕਾਰਤ ਵੈੱਬਸਾਈਟ ‘ਤੇ ਜਾ ਕੇ ਆਨਲਾਈਨ ਅਰਜ਼ੀ ਪ੍ਰਕਿਰਿਆ ਪੂਰੀ ਕਰ ਸਕਦੇ ਹਨ। ਅਰਜ਼ੀ ਦੇ ਸਮੇਂ ਸਾਰੇ ਜ਼ਰੂਰੀ ਦਸਤਾਵੇਜ਼ ਅਤੇ ਜਾਣਕਾਰੀ ਸਹੀ ਤਰੀਕੇ ਨਾਲ ਭਰਨ ਦੀ ਸਲਾਹ ਦਿੱਤੀ ਗਈ ਹੈ।
ਰੇਲਵੇ ਦੀ ਇਸ ਵੱਡੀ ਭਰਤੀ ਨੂੰ ਨੌਜਵਾਨਾਂ ਲਈ ਸੁਨਹਿਰਾ ਮੌਕਾ ਮੰਨਿਆ ਜਾ ਰਿਹਾ ਹੈ, ਜਿਸ ਨਾਲ ਹਜ਼ਾਰਾਂ ਉਮੀਦਵਾਰਾਂ ਨੂੰ ਸਰਕਾਰੀ ਨੌਕਰੀ ਮਿਲਣ ਦੀ ਆਸ ਬਣੀ ਹੈ।

